ਸੂਤਰਾਂ ਦਾ ਦਾਅਵਾ: ਕੈਂਸਰ ਨਾਲ ਨਹੀਂ, ਇਸ ਕਾਰਨ ਹੋਈ ਪੂਨਮ ਪਾਂਡੇ ਦੀ ਮੌਤ!

02/02/2024 8:57:18 PM

ਇੰਟਰਟੇਨਮੈਂਟ ਡੈਸਕ - 2 ਫਰਵਰੀ, 2024 ਨੂੰ ਮਸ਼ੂਹਰ ਅਦਾਕਾਰਾ ਪੂਨਮ ਪਾਂਡੇ ਦੀ ਅਚਾਨਕ ਮੌਤ ਨੇ ਦੇਸ਼ ਭਰ ਦੇ ਲੋਕਾਂ ਦਾ ਧਿਆਨ ਖਿੱਚਿਆ ਹੈ। ਪੂਨਮ ਪਾਂਡੇ ਦੀ ਇਸ ਹੈਰਾਨ ਕਰਨ ਵਾਲੀ ਖ਼ਬਰ 'ਤੇ ਕੋਈ ਵੀ ਯਕੀਨ ਕਰਨ ਲਈ ਤਿਆਰ ਨਹੀਂ। ਅਦਾਕਾਰਾ ਦੀ ਮੌਤ ਨੂੰ ਲੈ ਕੇ ਕਈ ਕਿਆਸ ਲਗਾਏ ਜਾ ਰਹੇ ਹਨ। ਖ਼ਬਰਾਂ ਮੁਤਾਬਕ ਕਿਹਾ ਜਾ ਰਿਹਾ ਹੈ ਕਿ ਅਦਾਕਾਰਾ ਪੂਨਮ ਪਾਂਡੇ ਦੀ ਮੌਤ ਸਰਵਾਈਕਲ ਕੈਂਸਰ ਨਾਲ ਹੋਈ ਹੈ ਪਰ ਹੁਣ ਸੂਤਰਾਂ ਦੇ ਹਵਾਲੇ ਤੋਂ ਵੱਡੀ ਜਾਣਕਾਰੀ ਸਾਹਮਣੇ ਆਈ ਹੈ।

ਸੂਤਰਾਂ ਵੱਲੋਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਪੂਨਮ ਪਾਂਡੇ ਦੀ ਮੌਤ ਕੈਂਸਰ ਨਾਲ ਨਹੀਂ ਸਗੋਂ ਨਸ਼ੇ ਦੀ ਓਵਰਡੋਜ਼ ਨਾਲ ਹੋਈ ਹੈ। ਹਾਲਾਂਕਿ ਅਜੇ ਇਸ ਗੱਲ ਦੀ ਪੁਸ਼ਟੀ ਨਹੀਂ ਹੋਈ ਹੈ ਕਿ ਕਿਸ ਤਰ੍ਹਾਂ ਦੀਆਂ ਦਵਾਈਆਂ ਦੇ ਸੇਵਨ ਕਾਰਨ ਉਸ ਦੀ ਮੌਤ ਹੋਈ ਹੈ। 

ਤੁਹਾਨੂੰ ਦੱਸ ਦਈਏ ਕਿ ਇੱਕ ਪ੍ਰਮੁੱਖ ਭਾਰਤੀ ਮਾਡਲ ਅਤੇ ਅਦਾਕਾਰਾ ਪੂਨਮ ਪਾਂਡੇ ਨੇ ਉਸ ਸਮੇਂ ਪ੍ਰਸਿੱਧੀ ਹਾਸਿਲ ਕੀਤੀ ਜਦੋਂ ਉਸਨੇ 2011 ਦਾ ਕ੍ਰਿਕਟ ਵਿਸ਼ਵ ਕੱਪ ਜਿੱਤਣ 'ਤੇ 'ਨੰਗੇ' ਹੋਣ ਦਾ ਵਾਅਦਾ ਕੀਤਾ। ਉਦੋਂ ਤੋਂ, ਉਹ ਹਮੇਸ਼ਾ ਆਪਣੀ ਬੋਲਡਨੇਸ ਨਾਲ ਸੋਸ਼ਲ ਮੀਡੀਆ ਅਤੇ ਬਾਲੀਵੁੱਡ ਵਿੱਚ ਸੁਰਖੀਆਂ ਬਣਾਉਣ ਵਿੱਚ ਕਾਮਯਾਬ ਰਹੀ ਹੈ। 

'ਜਗਬਾਣੀ' ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


Inder Prajapati

Content Editor

Related News