ਸੰਨੀ ਦਿਓਲ ਤੇ ਬੌਬੀ ਦਿਓਲ ਨੇ ਮਾਂ ਪ੍ਰਕਾਸ਼ ਕੌਰ ਦੇ ਜਨਮ ਦਿਨ ''ਤੇ ਸਾਂਝੀਆਂ ਕੀਤੀਆਂ ਤਸਵੀਰਾਂ

Monday, Sep 02, 2024 - 01:11 PM (IST)

ਸੰਨੀ ਦਿਓਲ ਤੇ ਬੌਬੀ ਦਿਓਲ ਨੇ ਮਾਂ ਪ੍ਰਕਾਸ਼ ਕੌਰ ਦੇ ਜਨਮ ਦਿਨ ''ਤੇ ਸਾਂਝੀਆਂ ਕੀਤੀਆਂ ਤਸਵੀਰਾਂ

ਮੁੰਬਈ- ਸੰਨੀ ਦਿਓਲ ਤੇ ਬੌਬੀ ਦਿਓਲ ਦੀ ਮਾਂ ਪ੍ਰਕਾਸ਼ ਕੌਰ ਦਾ ਬੀਤੇ ਦਿਨ ਜਨਮ ਦਿਨ ਸੀ। ਇਸ ਮੌਕੇ 'ਤੇ ਦੋਵਾਂ ਭਰਾਵਾਂ ਨੇ ਮਾਂ ਦੇ ਨਾਲ ਤਸਵੀਰਾਂ ਆਪੋ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਸਾਂਝੀਆਂ ਕਰਦੇ ਹੋਏ ਜਨਮ ਦਿਨ ਦੀ ਵਧਾਈ ਦਿੱਤੀ ਹੈ। ਇਸ ਮੌਕੇ ਅਦਾਕਾਰ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਮਾਂ ਦੀ ਤਸਵੀਰ ਸ਼ੇਅਰ ਕੀਤੀ ਹੈ।ਬੌਬੀ ਦਿਓਲ ਨੇ ਲਿਖਿਆ 'ਹੈਪੀ ਬਰਥਡੇ ਮੇਰੀ ਸਭ ਕੁਝ, ਮਾਂ ਆਈ ਲਵ ਯੂ'।ਬੌਬੀ ਦਿਓਲ ਦੇ ਵੱਲੋਂ ਸਾਂਝੀ ਕੀਤੀ ਗਈ ਇਸ ਤਸਵੀਰ 'ਤੇ ਫੈਨਸ ਦੇ ਵੱਲੋਂ ਵੀ ਰਿਐਕਸ਼ਨ ਦਿੱਤੇ ਜਾ ਰਹੇ ਹਨ ਅਤੇ ਹਰ ਕੋਈ ਅਦਾਕਾਰ ਨੂੰ ਉਸ ਦੀ ਮਾਂ ਦੇ ਜਨਮ ਦਿਨ ‘ਤੇ ਵਧਾਈ ਦੇ ਰਿਹਾ ਹੈ। ਸੰਨੀ ਦਿਓਲ ਨੇ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਇੱਕ ਵੀਡੀਓ ਸਾਂਝਾ ਕਰਦੇ ਹੋਏ ਮਾਂ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਹੈ। 

 

 
 
 
 
 
 
 
 
 
 
 
 
 
 
 
 

A post shared by Sunny Deol (@iamsunnydeol)

ਸੰਨੀ ਦਿਓਲ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹਨਾਂ ਨੇ ਬੀਤੇ ਸਾਲ 'ਗਦਰ-2' ਫ਼ਿਲਮ 'ਚ ਕੰਮ ਕੀਤਾ ਸੀ। ਇਸ ਫ਼ਿਲਮ ਨੇ ਕਾਮਯਾਬੀ ਦੇ ਸਾਰੇ ਰਿਕਾਰਡ ਤੋੜ ਦਿੱਤੇ ਸਨ । ਜਿਸ ਤੋਂ ਬਾਅਦ ਉਹ ਹੋਰ ਵੀ ਕਈ ਪ੍ਰੋਜੈਕਟਸ 'ਤੇ ਕੰਮ ਕਰ ਰਹੇ ਹਨ ।ਜਲਦ ਹੀ ਆਮਿਰ ਖ਼ਾਨ ਦੇ ਨਾਲ ਕਿਸੇ ਪ੍ਰੋਜੈਕਟ 'ਚ ਦਿਖਾਈ ਦੇਣਗੇ । ਬੌਬੀ ਦਿਓਲ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਰਣਬੀਰ ਕਪੂਰ ਦੇ ਨਾਲ ਉਨ੍ਹਾਂ ਦੀ ਫ਼ਿਲਮ 'ਐਨੀਮਲ' ਆਈ ਸੀ। ਜਿਸ 'ਚ ਉਨ੍ਹਾਂ ਦੇ ਕਿਰਦਾਰ ਨੂੰ ਕਾਫੀ ਪਸੰਦ ਕੀਤਾ ਗਿਆ ਸੀ ।  

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

Priyanka

Content Editor

Related News