ਸੋਨੂੰ ਸੂਦ ਨੇ ਖੇਤੀ ਕਾਨੂੰਨਾਂ ਦੀ ਵਾਪਸੀ ਨੂੰ ਦੱਸਿਆ ਇਤਿਹਾਸਕ ਫ਼ੈਸਲਾ, ਕੀਤਾ ਇਹ ਟਵੀਟ

11/19/2021 12:07:25 PM

ਚੰਡੀਗੜ੍ਹ (ਬਿਊਰੋ)– ਬਾਲੀਵੁੱਡ ਅਦਾਕਾਰ ਸੋਨੂੰ ਸੂਦ ਨੇ ਅੱਜ ਖੇਤੀ ਕਾਨੂੰਨ ਵਾਪਸ ਲੈਣ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਐਲਾਨ ਨੂੰ ਇਤਿਹਾਸਕ ਦੱਸਿਆ ਹੈ। ਸੋਨੂੰ ਸੂਦ ਨੇ ਇਸ ’ਤੇ ਪ੍ਰਤੀਕਿਰਿਆ ਟਵੀਟ ਰਾਹੀਂ ਦਿੱਤੀ ਹੈ।

ਇਹ ਖ਼ਬਰ ਵੀ ਪੜ੍ਹੋ : ਖੇਤੀ ਕਾਨੂੰਨ ਵਾਪਸ ਲੈਣ ਦੇ ਫ਼ੈਸਲੇ ’ਤੇ ਭੜਕੀ ਕੰਗਨਾ ਰਣੌਤ, ਭਾਰਤ ਨੂੰ ਆਖਿਆ ‘ਜਿਹਾਦੀ ਮੁਲਕ’

ਸੋਨੂੰ ਸੂਦ ਨੇ ਟਵੀਟ ’ਚ ਲਿਖਿਆ, ‘ਕਿਸਾਨ ਵਾਪਸ ਆਪਣੇ ਖੇਤਾਂ ’ਚ ਜਾਣਗੇ, ਦੇਸ਼ ਦੇ ਖੇਤ ਮੁੜ ਤੋਂ ਲਹਿਰਾਉਣਗੇ। ਧੰਨਵਾਦ ਨਰਿੰਦਰ ਮੋਦੀ ਜੀ, ਇਸ ਇਤਿਹਾਸਕ ਫ਼ੈਸਲੇ ਨਾਲ ਕਿਸਾਨਾਂ ਦਾ ਪ੍ਰਕਾਸ਼ ਪੁਰਬ ਹੋਰ ਵੀ ਇਤਿਹਾਸਕ ਹੋ ਗਿਆ। ਜੈ ਜਵਾਨ ਜੈ ਕਿਸਾਨ।’

ਦੱਸ ਦੇਈਏ ਕਿ ਸੋਨੂੰ ਸੂਦ ਤੋਂ ਪਹਿਲਾਂ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਨੇ ਵੀ ਖੇਤੀ ਕਾਨੂੰਨ ਵਾਪਸ ਲੈਣ ਦੇ ਫ਼ੈਸਲੇ ’ਤੇ ਆਪਣੀ ਪ੍ਰਤੀਕਿਰਿਆ ਦਿੱਤੀ ਸੀ।

ਕੰਗਨਾ ਰਣੌਤ ਨੇ ਇਸ ਫ਼ੈਸਲੇ ’ਤੇ ਗੁੱਸਾ ਜ਼ਾਹਿਰ ਕਰਦਿਆਂ ਭਾਰਤ ਨੂੰ ‘ਜਿਹਾਦੀ ਮੁਲਕ’ ਤਕ ਆਖ ਦਿੱਤਾ ਹੈ। ਉਸ ਨੇ ਇੰਸਟਾਗ੍ਰਾਮ ’ਤੇ ਆਪਣੀ ਪ੍ਰਤੀਕਿਰਿਆ ਸਾਂਝੀ ਕੀਤੀ ਹੈ।

ਨੋਟ– ਸੋਨੂੰ ਸੂਦ ਦੇ ਇਸ ਟਵੀਟ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।

Rahul Singh

This news is Content Editor Rahul Singh