ਕਪਿਲ ਸ਼ਰਮਾ ਦੀ ਆਨਸਕ੍ਰੀਨ ਪਤਨੀ ਕੋਰੋਨਾ ਪਾਜ਼ੇਟਿਵ, ਘਰ 'ਚ ਖ਼ੁਦ ਨੂੰ ਕੀਤਾ ਇਕਾਂਤਵਾਸ

Tuesday, Jan 04, 2022 - 05:56 PM (IST)

ਕਪਿਲ ਸ਼ਰਮਾ ਦੀ ਆਨਸਕ੍ਰੀਨ ਪਤਨੀ ਕੋਰੋਨਾ ਪਾਜ਼ੇਟਿਵ, ਘਰ 'ਚ ਖ਼ੁਦ ਨੂੰ ਕੀਤਾ ਇਕਾਂਤਵਾਸ

ਨਵੀਂ ਦਿੱਲੀ : ਅਦਾਕਾਰ ਕਪਿਲ ਸ਼ਰਮਾ ਦੇ ਸ਼ੋਅ 'ਦਿ ਕਪਿਲ ਸ਼ਰਮਾ ਸ਼ੋਅ' 'ਚ ਆਪਣੀ ਕਾਮੇਡੀ ਨਾਲ ਦਰਸ਼ਕਾਂ ਦਾ ਦਿਲ ਜਿੱਤਣ ਵਾਲੀ ਅਦਾਕਾਰਾ ਸੁਮੋਨਾ ਚੱਕਰਵਰਤੀ ਕੋਰੋਨਾ ਵਾਇਰਸ ਦੀ ਚਪੇਟ 'ਚ ਆ ਗਈ ਹੈ। ਸੁਮੋਨਾ ਚੱਕਰਵਰਤੀ ਨੇ 'ਦਿ ਕਪਿਲ ਸ਼ਰਮਾ ਸ਼ੋਅ' 'ਚ ਕਪਿਲ ਸ਼ਰਮਾ ਦੀ ਪਤਨੀ ਭੂਰੀ ਦਾ ਕਿਰਦਾਰ ਨਿਭਾਇਆ ਹੈ। ਸੁਮੋਨਾ ਚੱਕਰਵਰਤੀ ਨੇ ਸੋਸ਼ਲ ਮੀਡੀਆ ਰਾਹੀਂ ਆਪਣੇ ਕੋਰੋਨਾ ਨੂੰ ਸੰਕਰਮਿਤ ਹੋਣ ਦੀ ਜਾਣਕਾਰੀ ਦਿੱਤੀ ਹੈ।

ਸੁਮੋਨਾ ਚੱਕਰਵਰਤੀ ਨੇ ਆਪਣੇ ਅਧਿਕਾਰਤ ਇੰਸਟਾਗ੍ਰਾਮ ਅਕਾਊਂਟ ਦੀ ਸਟੋਰੀ 'ਤੇ ਇਕ ਪੋਸਟ ਸ਼ੇਅਰ ਕੀਤੀ ਹੈ। ਇਸ ਪੋਸਟ ਰਾਹੀਂ ਉਨ੍ਹਾਂ ਨੇ ਆਪਣੇ ਕੋਰੋਨਾ ਵਾਇਰਸ ਨਾਲ ਸੰਕਰਮਿਤ ਹੋਣ ਦੀ ਜਾਣਕਾਰੀ ਦਿੱਤੀ ਹੈ। ਸੁਮੋਨਾ ਚੱਕਰਵਰਤੀ ਨੇ ਪੋਸਟ 'ਚ ਲਿਖਿਆ, ''ਮੈਂ ਕੋਵਿਡ ਦੇ ਹਲਕੇ ਲੱਛਣਾਂ ਨਾਲ ਸੰਕਰਮਿਤ ਹੋਈ ਹਾਂ। ਘਰ 'ਚ ਕੁਆਰੰਟੀਨ ਕੀਤਾ ਗਿਆ। ਹਰ ਕੋਈ ਜੋ ਪਿਛਲੇ ਹਫ਼ਤੇ ਮੇਰੇ ਸੰਪਰਕ 'ਚ ਆਇਆ ਹੈ, ਕਿਰਪਾ ਕਰਕੇ ਆਪਣਾ ਟੈਸਟ ਕਰਵਾਉਣ।'' ਸੁਮੋਨਾ ਚੱਕਰਵਰਤੀ ਦੀ ਇਹ ਪੋਸਟ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋ ਰਹੀ ਹੈ। ਅਦਾਕਾਰਾ ਦੇ ਪ੍ਰਸ਼ੰਸਕ ਉਸ ਦੀ ਪੋਸਟ 'ਤੇ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਨਾਲ ਹੀ ਕੁਮੈਂਟ ਕਰਕੇ ਉਸ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ। ਸੁਮੋਨਾ ਚੱਕਰਵਰਤੀ ਤੋਂ ਪਹਿਲਾਂ ਛੋਟੇ ਪਰਦੇ ਦੀ ਮਸ਼ਹੂਰ ਅਦਾਕਾਰਾ ਦ੍ਰਿਸ਼ਟੀ ਧਾਮੀ ਵੀ ਕੋਰੋਨਾ ਵਾਇਰਸ ਨਾਲ ਸੰਕਰਮਿਤ ਹੋ ਚੁੱਕੀ ਹੈ। 

PunjabKesari

ਦੱਸਣਯੋਗ ਹੈ ਕਿ ਦ੍ਰਿਸ਼ਟੀ ਧਾਮੀ ਨੇ ਸੋਸ਼ਲ ਮੀਡੀਆ ਰਾਹੀਂ ਆਪਣੇ ਕੋਰੋਨਾ ਸੰਕਰਮਿਤ ਹੋਣ ਦੀ ਜਾਣਕਾਰੀ ਦਿੱਤੀ। ਉਨ੍ਹਾਂ ਨੇ ਆਪਣੇ ਅਧਿਕਾਰਤ ਇੰਸਟਾਗ੍ਰਾਮ 'ਤੇ ਇਕ ਤਸਵੀਰ ਸ਼ੇਅਰ ਕੀਤੀ ਹੈ। ਇਸ ਤਸਵੀਰ 'ਚ ਦ੍ਰਿਸ਼ਟੀ ਧਾਮੀ ਆਪਣੀ ਹੀ ਵੈੱਬ ਸੀਰੀਜ਼ ਦੇਖ ਰਹੀ ਹੈ। ਇਸ ਤਸਵੀਰ 'ਚ ਮੇਜ਼ 'ਤੇ ਫੁੱਲਾਂ ਦਾ ਗੁਲਦਸਤਾ, ਆਕਸੀਜਨ ਦਾ ਪੱਧਰ ਮਾਪਣ ਲਈ ਇੱਕ ਆਕਸੀਮੀਟਰ, ਇੱਕ ਗੋਲੀ, ਵਿਕਸ ਦਾ ਇੱਕ ਡੱਬਾ, ਚਾਕਲੇਟ ਅਤੇ ਕੁਝ ਕਾਗਜ਼ ਰੱਖੇ ਹੋਏ ਹਨ। ਇਸ ਤਸਵੀਰ ਨੂੰ ਸ਼ੇਅਰ ਕਰਦੇ ਹੋਏ ਦ੍ਰਿਸ਼ਟੀ ਧਾਮੀ ਨੇ ਇੱਕ ਖ਼ਾਸ ਨੋਟ ਲਿਖਿਆ ਹੈ। ਇਸ ਪੋਸਟ ਰਾਹੀਂ ਉਸ ਨੇ ਆਪਣੇ ਕੋਰੋਨਾ ਸੰਕਰਮਿਤ ਹੋਣ ਦੀ ਜਾਣਕਾਰੀ ਦਿੱਤੀ ਹੈ।

ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।


author

sunita

Content Editor

Related News