ਪੰਜਾਬ ਸਰਕਾਰ ਨੇ ਸੋਨੂੰ ਸੂਦ ਨੂੰ ਬਣਾਇਆ ਕੋਰੋਨਾ ਟੀਕਾਕਰਨ ਮੁਹਿੰਮ ਦਾ ਬ੍ਰਾਂਡ ਅੰਬੈਸਡਰ, ਕੈਪਟਨ ਨੇ ਦਿੱਤੀ ਵਧਾਈ

Monday, Apr 12, 2021 - 06:21 PM (IST)

ਚੰਡੀਗੜ੍ਹ (ਬਿਊਰੋ)– ਦੇਸ਼ ’ਚ ਕੋਰੋਨਾ ਦਾ ਟੀਕਾਕਰਨ ਜਾਰੀ ਹੈ। ਕਈ ਲੋਕਾਂ ਨੇ ਦੂਜੀ ਡੋਜ਼ ਲੈ ਲਈ ਹੈ ਤਾਂ ਕੁਝ ਲੋਕਾਂ ਨੇ ਪਹਿਲੀ ਡੋਜ਼ ਲਈ ਹੈ। ਇਸ ਵਿਚਾਲੇ ਕਈ ਲੋਕ ਅਜਿਹੇ ਵੀ ਹਨ, ਜੋ ਟੀਕਾ ਲਗਾਉਣ ਤੋਂ ਅਜੇ ਵੀ ਪ੍ਰਹੇਜ਼ ਕਰ ਰਹੇ ਹਨ। ਅਜਿਹੇ ’ਚ ਸਰਕਾਰ ਹਰ ਸੰਭਵ ਕੋਸ਼ਿਸ਼ ’ਚ ਜੁਟੀ ਹੋਈ ਹੈ ਕਿ ਲੋਕ ਬਿਨਾਂ ਕਿਸੇ ਝਿਜਕ ਦੇ ਕੋਰੋਨਾ ਦਾ ਟੀਕਾ ਲਗਾਉਣ।

ਇਹ ਖ਼ਬਰ ਵੀ ਪੜ੍ਹੋ : ਸ਼ਹਿਨਾਜ਼ ਗਿੱਲ ਦੀ ਦਿਲਕਸ਼ ਤਸਵੀਰ ਲੋਕਾਂ ਨੂੰ ਆ ਰਹੀ ਖੂਬ ਪਸੰਦ, ਲੱਖਾਂ ਲੋਕਾਂ ਨੇ ਕੀਤੀ ਪਸੰਦ

ਹਾਲਾਂਕਿ ਕੁਝ ਲੋਕਾਂ ’ਚ ਇਸ ਨੂੰ ਲੈ ਕੇ ਡਰ ਬਣਿਆ ਹੋਇਆ ਹੈ। ਇਸ ਵਿਚਾਲੇ ਪੰਜਾਬ ਸਰਕਾਰ ਨੇ ਕੋਰੋਨਾ ਟੀਕਾਕਰਨ ਮੁਹਿੰਮ ਨੂੰ ਲੈ ਕੇ ਵੱਡਾ ਫ਼ੈਸਲਾ ਲਿਆ ਹੈ। ਅਦਾਕਾਰ ਸੋਨੂੰ ਸੂਦ ਨੂੰ ਪੰਜਾਬ ਸਰਕਾਰ ਨੇ ਕੋਰੋਨਾ ਟੀਕਾਕਰਨ ਮੁਹਿੰਮ ਦਾ ਬ੍ਰਾਂਡ ਅੰਬੈਸਡਰ ਬਣਾਇਆ ਹੈ। ਬ੍ਰਾਂਡ ਅੰਬੈਸਡਰ ਬਣਾਏ ਜਾਣ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ।

ਟਵਿਟਰ ਰਾਹੀਂ ਵਧਾਈ ਸੁਨੇਹੇ ’ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲਿਖਿਆ, ‘ਅਦਾਕਾਰ ਸੋਨੂੰ ਸੂਦ ਨੂੰ ਪੰਜਾਬ ਸਰਕਾਰ ਨੇ ਕੋਰੋਨਾ ਟੀਕਾਕਰਨ ਮੁਹਿੰਮ ਲਈ ਆਪਣਾ ਬ੍ਰਾਂਡ ਅੰਬੈਸਡਰ ਚੁਣਿਆ ਹੈ। ਮੈਂ ਇਸ ਲਈ ਉਨ੍ਹਾਂ ਨੂੰ ਵਧਾਈ ਦਿੰਦਾ ਹਾਂ। ਸੋਨੂੰ ਸੂਦ ਦੇ ਬ੍ਰਾਂਡ ਅੰਬੈਸਡਰ ਬਣਨ ਨਾਲ ਕੋਰੋਨਾ ਟੀਕਾਕਰਨ ਮੁਹਿੰਮ ਨੂੰ ਲੈ ਕੇ ਹੋਰ ਜ਼ਿਆਦਾ ਜਾਗਰੂਕਤਾ ਆਵੇਗੀ। ਮੈਂ ਸੂਬੇ ਦੇ ਸਾਰੇ ਲੋਕਾਂ ਨੂੰ ਅਪੀਲ ਕਰਦਾ ਹਾਂ ਕਿ ਜਲਦ ਤੋਂ ਜਲਦ ਉਹ ਆਪਣਾ ਟੀਕਾਕਰਨ ਕਰਵਾਉਣ।’

ਇਹ ਖ਼ਬਰ ਵੀ ਪੜ੍ਹੋ : ਕੋਰੋਨਾ ਨੈਗੇਟਿਵ ਆਏ ਅਕਸ਼ੇ ਕੁਮਾਰ, ਪਤਨੀ ਨੇ ਇੰਝ ਕੀਤਾ ਘਰ ’ਚ ਸੁਆਗਤ

ਦੱਸਣਯੋਗ ਹੈ ਕਿ ਦੇਸ਼ ਭਰ ’ਚ ਕੋਰੋਨਾ ਟੀਕਾਕਰਨ ਦਾ ਕੰਮ ਜ਼ੋਰਾਂ ’ਤੇ ਹੈ। ਇਸ ਵਿਚਾਲੇ ਬੀਤੇ ਦਿਨੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੀ ਵੈੱਬਸਾਈਟ ’ਤੇ ਲਿਖਿਆ ਸੀ ਕਿ 11 ਅਪ੍ਰੈਲ ਯਾਨੀ ਜਯੋਤਿਬਾ ਫੁਲੇ ਜਯੰਤੀ ਮੌਕੇ ਅਸੀਂ ਦੇਸ਼ ਵਾਸੀ ‘ਟੀਕਾ ਉਤਸਵ’ ਦੀ ਸ਼ੁਰੂਆਤ ਕਰ ਰਹੇ ਹਾਂ। ਇਹ ‘ਟੀਕਾ ਉਤਸਵ’ 14 ਅਪ੍ਰੈਲ ਯਾਨੀ ਬਾਬਾ ਸਾਹਿਬ ਅੰਬੇਡਕਰ ਜਯੰਤੀ ਤਕ ਚੱਲੇਗਾ।

ਨੋਟ– ਸੋਨੂੰ ਸੂਦ ਨੂੰ ਕੋਰੋਨਾ ਟੀਕਾਕਰਨ ਦਾ ਬ੍ਰਾਂਡ ਅੰਬੈਸਡਰ ਬਣਾਏ ਜਾਣ ’ਤੇ ਤੁਸੀਂ ਕੀ ਕਹੋਗੇ? ਕੁਮੈਂਟ ਕਰਕੇ ਦੱਸੋ।


Rahul Singh

Content Editor

Related News