ਸ਼ਿਮਰੀ ਬਲੈਕ ਲਹਿੰਗੇ ’ਚ ਮੌਨੀ ਰਾਏ ਦਾ ਸ਼ਾਨਦਾਰ ਫ਼ੋਟੋਸ਼ੂਟ, ਅਦਾਕਾਰਾ ਨੇ ਦਿੱਤੇ ਹੈਰਾਨ ਕਰਨ ਵਾਲੇ ਪੋਜ਼

Tuesday, Jun 21, 2022 - 05:25 PM (IST)

ਸ਼ਿਮਰੀ ਬਲੈਕ ਲਹਿੰਗੇ ’ਚ ਮੌਨੀ ਰਾਏ ਦਾ ਸ਼ਾਨਦਾਰ ਫ਼ੋਟੋਸ਼ੂਟ, ਅਦਾਕਾਰਾ ਨੇ ਦਿੱਤੇ ਹੈਰਾਨ ਕਰਨ ਵਾਲੇ ਪੋਜ਼

ਮੁੰਬਈ: ਅਦਾਕਾਰਾ ਮੌਨੀ ਰਾਏ ਸੋਸ਼ਲ ਮੀਡੀਆ ’ਤੇ ਐਕਟਿਵ ਸਿਤਾਰਿਆਂ ’ਚੋਂ ਇਕ ਹੈ। ਅਦਾਕਾਰਾ ਪ੍ਰਸ਼ੰਸਕਾਂ ਨਾਲ ਤਸਵੀਰਾਂ ਅਤੇ ਵੀਡੀਓ ਸਾਂਝੀਆਂ ਕਰਦੀ ਰਹਿੰਦੀ ਹੈ। ਹਾਲ ਹੀ ’ਚ ਅਦਾਕਾਰਾ ਨੇ ਆਪਣੀਆਂ ਕੁਝ ਖੂਬਸੂਰਤ ਤਸਵੀਰਾਂ ਸੋਸ਼ਲ ਮੀਡੀਆ ’ਤੇ ਸਾਂਝੀਆਂ ਕੀਤੀਆਂ ਹਨ, ਜੋ ਪ੍ਰਸ਼ੰਸਕਾਂ ਦਾ ਧਿਆਨ ਆਪਣੇ ਵੱਲ ਖਿੱਚ ਰਹੀਆਂ ਹਨ।

PunjabKesari

ਲੁੱਕ ਦੀ ਗੱਲ ਕਰੀਏ ਤਾਂ ਮੌਨੀ ਸ਼ਿਮਰੀ ਬਲੈਕ ਲਹਿੰਗੇ ’ਚ ਨਜ਼ਰ ਆ ਰਹੀ ਹੈ। ਅਦਾਕਾਰਾ ਨੇ ਮਿਨੀਮਲ ਮੇਕਅੱਪ ਕੀਤਾ ਹੋਇਆ ਹੈ ਅਤੇ ਵਾਲਾਂ ਨੂੰ ਖੁੱਲ੍ਹੇ ਰੱਖਿਆ ਹੈ। ਕੰਨਾਂ ਦੇ ਝੁਮਕੇ ਅਦਾਕਾਰ ਦੀ ਲੁੱਕ ਨੂੰ ਚਾਰ-ਚੰਨ ਲਗਾ ਰਹੇ ਹਨ। ਇਸ ਲੁੱਕ ’ਚ ਅਦਾਕਾਰਾ ਬੇਹੱਦ ਖੂਬਸੂਰਤ ਲੱਗ ਰਹੀ ਹੈ।ਮੌਨੀ ਦੀਆਂ ਤਸਵੀਰਾਂ ਨੂੰ ਦੇਖ ਕੇ ਪ੍ਰਸ਼ੰਸਕ ਦੀਵਾਨੇ ਹੋ ਗਏ ਹਨ ਪ੍ਰਸ਼ੰਸਕ ਇਨ੍ਹਾਂ ਤਸਵੀਰਾਂ ’ਤੇ ਬੇਹੱਦ ਪਿਆਰ ਲੁੱਟਾ ਰਹੇ ਹਨ। ਕੈਮਰੇ ਸਾਹਮਣੇ ਅਦਾਕਾਰਾ ਹੈਰਾਨ ਕਰ ਦੇਣ ਵਾਲੇ ਪੋਜ਼ ਦੇ ਰਹੀ  ਹੈ।

PunjabKesari

ਇਹ  ਵੀ ਪੜ੍ਹੋ : ਲਾਲ ਜੋੜੇ ’ਚ ਸਜੀ ਸ਼ਹਿਨਾਜ਼ ਗਿੱਲ, ਪਹਿਲੀ ਵਾਰ ਰੈਂਪ ਵਾਕ ਕਰ ਲੁੱਟ ਲਈ ਮਹਿਫ਼ਿਲ

ਮੌਨੀ ਦੇ ਟੀ.ਵੀ ’ਚ ਕੰਮ ਦੀ ਗੱਸ ਕਰੀਏ ਤਾਂ ਮੌਨੀ ‘ਡਾਂਸ ਇੰਡੀਆ ਡਾਂਸ ਲਿਟਲ ਮਾਸਟਰਜ਼ 5’ ਨੂੰ ਜੱਜ ਕਰਦੀ ਨਜ਼ਰ ਆ ਰਹੀ ਹੈ। ਇਸ ਤੋਂ ਇਲਾਵਾ ਅਦਾਕਾਰਾ ਫ਼ਿਲਮ ‘ਬ੍ਰਹਮਾਸਤਰ’ ’ਚ ਨਜ਼ਰ ਆਵੇਗੀ। ਇਸ ਫ਼ਿਲਮ ’ਚ ਅਦਾਕਾਰਾ ਨਾਲ ਅਮਿਤਾਭ ਬੱਚਨ, ਰਣਬੀਰ ਕਪੂਰ ਅਤੇ ਆਲੀਆ ਭੱਟ ਨਜ਼ਰ ਆਵੇਗੀ। ਇਸ ਫ਼ਿਲਮ ਨੂੰ ਅਯਾਨ ਮੁਖਰਜੀ ਨੇ ਨਿਰਦੇਸ਼ਿਤ ਕੀਤਾ ਹੈ। 

PunjabKesari

ਇਹ  ਵੀ ਪੜ੍ਹੋ : ਥਾਈਲੈਂਡ ’ਚ ਪਤੀ ਨਾਲ ਪਹੁੰਚੀ ਨਯਨਤਾਰਾ, ਵਿਗਨੇਸ਼ ਨੇ ਪਤਨੀ ਨਾਲ ਸਾਂਝੀਆਂ ਕੀਤੀਆ ਰੋਮਾਂਟਿਕ ਤਸਵੀਰਾਂ

‘ਬ੍ਰਹਮਾਸਤਰ’ 9 ਸਤੰਬਰ ਨੂੰ ਸਿਨੇਮਾਘਰਾਂ ’ਚ ਰਿਲੀਜ਼ ਹੋਵੇਗੀ। ਹਾਲ ਹੀ ਫ਼ਿਲਮ ’ਚ ਮੌਨੀ ਦੀ ਪਹਿਲੀ ਲੁੱਕ ਸਾਹਮਣੇ ਆਈ ਹੈ। ਪੋਸਟਰ ’ਚ ਮੌਨੀ ਕਾਫ਼ੀ ਖ਼ਤਰਨਾਕ ਲੱਗ ਰਹੀ ਸੀ। ਇਸ ਪੋਸਟਰ ਨੂੰ ਪ੍ਰਸ਼ੰਸਕਾਂ ਨੇ ਕਾਫ਼ੀ ਪਸੰਦ ਕੀਤਾ ਹੈ।


author

Anuradha

Content Editor

Related News