ਦਿਲਜੀਤ ਦੀ 'ਪੰਜਾਬ 95' 'ਤੇ ਖਾਲੜਾ ਪਰਿਵਾਰ ਦਾ ਵੱਡਾ ਬਿਆਨ, CBFC ਨੂੰ ਅਪੀਲ ਕਰ ਕੀਤੀ ਇਹ ਮੰਗ
Saturday, Oct 05, 2024 - 11:50 AM (IST)
ਐਂਟਰਟੇਨਮੈਂਟ ਡੈਸਕ : ਬਾਲੀਵੁੱਡ ਅਦਾਕਾਰ ਦਿਲਜੀਤ ਦੋਸਾਂਝ ਦੀ ਆਉਣ ਵਾਲੀ ਫ਼ਿਲਮ 'ਪੰਜਾਬ 95' ਲੰਬੇ ਸਮੇਂ ਤੋਂ ਵਿਵਾਦਾਂ 'ਚ ਘਿਰੀ ਹੋਈ ਹੈ। ਫ਼ਿਲਮ 'ਚ ਦਿਲਜੀਤ ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ ਦਾ ਕਿਰਦਾਰ ਨਿਭਾਉਣ ਜਾ ਰਹੇ ਹਨ। ਸੰਵੇਦਨਸ਼ੀਲ ਮੁੱਦਿਆਂ ਦੇ ਕਾਰਨ, ਸੈਂਸਰ ਬੋਰਡ ਨੇ ਫ਼ਿਲਮ 'ਚ 85 ਕੱਟਾਂ ਦੀ ਮੰਗ ਕੀਤੀ ਸੀ। ਹਾਲਾਂਕਿ, ਹੁਣ ਰਿਵਾਈਜ਼ਡ ਕਮੇਟੀ ਨੇ 85 ਨਹੀਂ, ਸਗੋਂ 120 ਕੱਟਾਂ ਦਾ ਆਦੇਸ਼ ਦਿੱਤਾ ਹੈ। ਹੁਣ ਜਸਵੰਤ ਸਿੰਘ ਖਾਲੜਾ ਦੀ ਪਤਨੀ ਨੇ ਫ਼ਿਲਮ 'ਚ ਕੀਤੇ ਜਾ ਰਹੇ ਕੱਟਾਂ ਦਾ ਵਿਰੋਧ ਕੀਤਾ ਹੈ।
ਇਹ ਖ਼ਬਰ ਵੀ ਪੜ੍ਹੋ - ਕੰਗਨਾ ਦੀ ਫ਼ਿਲਮ 'ਐਮਰਜੈਂਸੀ' ਨੂੰ ਲੈ ਕੇ ਵੱਡੀ ਖ਼ਬਰ, ਸਹਿ-ਨਿਰਮਾਤਾ ਨੇ ਵੀ ਮੰਨੀ ਇਹ ਗੱਲ
ਖਾਲੜਾ ਦੀ ਪਤਨੀ CBFC ਨੂੰ ਕੀਤੀ ਅਪੀਲ
ਜਸਵੰਤ ਸਿੰਘ ਖਾਲੜਾ ਦੀ ਪਤਨੀ ਪਰਮਜੀਤ ਕੌਰ ਖਾਲੜਾ ਵੱਲੋਂ ਜਾਰੀ ਬਿਆਨ 'ਚ ਸੀ. ਬੀ. ਐੱਫ. ਸੀ. ਨੂੰ ਅਪੀਲ ਕੀਤੀ ਗਈ ਹੈ ਕਿ ਸੈਂਸਰਸ਼ਿਪ ਦੇ ਨਾਂ 'ਤੇ ਫ਼ਿਲਮ 'ਚ ਦਿਖਾਏ ਗਏ ਇਤਿਹਾਸਕ ਤੱਥਾਂ ਨੂੰ ਨਾ ਬਦਲਿਆ ਜਾਵੇ। ਅਸੀਂ ਨਿਰਮਾਤਾਵਾਂ ਨੂੰ ਵੀ ਸ਼ਹੀਦ ਜਸਵੰਤ ਸਿੰਘ ਖਾਲੜਾ ਦੀ ਸੱਚਾਈ ਅਤੇ ਫ਼ਿਲਮ ਦੀ ਕਹਾਣੀ ਨਾਲ ਖੜ੍ਹੇ ਹੋਣ ਦੀ ਅਪੀਲ ਕਰਦੇ ਹਾਂ।
ਖਾਲੜਾ ਪਰਿਵਾਰ ਆਪਣੇ ਵਾਅਦੇ 'ਤੇ ਕਾਇਮ ਹੈ ਕਿ ਸਾਨੂੰ ਫ਼ਿਲਮ ਨੂੰ ਸਾਨੂੰ ਸਕ੍ਰੀਨ ਜਾਂ ਔਨਲਾਈਨ ਰਿਲੀਜ਼ ਹੋਣ ਵਾਲੀ ਫ਼ਿਲਮ ਨੂੰ ਵੇਖਣ ਅਤੇ ਆਪਣੀ ਸਹਿਮਤੀ ਦੇਣ ਦਾ ਕਾਨੂੰਨੀ ਅਧਿਕਾਰ ਹੈ। ਜਿਵੇਂ ਕਿ 'ਪੰਜਾਬ 95' ਪੰਜਾਬ ਦੇ ਸੰਵੇਦਨਸ਼ੀਲ ਇਤਿਹਾਸ ਨਾਲ ਸਬੰਧਤ ਤੱਥਾਂ ਨੂੰ ਦਰਸਾਉਂਦੀ ਹੈ। ਇਸ ਲਈ ਅਸੀਂ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ਼੍ਰੋਮਣੀ ਗੁਰਦੁਆਰਾ ਕਮੇਟੀ ਨੂੰ ਬੇਨਤੀ ਕਰਦੇ ਹਾਂ ਕਿ ਉਹ ਫ਼ਿਲਮ ਦੇਖ ਕੇ ਆਪਣਾ ਸੰਦੇਸ਼ ਦੇਣ। ਅਸੀਂ ਫ਼ਿਲਮ ਨਿਰਦੇਸ਼ਕ ਦੁਆਰਾ ਕਾਨੂੰਨੀ ਤੱਥਾਂ ਦੇ ਆਧਾਰ 'ਤੇ ਅਤੇ ਦਿਲਜੀਤ ਦੋਸਾਂਝ ਦੁਆਰਾ ਨਿਭਾਈ ਗਈ ਖਾਲੜਾ ਦੀ ਭੂਮਿਕਾ ਨਾਲ ਇਹ ਫ਼ਿਲਮ ਬਣਾਈ ਗਈ ਹੈ। ਸਾਨੂੰ ਉਮੀਦ ਹੈ ਕਿ ਫ਼ਿਲਮ ਆਪਣੇ ਅਸਲੀ ਰੂਪ 'ਚ ਰਿਲੀਜ਼ ਹੋਵੇਗੀ।
ਇਹ ਖ਼ਬਰ ਵੀ ਪੜ੍ਹੋ - ਦਿਲਜੀਤ ਵਲੋਂ ਪਾਕਿ ਦੀ ਹਾਨੀਆ ਨੂੰ ਪਿਆਰੇ ਬੋਲ, ਖ਼ੁਸ਼ੀ 'ਚ ਸਟੇਜ 'ਤੇ ਕੀਤੀ ਇਹ ਹਰਕਤ
ਫ਼ਿਲਮ 'ਚ ਇਹ ਵੱਡੇ ਬਦਲਾਅ ਹੋਣਗੇ
ਮਿਡ-ਡੇਅ ਦੀ ਤਾਜ਼ਾ ਰਿਪੋਰਟ ਮੁਤਾਬਕ, ਸੈਂਸਰ ਬੋਰਡ ਦੀ ਨਵੀਂ ਕਮੇਟੀ ਨੇ ਫ਼ਿਲਮ ਨਿਰਮਾਤਾਵਾਂ ਨੂੰ ਫ਼ਿਲਮ ਦੇ ਉਨ੍ਹਾਂ ਸਾਰੇ ਦ੍ਰਿਸ਼ਾਂ 'ਚ ਬਦਲਾਅ ਕਰਨ ਦੇ ਹੁਕਮ ਦਿੱਤੇ ਹਨ, ਜਿੱਥੇ ਪੰਜਾਬ ਅਤੇ ਇਸ ਦੇ ਜ਼ਿਲ੍ਹਾ ਤਰਨਤਾਰਨ ਦਾ ਜ਼ਿਕਰ ਕੀਤਾ ਗਿਆ ਹੈ। ਫ਼ਿਲਮ 'ਚ ਦਿਖਾਏ ਗਏ ਕੈਨੇਡਾ ਅਤੇ ਯੂਕੇ ਦੇ ਹਵਾਲੇ ਹਟਾਉਣ ਦੀ ਵੀ ਮੰਗ ਕੀਤੀ ਗਈ ਹੈ।
ਇਹ ਖ਼ਬਰ ਵੀ ਪੜ੍ਹੋ - ਭਾਰਤੀ ਸਿੰਘ ਤੇ ਪਤੀ ਹਰਸ਼ ਦੀਆਂ ਵਧੀਆਂ ਮੁਸ਼ਕਿਲਾਂ, ਸੰਮਨ ਹੋ ਗਿਆ ਜਾਰੀ
ਸੈਂਸਰ ਬੋਰਡ ਕਮੇਟੀ ਨੇ ਫ਼ਿਲਮ ਦਾ ਟਾਈਟਲ ਬਦਲਣ ਦੀ ਕੀਤੀ ਸੀ ਮੰਗ
ਫ਼ਿਲਮ ਦਾ ਟਾਈਟਲ 'ਪੰਜਾਬ 95' ਰੱਖਿਆ ਗਿਆ ਹੈ। ਜਸਵੰਤ ਸਿੰਘ ਖਾਲੜਾ ਸਾਲ 1995 'ਚ ਲਾਪਤਾ ਹੋ ਗਿਆ ਸੀ, ਇਸ ਲਈ ਸੈਂਸਰ ਬੋਰਡ ਕਮੇਟੀ ਨੇ ਸਿਰਲੇਖ ਬਦਲਣ ਦੀ ਮੰਗ ਕੀਤੀ ਸੀ। ਇਸ ਨਾਲ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚ ਸਕਦੀ ਹੈ। ਕਮੇਟੀ ਮੰਗ ਕਰਦੀ ਹੈ ਕਿ ਫ਼ਿਲਮ ਦੇ ਮੁੱਖ ਕਿਰਦਾਰ ਜਸਵੰਤ ਸਿੰਘ ਖਾਲੜਾ ਦਾ ਨਾਂ ਵੀ ਬਦਲਿਆ ਜਾਵੇ। ਫ਼ਿਲਮ 'ਚੋਂ ਗੁਰਬਾਣੀ ਦੇ ਦ੍ਰਿਸ਼ ਵੀ ਹਟਾ ਦਿੱਤੇ ਜਾਣੇ ਚਾਹੀਦੇ ਹਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।