ਗੰਨ ਕਲਚਰ ਨੂੰ ਲੈ ਕੇ ਆਰ. ਨੇਤ ਦੇ ਨਵੇਂ ਗੀਤ ’ਤੇ ਸੁਖਪਾਲ ਖਹਿਰਾ ਨੇ ਸੀ. ਐੱਮ. ਮਾਨ ਨੂੰ ਘੇਰਿਆ

Saturday, Nov 19, 2022 - 12:09 PM (IST)

ਗੰਨ ਕਲਚਰ ਨੂੰ ਲੈ ਕੇ ਆਰ. ਨੇਤ ਦੇ ਨਵੇਂ ਗੀਤ ’ਤੇ ਸੁਖਪਾਲ ਖਹਿਰਾ ਨੇ ਸੀ. ਐੱਮ. ਮਾਨ ਨੂੰ ਘੇਰਿਆ

ਚੰਡੀਗੜ੍ਹ (ਬਿਊਰੋ)– ਕੁਝ ਦਿਨ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਇਹ ਐਲਾਨ ਕੀਤਾ ਸੀ ਕਿ ਉਹ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਤੇ ਗੰਨ ਕਲਚਰ ਨੂੰ ਪ੍ਰਮੋਟ ਕਰਨ ਵਾਲੇ ਗੀਤ ਰਿਲੀਜ਼ ਕਰਨ ਵਾਲੇ ਗਾਇਕਾਂ ਖ਼ਿਲਾਫ਼ ਸਖ਼ਤ ਐਕਸ਼ਨ ਲੈਣਗੇ।

ਇਸ ਦੇ ਬਾਵਜੂਦ ਗਾਇਕ ਆਰ. ਨੇਤ ਦਾ ਇਕ ਗੀਤ ਰਿਲੀਜ਼ ਹੋਇਆ ਹੈ, ਜਿਸ ’ਚ ਗੰਨ ਕਲਚਰ ਨੂੰ ਪ੍ਰਮੋਟ ਕੀਤਾ ਜਾ ਰਿਹਾ ਹੈ। ਇਸ ਗੀਤ ਨੂੰ ਲੈ ਕੇ ਸੁਖਪਾਲ ਖਹਿਰਾ ਨੇ ਵੀ ਸੀ. ਐੱਮ. ਭਗਵੰਤ ਮਾਨ ਨੂੰ ਘੇਰਿਆ ਹੈ।

ਇਹ ਖ਼ਬਰ ਵੀ ਪੜ੍ਹੋ : ਮਸ਼ਹੂਰ ਪਾਕਿਸਤਾਨੀ ਸਟੇਜ ਆਰਟਿਸਟ ਤਾਰਿਕ ਟੈੱਡੀ ਦਾ ਦਿਹਾਂਤ, ਲੰਮੇ ਸਮੇਂ ਤੋਂ ਸਨ ਬੀਮਾਰ

ਸੁਖਪਾਲ ਖਹਿਰਾ ਨੇ ਇਕ ਟਵੀਟ ’ਚ ਗੀਤ ਦੀ ਵੀਡੀਓ ਸਾਂਝੀ ਕਰਦਿਆਂ ਲਿਖਿਆ, ‘‘ਮੈਂ ਹੈਰਾਨ ਹਾਂ ਕਿ ਕੀ ਭਗਵੰਤ ਮਾਨ ਆਪਣੇ ਗਾਇਕ ਦੋਸਤ ਆਰ. ਨੇਤ ਦੇ ਗੰਨ ਕਲਚਰ ਨੂੰ ਪ੍ਰਮੋਟ ਕਰਨ ਵਾਲੇ ਨਵੇਂ ਗੀਤ ਵਿਰੁੱਧ ਕੋਈ ਕਾਰਵਾਈ ਕਰਨਗੇ ਜਾਂ ਨਹੀਂ? ਕਿਉਂਕਿ ਭਗਵੰਤ ਮਾਨ ਨੇ ਅਜਿਹੇ ਗਾਇਕਾਂ ਵਿਰੁੱਧ ਪਾਬੰਦੀ ਲਗਾਉਣ ਤੇ ਕਾਰਵਾਈ ਕਰਨ ਦਾ ਐਲਾਨ ਕੀਤਾ ਸੀ, ਜੋ ਨੌਜਵਾਨਾਂ ਨੂੰ ਹਿੰਸਾ ’ਚ ਸ਼ਾਮਲ ਹੋਣ ਲਈ ਪ੍ਰੇਰਿਤ ਕਰਦੇ ਹਨ ਤੇ ਜਿਸ ਨਾਲ ਕਾਨੂੰਨ ਵਿਵਸਥਾ ਦੀਆਂ ਸਮੱਸਿਆਵਾਂ ਪੈਦਾ ਹੁੰਦੀਆਂ ਹਨ।’’

ਦੱਸ ਦੇਈਏ ਕਿ ਗੰਨ ਕਲਚਰ ਨੂੰ ਪ੍ਰਮੋਟ ਕਰਨ ਵਾਲੇ ਗਾਇਕਾਂ ਵਿਰੁੱਧ ਕਾਰਵਾਈ ਦੀ ਗੱਲ ਤਾਂ ਕਾਫੀ ਵਾਰ ਹੋ ਚੁੱਕੀ ਹੈ ਪਰ ਅਜੇ ਤਕ ਕਿਸੇ ਵੀ ਗਾਇਕ ਖ਼ਿਲਾਫ਼ ਕੋਈ ਸਖ਼ਤ ਐਕਸ਼ਨ ਸਰਕਾਰ ਵਲੋਂ ਨਹੀਂ ਲਿਆ ਗਿਆ ਹੈ। ਹੁਣ ਦੇਖਣਾ ਇਹ ਹੋਵੇਗਾ ਕਿ ਭਵਿੱਖ ’ਚ ਇਨ੍ਹਾਂ ਗਾਇਕਾਂ ਵਿਰੁੱਧ ਕਾਰਵਾਈ ਕਦੋਂ ਸ਼ੁਰੂ ਹੁੰਦੀ ਹੈ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


author

Rahul Singh

Content Editor

Related News