‘ਆਦਿਪੁਰਸ਼’ ਦੇ ਨਿਰਮਾਤਾਵਾਂ ਨੂੰ ਸੰਮਨ, ਸੁਪਰੀਮ ਕੋਰਟ ਨੇ ਹਾਈ ਕੋਰਟ ਦੇ ਫੈਸਲੇ ਵਿਰੁੱਧ ਤੁਰੰਤ ਸੁਣਵਾਈ ਤੋਂ ਕੀਤਾ ਇਨਕਾਰ

Thursday, Jul 13, 2023 - 01:16 PM (IST)

‘ਆਦਿਪੁਰਸ਼’ ਦੇ ਨਿਰਮਾਤਾਵਾਂ ਨੂੰ ਸੰਮਨ, ਸੁਪਰੀਮ ਕੋਰਟ ਨੇ ਹਾਈ ਕੋਰਟ ਦੇ ਫੈਸਲੇ ਵਿਰੁੱਧ ਤੁਰੰਤ ਸੁਣਵਾਈ ਤੋਂ ਕੀਤਾ ਇਨਕਾਰ

ਨਵੀਂ ਦਿੱਲੀ (ਭਾਸ਼ਾ) - ਸੁਪਰੀਮ ਕੋਰਟ ਨੇ ਵਾਦ-ਵਿਵਾਦ ਵਾਲੀ ਫ਼ਿਲਮ ‘ਆਦਿਪੁਰਸ਼’ ਦੇ ਨਿਰਮਾਤਾਵਾਂ ਵੱਲੋਂ ਇਲਾਹਾਬਾਦ ਹਾਈ ਕੋਰਟ ਦੇ 27 ਜੁਲਾਈ ਨੂੰ ਪੇਸ਼ ਹੋਣ ਦੇ ਹੁਕਮ ਵਿਰੁੱਧ ਦਾਇਰ ਪਟੀਸ਼ਨ ’ਤੇ ਤੁਰੰਤ ਸੁਣਵਾਈ ਤੋਂ ਬੁੱਧਵਾਰ ਇਨਕਾਰ ਕਰ ਦਿੱਤਾ।

ਇਹ ਖ਼ਬਰ ਵੀ ਪੜ੍ਹੋ : ‘ਬਿੱਗ ਬੌਸ ਓ. ਟੀ. ਟੀ. 2’ ’ਚ ਸਿਗਰੇਟ ਫੜੀ ਨਜ਼ਰ ਆਏ ਸਲਮਾਨ ਖ਼ਾਨ, ਲੋਕਾਂ ਨੇ ਕੀਤਾ ਰੱਜ ਕੇ ਟਰੋਲ

ਚੀਫ਼ ਜਸਟਿਸ ਡੀ. ਵਾਈ. ਚੰਦਰਚੂੜ ਦੀ ਅਗਵਾਈ ਵਾਲੇ ਬੈਂਚ ਨੇ ਫ਼ਿਲਮ ਦੇ ਨਿਰਮਾਤਾਵਾਂ ਵੱਲੋਂ ਪੇਸ਼ ਹੋਏ ਵਕੀਲ ਨੂੰ ਵੀਰਵਾਰ ਇਸ ਮਾਮਲੇ ਦਾ ਜ਼ਿਕਰ ਕਰਨ ਲਈ ਕਿਹਾ।

ਇਹ ਖ਼ਬਰ ਵੀ ਪੜ੍ਹੋ : ‘ਇਹ ਰੋਮਾਂਚ ਦਾ ਸਮਾਂ ਨਹੀਂ ਹੈ...’, ਕੰਗਨਾ ਰਣੌਤ ਨੇ ਪ੍ਰਸ਼ੰਸਕਾਂ ਨੂੰ ਹਿਮਾਚਲ ਨਾ ਜਾਣ ਦੀ ਕੀਤੀ ਅਪੀਲ

ਹਾਈ ਕੋਰਟ ਨੇ 30 ਜੂਨ ਨੂੰ ਫ਼ਿਲਮ ਦੇ ਨਿਰਮਾਤਾਵਾਂ ਨੂੰ 27 ਜੁਲਾਈ ਨੂੰ ਪੇਸ਼ ਹੋਣ ਦਾ ਨਿਰਦੇਸ਼ ਦਿੱਤਾ ਸੀ ਅਤੇ ਕੇਂਦਰ ਸਰਕਾਰ ਨੂੰ ਫਿਲਮ ’ਤੇ ਆਪਣੀ ਰਾਏ ਦੇਣ ਲਈ ਕਮੇਟੀ ਬਣਾਉਣ ਲਈ ਕਿਹਾ ਸੀ। ਫ਼ਿਲਮ ‘ਆਦਿਪੁਰਸ਼’ ਰਿਲੀਜ਼ ਹੋਣ ਵਾਲੇ ਦਿਨ ਤੋ ਹੀ ਵਿਵਾਦਾਂ ’ਚ ਘਿਰੀ ਹੋਈ ਹੈ । ਲੋਕਾਂ ਨੇ ਇਸ ਦੇ ਡਾਇਲਾਗਾਂ ਅਤੇ ਕਿਰਦਾਰਾਂ ਆਦਿ ’ਤੇ ਇਤਰਾਜ਼ ਉਠਾਏ ਹਨ।


ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


author

sunita

Content Editor

Related News