ਭੈਣ ਮਾਲਵਿਕਾ ਦੇ ਕਾਂਗਰਸ ’ਚ ਸ਼ਾਮਲ ਹੋਣ ਤੋਂ ਬਾਅਦ ਸੋਨੂੰ ਸੂਦ ਦਾ ਪਹਿਲਾ ਬਿਆਨ ਆਇਆ ਸਾਹਮਣੇ

01/11/2022 5:51:38 PM

ਚੰਡੀਗੜ੍ਹ (ਬਿਊਰੋ)– ਬਾਲੀਵੁੱਡ ਅਦਾਕਾਰ ਸੋਨੂੰ ਸੂਦ ਦੀ ਭੈਣ ਮਾਲਵਿਕਾ ਸੂਦ ਬੀਤੇ ਦਿਨੀਂ ਕਾਂਗਰਸ ਪਾਰਟੀ ’ਚ ਸ਼ਾਮਲ ਹੋ ਗਈ ਹੈ। ਮਾਲਵਿਕਾ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਹਾਜ਼ਰੀ ’ਚ ਕਾਂਗਰਸ ’ਚ ਸ਼ਾਮਲ ਹੋਈ।

ਇਹ ਖ਼ਬਰ ਵੀ ਪੜ੍ਹੋ : ਛੱਤੀਸਗੜ੍ਹ ਦੀ ਮਹਿਲਾ ਦਾ ਦੋਸ਼, ਅਫਸਾਨਾ ਖ਼ਾਨ ਦੇ ਮੰਗੇਤਰ ਸਾਜ ਨਾਲ 7 ਸਾਲ ਪਹਿਲਾਂ ਹੋਇਆ ਵਿਆਹ, ਪੜ੍ਹੋ ਪੂਰਾ ਮਾਮਲਾ

ਭੈਣ ਮਾਲਵਿਕਾ ਦੇ ਕਾਂਗਰਸ ’ਚ ਸ਼ਾਮਲ ਹੋਣ ਤੋਂ ਬਾਅਦ ਸੋਨੂੰ ਸੂਦ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਟਵਿਟਰ ’ਤੇ ਭੈਣ ਨਾਲ ਬਚਪਨ ਤੇ ਹੁਣ ਦੀ ਤਸਵੀਰ ਸਾਂਝੀ ਕਰਦਿਆਂ ਸੋਨੂੰ ਸੂਦ ਲਿਖਦੇ ਹਨ, ‘ਮੇਰੀ ਭੈਣ ਮਾਲਵਿਕਾ ਨੇ ਆਪਣੇ ਰਾਜਨੀਤਕ ਸਫਰ ਦੀ ਸ਼ੁਰੂਆਤ ਕਰ ਲਈ ਹੈ। ਮੈਂ ਉਸ ਨੂੰ ਦੁਆਵਾਂ ਦੇਣਾ ਚਾਹੁੰਦਾ ਹਾਂ। ਮੈਂ ਜ਼ਿੰਦਗੀ ’ਚ ਉਸ ਦੇ ਨਵੇਂ ਸਫਰ ਦੀ ਸ਼ੁਰੂਆਤ ਦੇਖਣ ਲਈ ਬੇਹੱਦ ਉਤਸ਼ਾਹਿਤ ਹਾਂ। ਰੱਬ ਮਾਲਵਿਕਾ ’ਤੇ ਮਿਹਰ ਕਰੇ।’

ਸੋਨੂੰ ਸੂਦ ਅੱਗੇ ਲਿਖਦੇ ਹਨ, ‘ਇਕ ਅਦਾਕਾਰ ਤੇ ਇਨਸਾਨ ਹੋਣ ਦੇ ਨਾਅਤੇ ਮੈਂ ਆਪਣਾ ਕੰਮ ਕਰਦਾ ਰਹਾਂਗਾ ਤੇ ਇਹ ਬਿਨਾਂ ਕਿਸੇ ਰਾਜਨੀਤਕ ਰੁਕਾਵਟ ਦੇ ਅੱਗੇ ਵਧਦਾ ਰਹੇਗਾ।’

ਦੱਸ ਦੇਈਏ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਨਵਜੋਤ ਸਿੰਘ ਸਿੱਧੂ ਨੇ ਵੀ ਟਵਿਟਰ ’ਤੇ ਮਾਲਵਿਕਾ ਤੇ ਸੋਨੂੰ ਸੂਦ ਨਾਲ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਇਸ ਦੇ ਨਾਲ ਹੀ ਸੋਨੂੰ ਸੂਦ ਨੇ ਦੋਵਾਂ ਆਗੂਆਂ ਦਾ ਧੰਨਵਾਦ ਵੀ ਕੀਤਾ ਹੈ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


Rahul Singh

Content Editor

Related News