ਅੱਲੂ ਅਰਜੁਨ ਦੀ ਗ੍ਰਿਫ਼ਤਾਰੀ ''ਤੇ ਸੋਨੂੰ ਸੂਦ ਦੇ ਬੋਲ, ਕਿਹਾ- ਜ਼ਿੰਦਗੀ ''ਚ ਉਤਰਾਅ-ਚੜ੍ਹਾਅ ਆਉਂਦੇ ਰਹਿੰਦੇ
Sunday, Dec 15, 2024 - 04:44 PM (IST)
ਮੁੰਬਈ (ਬਿਊਰੋ) : ਅਭਿਨੇਤਾ ਸੋਨੂੰ ਸੂਦ ਨੇ ਸੰਧਿਆ ਥੀਏਟਰ ਮਾਮਲੇ 'ਚ 'ਪੁਸ਼ਪਾ 2' ਸਟਾਰ ਅਲੂ ਅਰਜੁਨ ਦੀ ਗ੍ਰਿਫ਼ਤਾਰੀ 'ਤੇ ਟਿੱਪਣੀ ਕੀਤੀ ਹੈ। ਗੁਜਰਾਤ 'ਚ ਆਪਣੀ ਆਉਣ ਵਾਲੀ ਫ਼ਿਲਮ 'ਫਤਿਹ' ਦਾ ਪ੍ਰਚਾਰ ਕਰਦੇ ਹੋਏ ਸੋਨੂੰ ਸੂਦ ਨੇ ਕਿਹਾ, 'ਮੈਨੂੰ ਲੱਗਦਾ ਹੈ ਕਿ ਇਹ ਮੁੱਦਾ ਹੁਣ ਹੱਲ ਹੋ ਗਿਆ ਹੈ।'
ਜਿਵੇਂ ਕਿ ਕਹਾਵਤ ਹੈ, ''ਅੰਤ ਭਲਾ ਤਾਂ ਸਭ ਭਲਾ'। ਮੈਂ ਉਨ੍ਹਾਂ ਨੂੰ ਵਧਾਈ ਦੇਣੀ ਚਾਹੁੰਦਾ ਹਾਂ। ਮੈਂ ਉਨ੍ਹਾਂ ਨਾਲ ਪਹਿਲਾਂ ਵੀ ਕੰਮ ਕੀਤਾ ਹੈ ਅਤੇ ਮੈਂ ਜਾਣਦਾ ਹਾਂ ਕਿ ਇਕ ਅਭਿਨੇਤਾ ਦੀ ਜ਼ਿੰਦਗੀ 'ਚ ਉਤਰਾਅ-ਚੜ੍ਹਾਅ ਆਉਂਦੇ ਰਹਿੰਦੇ ਹਨ। 'ਪੁਸ਼ਪਾ 2' ਦੇ ਪ੍ਰੀਮੀਅਰ ਦੌਰਾਨ ਇਕ ਔਰਤ ਦੀ ਦੁਖਦਾਈ ਮੌਤ ਦੇ ਸਬੰਧ 'ਚ ਗ੍ਰਿਫ਼ਤਾਰੀ ਤੋਂ ਬਾਅਦ ਇਕ ਰਾਤ ਜੇਲ੍ਹ 'ਚ ਬਿਤਾਉਣ ਤੋਂ ਬਾਅਦ ਅੱਲੂ ਅਰਜੁਨ ਨੂੰ ਸ਼ਨੀਵਾਰ ਸਵੇਰੇ ਰਿਹਾਅ ਕਰ ਦਿੱਤਾ ਗਿਆ ਸੀ। ਤੇਲੰਗਾਨਾ ਹਾਈ ਕੋਰਟ ਵੱਲੋਂ ਜ਼ਮਾਨਤ ਦਿੱਤੇ ਜਾਣ ਦੇ ਬਾਵਜੂਦ ਉਸ ਨੂੰ ਸ਼ੁੱਕਰਵਾਰ ਦੀ ਰਾਤ ਜੇਲ੍ਹ 'ਚ ਕੱਟਣੀ ਪਈ।''
ਇਹ ਵੀ ਪੜ੍ਹੋ - ਸਟੇਜ 'ਤੇ ਨੱਚਦੇ-ਨੱਚਦੇ ਮੂਧੇ ਮੂੰਹ ਡਿੱਗਿਆ ਇਹ ਅਦਾਕਾਰ, ਵੀਡੀਓ ਵਾਇਰਲ
ਦੱਸ ਦਈਏ ਕਿ 4 ਦਸੰਬਰ ਦੀ ਰਾਤ ਨੂੰ ਅਭਿਨੇਤਾ ਦੀ ਇੱਕ ਝਲਕ ਦੇਖਣ ਲਈ ਸੰਧਿਆ ਥੀਏਟਰ 'ਚ ਵੱਡੀ ਗਿਣਤੀ 'ਚ ਪ੍ਰਸ਼ੰਸਕ ਇਕੱਠੇ ਹੋਏ ਸਨ। ਭਗਦੜ ਦੌਰਾਨ 35 ਸਾਲਾ ਰੇਵਤੀ ਨਾਂ ਦੀ ਔਰਤ ਦੀ ਮੌਤ ਹੋ ਗਈ ਅਤੇ ਉਸ ਦਾ 8 ਸਾਲਾ ਪੁੱਤਰ ਜ਼ਖ਼ਮੀ ਹੋ ਗਿਆ। ਹੈਦਰਾਬਾਦ ਪੁਲਸ ਨੇ ਔਰਤ ਦੇ ਪਰਿਵਾਰ ਦੀ ਸ਼ਿਕਾਇਤ ਦੇ ਆਧਾਰ 'ਤੇ ਚਿੱਕੜਪੱਲੀ ਪੁਲਸ ਸਟੇਸ਼ਨ 'ਚ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 105 ਅਤੇ 118 (1) ਦੇ ਤਹਿਤ ਅੱਲੂ ਅਰਜੁਨ, ਉਸ ਦੀ ਸੁਰੱਖਿਆ ਟੀਮ ਅਤੇ ਥੀਏਟਰ ਪ੍ਰਬੰਧਨ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ।
ਇਹ ਵੀ ਪੜ੍ਹੋ - ਲਾਈਵ ਕੰਸਰਟ 'ਚ ਦਿਲਜੀਤ ਦੋਸਾਂਝ ਦੇ ਬੋਲ, ਕਿਹਾ- 'ਜੇ ਸਾਲਾ ਨਹੀਂ ਝੁਕੇਗਾ ਤਾਂ ਜੀਜਾ ਕਿਵੇਂ ਝੁਕ ਜਾਵੇਗਾ'
ਦੱਸਣਯੋਗ ਹੈ ਕਿ 11 ਦਸੰਬਰ ਨੂੰ ਅੱਲੂ ਅਰਜੁਨ ਨੇ ਤੇਲੰਗਾਨਾ ਹਾਈ ਕੋਰਟ 'ਚ ਪਹੁੰਚ ਕੀਤੀ ਸੀ ਅਤੇ ਔਰਤ ਦੀ ਮੌਤ ਦੇ ਸਬੰਧ 'ਚ ਉਸ ਦੇ ਖ਼ਿਲਾਫ਼ ਦਰਜ FIR ਨੂੰ ਰੱਦ ਕਰਨ ਦੀ ਬੇਨਤੀ ਕੀਤੀ ਸੀ। ਸਥਾਨਕ ਅਦਾਲਤ ਨੇ ਸ਼ੁੱਕਰਵਾਰ ਨੂੰ ਅਰਜੁਨ ਨੂੰ ਨਿਆਂਇਕ ਹਿਰਾਸਤ 'ਚ ਭੇਜਣ ਤੋਂ ਤੁਰੰਤ ਬਾਅਦ, ਹਾਈ ਕੋਰਟ ਨੇ ਉਸ ਨੂੰ 4 ਹਫ਼ਤਿਆਂ ਦੀ ਅੰਤਰਿਮ ਜ਼ਮਾਨਤ ਦੇ ਦਿੱਤੀ ਅਤੇ ਕੇਸ ਦੀ ਅਗਲੀ ਸੁਣਵਾਈ 21 ਜਨਵਰੀ, 2025 ਤਕ ਮੁਲਤਵੀ ਕਰ ਦਿੱਤੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।