ਸੁਨੰਦਾ ਸ਼ਰਮਾ ਨੇ ਨਸੀਬੋ ਲਾਲ ਨੂੰ ਸੁਣਾਇਆ ਗੀਤ, ਫੈਨਜ਼ ਹੋਏ ਗਾਇਕਾ ਦੇ ਮੁਰੀਦ

Friday, Aug 02, 2024 - 09:32 AM (IST)

ਸੁਨੰਦਾ ਸ਼ਰਮਾ ਨੇ ਨਸੀਬੋ ਲਾਲ ਨੂੰ ਸੁਣਾਇਆ ਗੀਤ, ਫੈਨਜ਼ ਹੋਏ ਗਾਇਕਾ ਦੇ ਮੁਰੀਦ

ਵੈੱਬ ਡੈਸਕ- ਸੁਨੰਦਾ ਸ਼ਰਮਾ ਨੇ ਪਾਕਿਸਤਾਨ ਦੀ ਮਸ਼ਹੂਰ ਗਾਇਕਾ ਨਸੀਬੋ ਲਾਲ ਦੇ ਸਾਹਮਣੇ ਗੀਤ ਗਾ ਕੇ ਸੁਣਾਇਆ । ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਸੁਨੰਦਾ ਸ਼ਰਮਾ ਨੇ ਆਪਣੇ ਦਿਲ ਦੇ ਜਜ਼ਬਾਤ ਵੀ ਸਾਂਝੇ ਕੀਤੇ ਹਨ। ਗਾਇਕਾ ਨੇ ਨਸੀਬੋ ਲਾਲ ਨੂੰ ਟੈਗ ਕਰਦੇ ਹੋਏ ਲਿਖਿਆ 'ਪਤਾ ਨਹੀਂ ਕਿੱਥੋਂ ਹਿੰਮਤ ਆਈ ਮੇਰੇ 'ਚ ਨਸੀਬੋ ਲਾਲ ਜੀ ਦੇ ਸਾਹਮਣੇ ਗਾਉਣ ਦੀ। ਗਲਤੀਆਂ ਵੱਡੀਆਂ ਕਰਨ ਲੱਗ ਗਈ ਆਂ ਹੁਣ ਮੈਂ'। ਸੁਨੰਦਾ ਸ਼ਰਮਾ ਦੇ ਵੱਲੋਂ ਸ਼ੇਅਰ ਕੀਤੇ ਗਏ ਇਸ ਵੀਡੀਓ 'ਤੇ ਫੈਨਜ਼ ਦੇ ਵੱਲੋਂ ਵੀ ਰਿਐਕਸ਼ਨ ਦਿੱਤੇ ਜਾ ਰਹੇ ਹਨ । ਦੱਸ ਦਈਏ ਕਿ ਬੀਤੇ ਦਿਨੀਂ ਗਾਇਕਾ ਨਸੀਬੋ ਨਾਲ ਸਟੇਜ 'ਤੇ ਵੀ ਉਨ੍ਹਾਂ ਨਾਲ ਨੱਚਦੀ ਹੋਈ ਨਜ਼ਰ ਆਈ ਸੀ । 

 

 
 
 
 
 
 
 
 
 
 
 
 
 
 
 
 

A post shared by 𝑆𝑢𝑛𝑎𝑛𝑑𝑎 𝑆ℎ𝑎𝑟𝑚𝑎 ਸੁਨੰਦਾ ਸ਼ਰਮਾਂ (@sunanda_ss)

ਸੁਨੰਦਾ ਸ਼ਰਮਾ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ 'ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ । ਸੁਨੰਦਾ ਸ਼ਰਮਾ ਦੇ ਇੱਕ ਵਾਇਰਲ ਵੀਡੀਓ ਨੇ ਉਨ੍ਹਾਂ ਨੂੰ ਰਾਤੋ ਰਾਤ ਸਟਾਰ ਬਣਾ ਦਿੱਤਾ ਸੀ ।

ਇਹ ਖ਼ਬਰ ਵੀ ਪੜ੍ਹੋ -ਬਾਲੀਵੁੱਡ ਦਾ ਇਹ ਮਸ਼ਹੂਰ ਗਾਇਕ ਹੋਇਆ ਬੀਮਾਰ, ਪੋਸਟ ਸਾਂਝੀ ਕਰ ਦਿੱਤੀ ਜਾਣਕਾਰੀ

ਸੁਨੰਦਾ ਸ਼ਰਮਾ ਜਿੱਥੇ ਗਾਇਕੀ ਦਾ ਸ਼ੌਂਕ ਰੱਖਦੀ ਹੈ, ਉੱਥੇ ਹੀ ਉਹ ਕਿਚਨ 'ਚ ਵੀ ਹੱਥ ਅਜ਼ਮਾਉਂਦੀ ਹੋਈ ਦਿਖਾਈ ਦਿੰਦੀ ਹੈ।ਉਸ ਨੂੰ ਨਵੀਆਂ ਨਵੀਆਂ ਡਿਸ਼ੇਜ਼ ਬਨਾਉਣ ਦਾ ਬਹੁਤ ਜ਼ਿਆਦਾ ਸ਼ੌਂਕ ਹੈ। ਇਸ ਤੋਂ ਇਲਾਵਾ ਉਹ ਸ਼ੇਅਰੋ ਸ਼ਾਇਰੀ ਵੀ ਕਰਦੀ ਨਜ਼ਰ ਆਉਂਦੀ ਹੈ। 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Priyanka

Content Editor

Related News