''ਬਾਰਡਰ 2'' ਦੀ ਵੱਡੀ ਸਫਲਤਾ ਤੋਂ ਬਾਅਦ ਸੁਨੀਲ ਸ਼ੈੱਟੀ ਪਹੁੰਚੇ ਮਹਾਕਾਲ ਦੇ ਦਰਬਾਰ, ਕੀਤਾ ਸ਼ੁਕਰਾਨਾ
Wednesday, Feb 11, 2026 - 12:43 PM (IST)
ਉੱਜੈਨ (ਏਜੰਸੀ) : ਬਾਲੀਵੁੱਡ ਦੇ ਦਿੱਗਜ ਅਦਾਕਾਰ ਸੁਨੀਲ ਸ਼ੈੱਟੀ ਬੁੱਧਵਾਰ ਨੂੰ ਮੱਧ ਪ੍ਰਦੇਸ਼ ਦੇ ਉੱਜੈਨ ਸਥਿਤ ਪ੍ਰਸਿੱਧ ਮਹਾਕਾਲੇਸ਼ਵਰ ਮੰਦਰ ਪਹੁੰਚੇ। ਉਨ੍ਹਾਂ ਨੇ ਆਪਣੇ ਪੁੱਤਰ ਅਹਾਨ ਸ਼ੈੱਟੀ ਦੀ ਤਾਜ਼ਾ ਰਿਲੀਜ਼ ਹੋਈ ਫਿਲਮ 'ਬਾਰਡਰ 2' ਦੀ ਸ਼ਾਨਦਾਰ ਸਫਲਤਾ ਤੋਂ ਬਾਅਦ ਭਗਵਾਨ ਮਹਾਕਾਲ ਦੇ ਦਰਸ਼ਨ ਕੀਤੇ ਅਤੇ ਅਸ਼ੀਰਵਾਦ ਲਿਆ।
ਮੰਦਰ ਵਿੱਚ ਪੂਜਾ-ਅਰਚਨਾ ਕਰਨ ਤੋਂ ਬਾਅਦ ਸੁਨੀਲ ਸ਼ੈੱਟੀ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ, "ਮੈਂ ਕਦੇ ਸੋਚਿਆ ਵੀ ਨਹੀਂ ਸੀ ਕਿ ਮੈਂ ਸਿਰਫ਼ 20 ਦਿਨਾਂ ਵਿੱਚ ਦੁਬਾਰਾ ਇੱਥੇ ਆਵਾਂਗਾ। ਇਹ ਮੇਰੇ ਲਈ ਬਹੁਤ ਖਾਸ ਅਹਿਸਾਸ ਹੈ। ਮੈਂ ਸਾਰਿਆਂ ਦੀ ਚੰਗੀ ਸਿਹਤ ਦੀ ਕਾਮਨਾ ਕੀਤੀ ਹੈ। ਸਾਡੀ ਫਿਲਮ 'ਬਾਰਡਰ 2' ਰਿਲੀਜ਼ ਹੋ ਚੁੱਕੀ ਹੈ ਅਤੇ ਲੋਕਾਂ ਦਾ ਬਹੁਤ ਪਿਆਰ ਮਿਲ ਰਿਹਾ ਹੈ।"
ਬਾਕਸ ਆਫਿਸ 'ਤੇ ਧਮਾਲ
23 ਜਨਵਰੀ ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਈ 'ਬਾਰਡਰ 2' ਬਾਕਸ ਆਫਿਸ 'ਤੇ ਰਿਕਾਰਡ ਤੋੜ ਰਹੀ ਹੈ। ਫਿਲਮ ਨੇ ਮਹਿਜ਼ 6 ਦਿਨਾਂ ਵਿੱਚ 200 ਕਰੋੜ ਦਾ ਅੰਕੜਾ ਪਾਰ ਕਰ ਲਿਆ ਸੀ। ਹੁਣ ਤੱਕ ਇਸ ਫਿਲਮ ਨੇ ਭਾਰਤ ਵਿੱਚ 257.50 ਕਰੋੜ ਰੁਪਏ ਦੀ ਕਮਾਈ ਕਰ ਲਈ ਹੈ।
ਫੌਜੀਆਂ ਦੀ ਬਹਾਦਰੀ ਦੀ ਕਹਾਣੀ
1971 ਦੀ ਭਾਰਤ-ਪਾਕਿਸਤਾਨ ਜੰਗ ਦੀਆਂ ਸੱਚੀਆਂ ਘਟਨਾਵਾਂ 'ਤੇ ਅਧਾਰਿਤ ਇਸ ਫਿਲਮ ਵਿੱਚ ਸੰਨੀ ਦਿਓਲ ਇੱਕ ਵਾਰ ਫਿਰ ਵਰਦੀ ਵਿੱਚ ਨਜ਼ਰ ਆ ਰਹੇ ਹਨ। ਫਿਲਮ ਵਿੱਚ ਦਿਖਾਇਆ ਗਿਆ ਹੈ ਕਿ ਕਿਵੇਂ ਭਾਰਤੀ ਫੌਜ, ਜਲ ਸੈਨਾ ਅਤੇ ਹਵਾਈ ਸੈਨਾ ਨੇ ਮਿਲ ਕੇ ਦੁਸ਼ਮਣ ਦਾ ਮੁਕਾਬਲਾ ਕੀਤਾ। ਸੁਨੀਲ ਸ਼ੈੱਟੀ ਦੇ ਪੁੱਤਰ ਅਹਾਨ ਸ਼ੈੱਟੀ ਤੋਂ ਇਲਾਵਾ ਫਿਲਮ ਵਿੱਚ ਵਰੁਣ ਧਵਨ ਅਤੇ ਦਿਲਜੀਤ ਦੋਸਾਂਝ ਵੀ ਮੁੱਖ ਭੂਮਿਕਾਵਾਂ ਵਿੱਚ ਹਨ। ਦੱਸਣਯੋਗ ਹੈ ਕਿ ਸੁਨੀਲ ਸ਼ੈੱਟੀ ਪਿਛਲੇ ਮਹੀਨੇ ਵੀ ਫਿਲਮ ਦੀ ਕਾਮਯਾਬੀ ਦੀ ਅਰਦਾਸ ਕਰਨ ਲਈ ਮਹਾਕਾਲ ਮੰਦਰ ਆਏ ਸਨ ਅਤੇ ਅੱਜ ਫਿਲਮ ਦੇ ਹਿੱਟ ਹੋਣ ਤੋਂ ਬਾਅਦ ਉਹ ਦੁਬਾਰਾ ਨਤਮਸਤਕ ਹੋਣ ਪਹੁੰਚੇ।
ਇਹ ਵੀ ਪੜ੍ਹੋ: ‘ਡਾਨ 3’ ਵਿਵਾਦ : ਰਣਵੀਰ ਨੇ ਛੱਡੀ ਫਿਲਮ, ਫਰਹਾਨ ਨੇ 40 ਕਰੋੜ ਰੁਪਏ ਮੁਆਵਜ਼ੇ ਦੀ ਕੀਤੀ ਮੰਗ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
