CM ਚੰਨੀ ਦੇ ਕੰਮ ਤੋਂ ਖ਼ੁਸ਼ ਹੋਏ ਸੋਨੂੰ ਸੂਦ, ਕਿਹਾ– ‘ਮਿਲਣਾ ਚਾਹੀਦੈ ਇਕ ਹੋਰ ਮੌਕਾ’

01/25/2022 12:21:35 PM

ਚੰਡੀਗੜ੍ਹ (ਬਿਊਰੋ)– ਬੀਤੇ ਦਿਨੀਂ ਸੋਨੂੰ ਸੂਦ ਨੇ ਇਕ ਮੀਡੀਆ ਅਦਾਰੇ ਨਾਲ ਇੰਟਰਵਿਊ ਕੀਤਾ ਹੈ। ਇਸ ਇੰਟਰਵਿਊ ਦੌਰਾਨ ਸੋਨੂੰ ਸੂਦ ਨੇ ਕਾਂਗਰਸ ਦੇ ਪੰਜਾਬ ’ਚ ਮੁੱਖ ਮੰਤਰੀ ਚਿਹਰੇ ਨੂੰ ਲੈ ਕੇ ਗੱਲਬਾਤ ਕੀਤੀ ਹੈ।

ਸੋਨੂੰ ਸੂਦ ਨੇ ਐੱਨ. ਡੀ. ਟੀ. ਵੀ. ਨਾਲ ਇੰਟਰਵਿਊ ਦੌਰਾਨ ਇਸ ’ਤੇ ਖੁੱਲ੍ਹ ਕੇ ਗੱਲਬਾਤ ਕੀਤੀ ਹੈ। ਸੋਨੂੰ ਸੂਦ ਨੇ ਕਿਹਾ ਕਿ ਚਰਨਜੀਤ ਸਿੰਘ ਚੰਨੀ ਨੇ 3 ਮਹੀਨਿਆਂ ’ਚ ਜੋ ਕੰਮ ਕੀਤਾ ਹੈ, ਉਹ ਕਾਬਿਲ-ਏ-ਤਾਰੀਫ਼ ਹੈ ਤੇ ਇਸ ਗੱਲ ਨੂੰ ਅਸੀਂ ਅਣਗੌਲਿਆ ਨਹੀਂ ਕਰ ਸਕਦੇ।

ਇਹ ਖ਼ਬਰ ਵੀ ਪੜ੍ਹੋ : ‘ਪੁਸ਼ਪਾ’ ਦੀ ਅਦਾਕਾਰਾ ’ਤੇ ਫੁੱਟਿਆ ਲੋਕਾਂ ਦਾ ਗੁੱਸਾ, ਗਰੀਬ ਬੱਚਿਆਂ ਨਾਲ ਕਰ ਦਿੱਤਾ ਕੁਝ ਅਜਿਹਾ

ਉਨ੍ਹਾਂ ਕਿਹਾ ਕਿ ਜੋ ਵਿਅਕਤੀ ਚੰਗਾ ਕੰਮ ਕਰ ਰਿਹਾ ਸੀ, ਉਸ ਨੂੰ ਇਕ ਹੋਰ ਮੌਕਾ ਮਿਲਣਾ ਚਾਹੀਦਾ ਹੈ। ਇਥੇ ਸੋਨੂੰ ਸੂਦ ਨੇ ਚਰਨਜੀਤ ਸਿੰਘ ਚੰਨੀ ਦੀ ਗੱਲ ਕੀਤੀ ਹੈ। ਉਨ੍ਹਾਂ ਕਿਹਾ ਕਿ ਉਹ ਨਵਜੋਤ ਸਿੰਘ ਸਿੱਧੂ ਨੂੰ ਵੀ ਪਸੰਦ ਕਰਦੇ ਹਨ ਕਿਉਂਕਿ ਉਹ ਦਿਲ ਤੋਂ ਸੱਚੇ ਇਨਸਾਨ ਹਨ।

ਉਥੇ ਉਨ੍ਹਾਂ ਚਰਨਜੀਤ ਸਿੰਘ ਚੰਨੀ ਦੀ ਸਾਦਗੀ ਬਾਰੇ ਵੀ ਗੱਲਬਾਤ ਕੀਤੀ। ਸੋਨੂੰ ਸੂਦ ਨੇ ਕਿਹਾ ਕਿ ਉਹ ਜ਼ਮੀਨ ਨਾਲ ਜੁੜੇ ਹੋਏ ਸ਼ਖ਼ਸ ਹਨ। ਉਨ੍ਹਾਂ ਇਹ ਵੀ ਕਿਹਾ ਕਿ ਕਾਂਗਰਸ ਪਾਰਟੀ ਨੂੰ ਆਪਣੇ ਸੀ. ਐੱਮ. ਚਿਹਰੇ ਦਾ ਜਲਦ ਐਲਾਨ ਕਰਨਾ ਚਾਹੀਦਾ ਹੈ ਤਾਂ ਜੋ ਪਾਰਟੀ ਨੂੰ ਵੀ ਪਤਾ ਹੋਵੇ ਕਿ ਉਨ੍ਹਾਂ ਦਾ ਲੀਡਰ ਕੌਣ ਹੋਣ ਵਾਲਾ ਹੈ।

ਨੋਟ- ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


Rahul Singh

Content Editor

Related News