ਸੋਸ਼ਲ ਮੀਡੀਆ ’ਤੇ ਸ਼ਾਇਰੀ ਬੋਲਦਿਆਂ ਸੁਨੰਦਾ ਸ਼ਰਮਾ ਨੇ ਵੀਡੀਓ ਕੀਤੀ ਸਾਂਝੀ, ਕੈਪਸ਼ਨ ’ਚ ਲਿਖਿਆ- ‘ਦੇਬੀ ਸਾਬ’

Tuesday, Oct 18, 2022 - 11:31 AM (IST)

ਸੋਸ਼ਲ ਮੀਡੀਆ ’ਤੇ ਸ਼ਾਇਰੀ ਬੋਲਦਿਆਂ ਸੁਨੰਦਾ ਸ਼ਰਮਾ ਨੇ ਵੀਡੀਓ ਕੀਤੀ ਸਾਂਝੀ, ਕੈਪਸ਼ਨ ’ਚ ਲਿਖਿਆ- ‘ਦੇਬੀ ਸਾਬ’

ਬਾਲੀਵੁੱਡ ਡੈਸਕ- ਪੰਜਾਬੀ ਇੰਡਸਟਰੀ ਦੀ ਮਸ਼ਹੂਰ ਗਾਇਕਾ ਸੁਨੰਦਾ ਸ਼ਰਮਾ ਆਪਣੀ ਦਮਦਾਰ ਆਵਾਜ਼ ਨਾਲ ਹਮੇਸ਼ਾ ਸੁਰਖੀਆਂ ’ਚ ਰਹਿੰਦੀ ਹੈ। ਸੁਨੰਦਾ ਆਪਣੇ ਪ੍ਰਸ਼ੰਸਕਾਂ ਨਾਲ ਸੋਸ਼ਲ ਮੀਡੀਆ ’ਤੇ ਤਸਵੀਰਾਂ ਅਤੇ ਵੀਡੀਓਜ਼ ਸਾਂਝੀਆਂ ਕਰਦੀ ਰਹਿੰਦੀ ਹੈ। ਗਾਇਕਾ ਦੀ ਸੋਸ਼ਲ ਮੀਡੀਆ ’ਤੇ ਵੀ ਜ਼ਬਰਦਸਤ ਫ਼ੈਨ ਫ਼ਾਲੋਇੰਗ ਹੈ। 

PunjabKesari

ਇਹ ਵੀ ਪੜ੍ਹੋ : ਮਨਕੀਰਤ ਔਲਖ ਨੇ ਦੇਬੀ ਮਖਸੂਸਪੁਰੀ ਦੀ ਵੀਡੀਓ ਕੀਤੀ ਸਾਂਝੀ, ਕਿਹਾ- ‘ਹਮੇਸ਼ਾ ਤੁਹਾਡੀ ਇੱਜ਼ਤ...’

ਸੁਨੰਦਾ ਸ਼ਰਮਾ ਨੇ ਹਾਲ ਹੀ ’ਚ ਸੋਸ਼ਲ ਮੀਡੀਆ ’ਤੇ ਇਕ ਵੀਡੀਓ ਸਾਂਝੀ ਕੀਤੀ ਹੈ। ਇਸ ਵੀਡੀਓ ’ਚ ਗਾਇਕਾ ਸ਼ਾਇਰੀ ਬੋਲਦੀ ਨਜ਼ਰ ਆ ਰਹੀ ਹੈ।

PunjabKesari

ਵੀਡੀਓ ’ਚ ਦੇਖ ਸਕਦੇ ਹੋ ਕਿ ਗਾਇਕਾ ਬੋਲ ਰਹੀ ਹੈ ਕਿ ‘ਕੁਝ ਰਾਜ ਤੇ ਹੋਣ ਤੇਰੇ ਵੀ ਤੂੰ ਜਿੰਨਾਂ ਤੋਂ ਪਰਦੇ ਚੁੱਕੇ ਨਈ, ਦੱਸਣੇ ਨਾ ਹੋਣ ਮੁਨਾਸਿਬ ਜੋ ਫ਼ਿਰ ਅਸੀਂ ਵੀ ਝਿੱਜਕਦਿਆਂ ਨੇ ਪੁੱਛੇ ਨਈ।’

 
 
 
 
 
 
 
 
 
 
 
 
 
 
 
 

A post shared by 𝑆𝑢𝑛𝑎𝑛𝑑𝑎 𝑆ℎ𝑎𝑟𝑚𝑎 ਸੁਨੰਦਾ ਸ਼ਰਮਾਂ (@sunanda_ss)

ਇਹ ਵੀ ਪੜ੍ਹੋ : ਸ਼ਿਲਪਾ ਦੇ ਪਤੀ ਰਾਜ ਕੁੰਦਰਾ ਨੇ ਨਫ਼ਰਤ ਕਰਨ ਵਾਲਿਆਂ ਦੇ ਨਾਂ ’ਤੇ ਕੀਤਾ ਟਵੀਟ, ਕਿਹਾ- ‘ਟਰੋਲਸ ਕਿੱਥੇ ਗਾਇਬ ਹੋ ਰਹੇ ਹੋ’

ਵੀਡੀਓ ਸਾਂਝੀ ਕਰਦਿਆਂ ਗਾਇਕਾ ਨੇ ਇਸ ਦੇ ਨਾਲ ਕੈਪਸ਼ਨ ’ਚ ‘ਦੇਬੀ ਸਾਬ’ ਲਿਖਿਆ ਹੈ। ਪ੍ਰਸ਼ੰਸਕ ਇਸ ਵੀਡੀਓ ਨੂੰ ਬੇਹੱਦ ਪਸੰਦ ਕਰ ਰਹੇ ਹਨ ਅਤੇ ਕੁਮੈਂਟ ਕਰਕੇ ਆਪਣੀ ਪ੍ਰਤੀਕਿਰਿਆਵਾਂ ਵੀ ਦੇ ਰਹੇ ਹਨ।

PunjabKesari

ਦੱਸ ਦੇਈਏ ਸੁਨੰਦਾ ਸ਼ਰਮਾ ਨੇ ਆਪਣੀ ਗਾਇਕੀ ਦੇ ਕਰੀਅਰ ’ਚ ਇੰਡਸਟਰੀ ਨੂੰ ਜ਼ਬਰਦਸਤ ਹਿੱਟ ਗੀਤ ਦਿੱਤੇ ਹਨ। ਉਸ ਦੇ ਹਿੱਟ ਗੀਤਾਂ ਦੀ ਲਿਸਟ ਕਾਫ਼ੀ ਲੰਬੀ ਹੈ ।   


 


author

Shivani Bassan

Content Editor

Related News