''ਗਦਰ 2'' ਦੇ ਸੈੱਟ ਤੋਂ ਵੀਡੀਓ ਵਾਇਰਲ, ਸੰਨੀ ਦਿਓਲ ਨੇ ਪੁੱਟ ਸੁੱਟਿਆ ਖੰਭਾ
Saturday, Feb 04, 2023 - 01:21 PM (IST)

ਮੁੰਬਈ (ਬਿਊਰੋ) : ਅਦਾਕਾਰ ਸੰਨੀ ਦਿਓਲ ਇਨ੍ਹੀਂ ਦਿਨੀਂ ਫ਼ਿਲਮ 'ਗਦਰ 2' ਦੀ ਰਿਲੀਜ਼ਿੰਗ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਇਸ ਫ਼ਿਲਮ 'ਚ ਅਮੀਸ਼ਾ ਪਟੇਲ ਨਾਲ ਸੰਨੀ ਦਿਓਲ ਦੀ ਜ਼ਬਰਦਸਤ ਕੈਮਿਸਟਰੀ ਇਕ ਵਾਰ ਫਿਰ ਦੇਖਣ ਨੂੰ ਮਿਲੇਗੀ। ਹਾਲ ਹੀ 'ਚ 'ਗਦਰ 2' ਦੀ ਸ਼ੂਟਿੰਗ ਦਾ ਅਜਿਹਾ ਵੀਡੀਓ ਸਾਹਮਣੇ ਆਇਆ ਹੈ, ਜਿਸ ਨੂੰ ਦੇਖ ਕੇ ਤੁਹਾਡੇ ਹੋਸ਼ ਉੱਡ ਜਾਣਗੇ।
ਦੱਸ ਦਈਏ ਕਿ ਕੁਝ ਦਿਨ ਪਹਿਲਾਂ ਮੇਕਰਸ ਨੇ ਦੱਸਿਆ ਸੀ ਕਿ 'ਗਦਰ 2' ਦੀ ਸ਼ੂਟਿੰਗ ਪੂਰੀ ਹੋ ਚੁੱਕੀ ਹੈ ਪਰ ਇਸ ਦੇ ਸੈੱਟ ਤੋਂ ਸੰਨੀ ਦਿਓਲ ਦੇ ਫਾਈਟ ਸੀਨ ਦੀ ਸ਼ੂਟਿੰਗ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। ਇਸ 'ਚ ਦੇਖਿਆ ਜਾ ਸਕਦਾ ਹੈ ਕਿ ਸੰਨੀ ਦਿਓਲ ਕਾਲੇ ਕੁੜਤੇ-ਪਜਾਮੇ 'ਚ ਹੈ ਅਤੇ ਉਹ ਖੰਭੇ ਨਾਲ ਬੰਨ੍ਹੇ ਹੋਏ ਹਨ। ਉਨ੍ਹਾਂ ਦੇ ਸਾਹਮਣੇ ਖਾਕੀ ਵਰਦੀ 'ਚ ਕੁਝ ਲੋਕ ਨਜ਼ਰ ਆ ਰਹੇ ਹਨ, ਜਿਨ੍ਹਾਂ ਨੇ ਸੰਨੀ ਦਿਓਲ ਵੱਲ ਆਪਣੀ ਬੰਦੂਕ ਤਾਣੀ ਹੋਈ ਹੈ। ਇਸ ਦੌਰਾਨ ਸੰਨੀ ਦਿਓਲ ਨੇ ਦੇਖਦੇ ਹੀ ਦੇਖਦੇ ਖੰਭਾ ਪੁੱਟ ਸੁੱਟਿਆ।
Gadar 2 Shooting Wraped #short #viralshorts #gadar2 pic.twitter.com/ym4xu41YsG
— golu meena (@golumee48710705) January 28, 2023
ਕੁਝ ਦਿਨ ਪਹਿਲਾਂ ਸੰਨੀ ਦਿਓਲ ਦੀ ਫ਼ਿਲਮ 'ਗਦਰ 2' ਦਾ ਪੋਸਟਰ ਰਿਲੀਜ਼ ਹੋਇਆ ਸੀ, ਜਿਸ ਨਾਲ ਹੀ ਫ਼ਿਲਮ ਦੀ ਰਿਲੀਜ਼ਿੰਗ ਡੇਟ ਦਾ ਵੀ ਐਲਾਨ ਕੀਤਾ ਗਿਆ ਸੀ। ਇਹ ਫ਼ਿਲਮ 11 ਅਗਸਤ 2023 ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਵੇਗੀ। ਫ਼ਿਲਮ 'ਚ ਸੰਨੀ ਦਿਓਲ ਅਤੇ ਅਮੀਸ਼ਾ ਪਟੇਲ ਤੋਂ ਇਲਾਵਾ ਉਤਕਰਸ਼ ਸ਼ਰਮਾ ਵੀ ਨਜ਼ਰ ਆਉਣਗੇ। ਇਸ ਤੋਂ ਇਲਾਵਾ ਸਿਮਰਤ ਕੌਰ, ਲਵ ਸਿਨਹਾ ਅਤੇ ਮਨੀਸ਼ਾ ਵਧਵਾ ਵੀ ਇਸ ਫ਼ਿਲਮ ਦਾ ਹਿੱਸਾ ਹਨ।
ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।