ਗੁਰੂ ਰੰਧਾਵਾ ਲਈ ਖੜ੍ਹੀ ਹੋ ਗਈ ਮੁਸੀਬਤ ! ਅਦਾਲਤ ਨੇ ਜਾਰੀ ਕੀਤਾ ਸੰਮਨ, ਜਾਣੋ ਕੀ ਹੈ ਪੂਰਾ ਮਾਮਲਾ

Thursday, Aug 28, 2025 - 12:00 PM (IST)

ਗੁਰੂ ਰੰਧਾਵਾ ਲਈ ਖੜ੍ਹੀ ਹੋ ਗਈ ਮੁਸੀਬਤ ! ਅਦਾਲਤ ਨੇ ਜਾਰੀ ਕੀਤਾ ਸੰਮਨ, ਜਾਣੋ ਕੀ ਹੈ ਪੂਰਾ ਮਾਮਲਾ

ਸਮਰਾਲਾ (ਬਿਪਨ)- ਪੰਜਾਬੀ ਗਾਇਕ ਗੁਰੂ ਰੰਧਾਵਾ ਲਈ ਉਸ ਸਮੇਂ ਕਾਨੂੰਨੀ ਮੁਸ਼ਕਿਲਾਂ ਖੜ੍ਹੀਆਂ ਹੋ ਗਈਆਂ, ਜਦੋਂ ਸਮਰਾਲਾ ਨੇੜਲੇ ਪਿੰਡ ਬਰਮਾ ਦੇ ਇਕ ਵਿਅਕਤੀ ਦੀ ਸ਼ਿਕਾਇਤ ਦੇ ਅਧਾਰ 'ਤੇ ਸਮਰਾਲਾ ਟ੍ਰਾਇਲ ਕੋਰਟ ਵੱਲੋਂ ਉਨ੍ਹਾਂ ਨੂੰ 2 ਸਤੰਬਰ ਨੂੰ ਪੇਸ਼ ਹੋਣ ਲਈ ਸੰਮਨ ਜਾਰੀ ਕਰ ਦਿੱਤਾ ਗਿਆ ਹੈ।

ਐਡਵੋਕੇਟ ਗੁਰਵੀਰ ਸਿੰਘ ਢਿੱਲੋਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਾਜਦੀਪ ਸਿੰਘ ਮਾਨ ਵਾਸੀ ਪਿੰਡ ਬਰਮਾ ਤਹਿਸੀਲ ਸਮਰਾਲਾ ਵੱਲੋਂ ਇਤਰਾਜ਼ ਜ਼ਾਹਿਰ ਕੀਤਾ ਗਿਆ ਕਿ ਗਾਇਕ ਵੱਲੋਂ ਆਪਣੇ ਨਵੇਂ ਗਾਏ ਗੀਤ ‘ਸਿਰਾ’ ਵਿਚ ਇਕ ਇਤਰਾਜ਼ਯੋਗ ਲਾਈਨ ਵਰਤੀ ਗਈ ਹੈ, ਜੋ ਹੈ ‘ਜੰਮਿਆਂ ਨੂੰ ਗੁੜ੍ਹਤੀ ‘ਚ ਮਿਲਦੀ ਅਫੀਮ ਐ’। 

ਇਹ ਵੀ ਪੜ੍ਹੋ: 'WWE ਦੇ ਪਹਿਲਵਾਨ ਵਾਂਗ ਕੁੱਟਿਆ, ਸਾਰਾ ਪੈਸਾ ਤੇ ਘਰ ਖੋਹ ਲਿਆ'; ਮਸ਼ਹੂਰ Singer ਨੇ ਮੰਗੇਤਰ 'ਤੇ ਲਾਏ ਗੰਭੀਰ ਦੋਸ਼

ਉਨ੍ਹਾਂ ਅੱਗੇ ਦੱਸਿਆ ਕਿ ਇਸ ਮਗਰੋਂ ਸਾਡੇ ਵੱਲੋਂ ਗਾਇਕ ਨੂੰ ਇਕ ਕਾਨੂੰਨੀ ਨੋਟਿਸ ਭੇਜਿਆ ਗਿਆ ਸੀ। ਉਨ੍ਹਾਂ ਕਿਹਾ ਕਿ ਸਾਡੇ ਵੱਲੋਂ ਇਨ੍ਹਾਂ ਲਾਇਨਾਂ ‘ਤੇ ਇਤਰਾਜ਼ ਜ਼ਾਹਿਰ ਕਰਦਿਆਂ ਸਪੱਸ਼ਟ ਕੀਤਾ ਗਿਆ ਹੈ ਕਿ ਗੁੜ੍ਹਤੀ ਸ਼ਬਦ ਨੂੰ ਸ੍ਰੀ ਗੁਰੂ ਗ੍ਰੰਥ ਸਹਿਬ ਜੀ ਵਿਚ ਵੀ ਵਿਸ਼ੇਸ਼ ਮਾਨਤਾ ਦਿੱਤੀ ਗਈ ਹੈ। ਇਸ ਲਈ ਜੋ ਤੁਸੀਂ ਗੁੜ੍ਹਤੀ ‘ਚ ਮਿਲਦੀ ਅਫੀਮ ਐ ਵਰਤਿਆ ਹੈ, ਇਸ ਨੂੰ ਹਟਾਇਆ ਜਾਵੇ।

ਇਸ ਮਗਰੋਂ ਗੁਰੂ ਰੰਧਾਵਾ ਵੱਲੋਂ ਜਵਾਬ ਆਇਆ ਕਿ ਅਸੀਂ ਯੂ-ਟਿਊਬ ਨੂੰ ਛੱਡ ਕੇ ਬਾਕੀ ਸਾਰੇ ਸੋਸ਼ਲ ਮੀਡੀਆ ਪਲੇਟਫਾਰਮ ਤੋਂ ਗੁੜ੍ਹਤੀ ‘ਚ ਮਿਲਦੀ ਅਫੀਮ ਐ, ਦੀ ਥਾਂ ਗੁੜ੍ਹਤੀ ‘ਚ ਮਿਲਦੀ ਜ਼ਮੀਨ ਕਰ ਦਿੰਦੇ ਹਾਂ। ਐਡਵੋਕੇਟ ਢਿੱਲੋਂ ਨੇ ਅੱਗੇ ਦੱਸਿਆ ਕਿ ਇਸ ਮਗਰੋਂ ਸਾਡੇ ਵੱਲੋਂ ਅਦਾਲਤ ਵਿਚ ਕ੍ਰਿਮੀਨਲ ਕੰਪਲੇਂਟ ਫਾਈਲ ਕੀਤੀ ਗਈ, ਜਿਸ ਤੋਂ ਬਾਅਦ ਗਾਇਕ ਨੂੰ 2 ਸਤੰਬਰ ਲਈ ਸੰਮਨ ਜਾਰੀ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ: ਤਲਾਕ ਦੀਆਂ ਅਫਵਾਹਾਂ 'ਤੇ ਲੱਗੀ ਰੋਕ ! ਇਕੱਠਿਆਂ ਦਿਖੀ ਬਾਲੀਵੁੱਡ ਦੀ ਇਹ ਬੇਹੱਦ ਮਸ਼ਹੂਰ ਜੋੜੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

cherry

Content Editor

Related News