ਸੋਨੂੰ ਸੂਦ ਦੇ ਨੇਕ ਕੰਮਾਂ ਤੋਂ ਪ੍ਰਭਾਵਿਤ ਹੋਇਆ ਹੈਦਰਾਬਾਦ, ਅਦਾਕਾਰ ਦੇ ਨਾਂ ’ਤੇ ਰੱਖਿਆ ਗਿਆ ਐਂਬੂਲੈਂਸ ਦਾ ਨਾਂ

01/22/2021 8:54:36 AM

ਮੁੰਬਈ (ਬਿਊਰੋ) — ਬਾਲੀਵੁੱਡ ਅਦਾਕਾਰ ਸੋਨੂੰ ਸੂਦ ਦੇ ਨੇਕ ਕੰਮਾਂ ਤੋਂ ਹਰ ਕੋਈ ਪ੍ਰਭਾਵਿਤ ਹੋ ਰਿਹਾ ਹੈ। ਸਿਰਫ਼ ਦੇਸ਼ ਹੀ ਨਹੀਂ ਸਗੋਂ ਵਿਦੇਸ਼ਾਂ ’ਚ ਵੀ ਸੋਨੂੰ ਸੂਦ ਦੇ ਚਰਚੇ ਹੋ ਰਹੇ ਹਨ। ਹੁਣ ਸੋਨੂੰ ਸੂਦ ਦੇ ਨਾਂ ’ਤੇ ਐਂਬੂਲੈਂਸ ਸੇਵਾ ਸ਼ੁਰੂ ਹੋ ਗਈ ਹੈ। ਹੈਦਰਾਬਾਦ ’ਚ ਸੋਨੂੰ ਸੂਦ ਦੇ ਨਾਂ ’ਤੇ ਇਹ ਐਂਬੂਲੈਂਸ ਸੇਵਾ ਸ਼ੁਰੂ ਹੋਈ ਹੈ, ਜਿਸ ਦਾ ਉਦਘਾਟਨ ਖ਼ੁਦ ਸੋਨੂੰ ਸੂਦ ਨੇ ਕੀਤਾ। ਹੈਦਰਾਬਾਦ ਦੇ ਰਹਿਣ ਵਾਲੇ ਸ਼ਿਵਾ ਨਾਂ ਦੇ ਵਿਅਕਤੀ ਸੋਨੂੰ ਸੂਦ ਦੇ ਕੰਮਾਂ ਤੋਂ ਬਹੁਤ ਜ਼ਿਆਦਾ ਪ੍ਰਭਾਵਿਤ ਹੋਇਆ। ਐਂਬੂਲੈਂਸ ਸੇਵਾ ਦਾ ਨਾਂ ਨਾਂ ‘ਸੋਨੂੰ ਸੂਦ ਐਂਬੂਲੈਂਸ ਸੇਵਾ’ ਰੱਖਿਆ ਗਿਆ ਹੈ। ਸ਼ਿਵਾ ਨਾਂ ਦਾ ਇਹ ਬੰਦਾ ਇਕ ਤੈਰਾਕ ਹੈ ਅਤੇ ਸਮਾਜ ਭਲਾਈ ਦੇ ਕੰਮ ਕਰਦਾ ਹੈ। ਉਹ ਹੁਣ ਤੱਕ 100 ਤੋਂ ਵਧ ਲੋਕਾਂ ਦੀਆਂ ਜ਼ਿੰਦਗੀਆਂ ਬਚਾ ਚੁੱਕਿਆ ਹੈ। ਉਨ੍ਹਾਂ ਦੀ ਇਸ ਸੇਵਾ ਨੂੰ ਵੇਖ ਕੇ ਕਈ ਵਾਰ ਉਸ ਨੂੰ ਪੈਸੇ ਦੇ ਦਿੰਦੇ ਹਨ। ਇਨ੍ਹਾਂ ਪੈਸਿਆਂ ਨਾਲ ਉਹ ਇਕ ਐਂਬੂਲੈਂਸ ਲੈ ਕੇ ਆਏ ਹਨ।

PunjabKesari

ਦੱਸਣਯੋਗ ਹੈ ਕਿ ਸੋਨੂੰ ਸੂਦ ਗੈਰਕਾਨੂੰਨੀ ਉਸਾਰੀ ਮਾਮਲੇ ਨੂੰ ਲੈ ਕੇ ਕਾਫ਼ੀ ਚਰਚਾ ’ਚ ਹਨ। ਬੰਬੇ ਹਾਈਕੋਰਟ ਨੇ ਸੋਨੂੰ ਸੂਦ ਨੂੰ ਕਿਸੇ ਵੀ ਤਰ੍ਹਾਂ ਦੀ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ, ਜਿਸ ਨਾਲ ਉਨ੍ਹਾਂ ਦੀਆਂ ਪ੍ਰੇਸ਼ਾਨੀਆਂ ਵਧ ਗਈਆਂ ਹਨ। ਸੋਨੂੰ ਸੂਦ ਦੀ ਅਪੀਲ ਖਾਰਜ ਕਰਦਿਆਂ ਜਸਟਿਸ ਪ੍ਰਿਥਵੀ ਰਾਜ ਚਵਾਨ ਨੇ ਕਿਹਾ, "ਗੇਂਦ ਹੁਣ ਬੀ. ਐਮ. ਸੀ. ਦੇ ਪਾਲੇ ਵਿਚ ਹੈ।" ਦੱਸ ਦੇਈਏ ਕਿ ਸੋਨੂੰ ਸੂਦ ਦੇ ਵਕੀਲ ਅਮੋਗ ਸਿੰਘ ਨੇ ਬੀ. ਐਮ. ਸੀ. ਦੇ ਆਦੇਸ਼ ਦੇ ਅਧਾਰ ਤੇ ਅਦਾਲਤ ਤੋਂ ਘੱਟੋ-ਘੱਟ 10 ਦਿਨਾਂ ਦਾ ਸਮਾਂ ਮੰਗਿਆ ਸੀ, ਜਿਸ ਬਾਰੇ ਜਸਟਿਸ ਚਵਾਨ ਨੇ ਕਿਹਾ, "ਤੁਸੀਂ ਬਹੁਤ ਲੇਟ ਹੋ ਚੁੱਕੇ ਹੋ। ਤੁਹਾਨੂੰ ਇਸ ਲਈ ਲੋੜੀਂਦਾ ਮੌਕਾ ਮਿਲਿਆ ਸੀ। ਕਾਨੂੰਨ ਉਸ ਦੀ ਮਦਦ ਕਰਦਾ ਹੈ, ਜੋ ਮਿਹਨਤ ਕਰਦਾ ਹੈ।"

PunjabKesari

ਦੱਸ ਦਈਏ ਕਿ ਸੋਨੂੰ ਸੂਦ ਦੀ ਇਮਾਰਤ ਸ਼ਕਤੀ ਸਾਗਰ BMC ਦੁਆਰਾ ਢਾਹੁਣ ਦੀ ਕਾਰਵਾਈ ਦਾ ਸਾਹਮਣਾ ਕਰ ਰਹੀ ਹੈ। ਸੋਨੂੰ ਤੇ ਉਸ ਦੀ ਪਤਨੀ ਸੋਨਾਲੀ ਨੇ ਇਸ ਮਾਮਲੇ ਵਿਚ ਬੰਬੇ ਹਾਈਕੋਰਟ ਤੱਕ ਪਹੁੰਚ ਕੀਤੀ ਸੀ, ਜਿਸ ਤੋਂ ਬਾਅਦ ਦਿਨਦੋਸ਼ੀ ਸਿਵਲ ਕੋਰਟ ਨੇ ਉਨ੍ਹਾਂ ਦੀ ਰਾਹਤ ਪਟੀਸ਼ਨ ਖਾਰਜ ਕਰ ਦਿੱਤੀ ਹੈ।

PunjabKesari


ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ ’ਚ ਸਾਨੂੰ ਜ਼ਰੂਰ ਦੱਸੋ।
 


sunita

Content Editor

Related News