ਅਦਾਕਾਰਾ ਜੈਕਲੀਨ ਫਰਨਾਂਡੀਜ਼ ਮਨੀ ਲਾਂਡਰਿੰਗ ਮਾਮਲੇ ''ਚ ਈਡੀ ਅੱਗੇ ਹੋਈ ਪੇਸ਼

12/09/2021 11:16:53 AM

ਨਵੀਂ ਦਿੱਲੀ : ਸੁਕੇਸ਼ ਚੰਦਰਸ਼ੇਖਰ ਨਾਲ ਜੁੜੇ 200 ਕਰੋੜ ਰੁਪਏ ਦੇ ਮਨੀ ਲਾਂਡਰਿੰਗ ਮਾਮਲੇ 'ਚ ਬਾਲੀਵੁੱਡ ਅਦਾਕਾਰਾ ਜੈਕਲੀਨ ਫਰਨਾਂਡੀਜ਼ ਬੁੱਧਵਾਰ ਨੂੰ ਇਕ ਵਾਰ ਫਿਰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਸਾਹਮਣੇ ਪੇਸ਼ ਹੋਈ। ਇਸ ਮਾਮਲੇ 'ਚ ਈਡੀ ਵੱਲੋਂ ਉਨ੍ਹਾਂ ਨੂੰ ਪਹਿਲਾਂ ਵੀ ਦੋ ਵਾਰ ਪੁੱਛਗਿੱਛ ਲਈ ਬੁਲਾਇਆ ਜਾ ਚੁੱਕਾ ਹੈ। ਈਡੀ ਨੂੰ ਸ਼ੱਕ ਹੈ ਕਿ ਉਨ੍ਹਾਂ ਨੇ ਚੰਦਰਸ਼ੇਖਰ ਵੱਲੋਂ ਕੁੱਝ ਹਾਈ ਪ੍ਰੋਫਾਈਲ ਲੋਕਾਂ ਤੋਂ ਪੈਸਾ ਵਸੂਲਣ ਤੇ ਵਸੂਲੀ ਤੋਂ ਮਿਲਣ ਵਾਲੀ ਰਕਮ ਦਾ ਫਾਇਦਾ ਚੁੱਕਿਆ ਹੈ। ਜੈਕਲੀਨ ਦੇ ਬੁਲਾਰੇ ਨੇ ਪਹਿਲਾਂ ਦਿੱਤੇ ਬਿਆਨ 'ਚ ਕਿਹਾ ਸੀ ਕਿ ''ਉਹ ਗਵਾਹ ਦੇ ਤੌਰ 'ਤੇ ਏਜੰਸੀ ਸਾਹਮਣੇ ਪੇਸ਼ ਹੋ ਰਹੀ ਹੈ।''

ਇਹ ਖ਼ਬਰ ਵੀ ਪੜ੍ਹੋ : ਮੁੜ ‘ਬਿੱਗ ਬੌਸ’ ਦੇ ਘਰ ’ਚ ਨਜ਼ਰ ਆਵੇਗੀ ਸ਼ਹਿਨਾਜ਼ ਗਿੱਲ!

ਮੀਡੀਆ ਰਿਪੋਰਟਾਂ ਮੁਤਾਬਕ ਜਿੱਥੇ ਏਜੰਸੀ ਨੇ ਮਨੀ ਲਾਂਡਰਿੰਗ ਮਾਮਲੇ 'ਚ ਜੈਕਲੀਨ ਖ਼ਿਲਾਫ਼ ਲੁੱਕ ਆਊਟ ਨੋਟਿਸ ਜਾਰੀ ਕੀਤਾ ਗਿਆ ਸੀ। ਉਸੇ ਸਮੇਂ ਉਸ ਨੂੰ ਮੁੰਬਈ ਹਵਾਈ ਅੱਡੇ 'ਤੇ ਇਮੀਗ੍ਰੇਸ਼ਨ ਅਧਿਕਾਰੀਆਂ ਨੇ ਰੋਕ ਲਿਆ ਸੀ ਕਿਉਂਕਿ ਉਹ ਇਕ ਸ਼ੋਅ ਲਈ ਦੁਬਈ ਜਾ ਰਹੀ ਸੀ। ED ਨੇ ਜੈਕਲੀਨ ਫਰਨਾਂਡੀਜ਼ ਖ਼ਿਲਾਫ਼ 200 ਕਰੋੜ ਰੁਪਏ ਦੀ ਫਿਰੌਤੀ ਦੇ ਮਾਮਲੇ 'ਚ ਸੁਕੇਸ਼ ਨਾਲ ਸਬੰਧ ਰੱਖਣ ਲਈ ਲੁੱਕਆਊਟ ਨੋਟਿਸ ਜਾਰੀ ਕੀਤਾ ਸੀ। ਇਸ ਦੌਰਾਨ ਈਡੀ ਨੇ ਜੈਕਲੀਨ ਲਈ ਲੁੱਕ ਆਊਟ ਸਰਕੂਲਰ ਜਾਰੀ ਕੀਤਾ ਸੀ, ਜਿਸ ਮੁਤਾਬਕ ਉਹ ਮੁੰਬਈ ਛੱਡ ਕੇ ਕਿਤੇ ਵੀ ਨਹੀਂ ਜਾ ਸਕਦੀ ਸੀ। 

ਇਹ ਖ਼ਬਰ ਵੀ ਪੜ੍ਹੋ : ਵਿੱਕੀ ਕੌਸ਼ਲ-ਕੈਟਰੀਨਾ ਕੈਫ ਦੇ ਵਿਆਹ ਵਿਰੁੱਧ ਰਾਜਸਥਾਨ 'ਚ ਸ਼ਿਕਾਇਤ ਦਰਜ, ਜਾਣੋ ਕੀ ਹੈ ਮਾਮਲਾ

ਦੱਸ ਦਈਏ ਕਿ ਜੈਕਲੀਨ 10 ਦਸੰਬਰ ਨੂੰ 'ਦਿ-ਬੈਂਗ' ਕੰਸਰਟ 'ਚ ਹਿੱਸਾ ਲੈਣ ਵਾਲੀ ਟੀਮ ਦਾ ਹਿੱਸਾ ਹੈ, ਹੋ ਸਕਦਾ ਹੈ ਕਿ ਉਹ ਇਸ ਕੰਸਰਟ ਦੇ ਸਿਲਸਿਲੇ 'ਚ ਦੇਸ਼ ਤੋਂ ਬਾਹਰ ਜਾਣ ਦੀ ਤਿਆਰੀ ਕਰ ਰਹੀ ਹੋਵੇ। ਦਿੱਲੀ ਦੀ ਰੋਹਿਣੀ ਜੇਲ 'ਚ ਬੰਦ ਸੁਕੇਸ਼ ਚੰਦਰਸ਼ੇਖਰ 'ਤੇ ਇਕ ਸਾਲ 'ਚ ਇਕ ਕਾਰੋਬਾਰੀ ਤੋਂ 200 ਕਰੋੜ ਰੁਪਏ ਦੀ ਫਿਰੌਤੀ ਦਾ ਦੋਸ਼ ਹੈ। ਉਸ ਖ਼ਿਲਾਫ਼ ਜਬਰੀ ਵਸੂਲੀ ਦੇ 20 ਤੋਂ ਵੱਧ ਕੇਸ ਦਰਜ ਹਨ ਅਤੇ ਜੇਲ ਦੇ ਅੰਦਰੋਂ ਇਹ ਰੈਕੇਟ ਚਲਾਉਂਦਾ ਹੈ।

ਇਹ ਖ਼ਬਰ ਵੀ ਪੜ੍ਹੋ : ਅਦਾਕਾਰਾ ਕੈਟਰੀਨਾ ਕੈਫ ਬਣੇਗੀ ਹੁਸ਼ਿਆਰਪੁਰ ਦੇ ਪਿੰਡ ਮਿਰਜ਼ਾਪੁਰ ਦੀ ਨੂੰਹ, 9 ਦਸੰਬਰ ਨੂੰ ਬੱਝਣਗੇ ਵਿਆਹ ਦੇ ਬੰਧਨ 'ਚ

ਨੋਟ - ਇਸ ਖ਼ਬਰ ਸਬੰਧੀ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਜ਼ਰੂਰ ਦੱਸੋ।


sunita

Content Editor

Related News