5 ਸਾਲਾਂ ਬਾਅਦ ਮੁੜ ਇਕੱਠੇ ਨਜ਼ਰ ਆਉਣਗੇ ਸੰਨੀ ਦਿਓਲ ਤੇ ਸਲਮਾਨ ਖ਼ਾਨ, ਪਿਛਲੀ ਫ਼ਿਲਮ ਹੋਈ ਸੀ ਸੁਪਰ ਫਲਾਪ

Thursday, Jan 11, 2024 - 10:58 AM (IST)

5 ਸਾਲਾਂ ਬਾਅਦ ਮੁੜ ਇਕੱਠੇ ਨਜ਼ਰ ਆਉਣਗੇ ਸੰਨੀ ਦਿਓਲ ਤੇ ਸਲਮਾਨ ਖ਼ਾਨ, ਪਿਛਲੀ ਫ਼ਿਲਮ ਹੋਈ ਸੀ ਸੁਪਰ ਫਲਾਪ

ਮੁੰਬਈ (ਬਿਊਰੋ)– ਸੰਨੀ ਦਿਓਲ ਨੇ ਪਿਛਲੇ ਸਾਲ ‘ਗਦਰ 2’ ਨਾਲ ਵੱਡੇ ਪਰਦੇ ’ਤੇ ਸ਼ਾਨਦਾਰ ਵਾਪਸੀ ਕੀਤੀ ਸੀ। ਉਨ੍ਹਾਂ ਦੀ ਇਸ ਫ਼ਿਲਮ ਨੂੰ ਬਾਕਸ ਆਫਿਸ ’ਤੇ ਕਾਫ਼ੀ ਪਸੰਦ ਕੀਤਾ ਗਿਆ ਸੀ। ‘ਗਦਰ 2’ ਨੇ ਦੁਨੀਆ ਭਰ ’ਚ 500 ਕਰੋੜ ਰੁਪਏ ਤੋਂ ਵੱਧ ਦੀ ਕਮਾਈ ਕੀਤੀ ਸੀ। ਜਿਵੇਂ ਹੀ ‘ਗਦਰ 2’ ਬਲਾਕਬਸਟਰ ਬਣੀ, ਸੰਨੀ ਦਿਓਲ ਦੀਆਂ ਫ਼ਿਲਮਾਂ ਦੀ ਕਤਾਰ ਲੱਗ ਗਈ। ਹੁਣ ਉਨ੍ਹਾਂ ਦੀ ਆਉਣ ਵਾਲੀ ਫ਼ਿਲਮ ਦੀ ਕਾਫ਼ੀ ਚਰਚਾ ਹੈ। ਇਸ ਫ਼ਿਲਮ ਦਾ ਨਾਂ ‘ਸਫਰ’ ਹੈ। ਸੰਨੀ ਦਿਓਲ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਇਹ ਜਾਣਨ ਤੋਂ ਬਾਅਦ ਫ਼ਿਲਮ ‘ਸਫਰ’ ਦੀ ਉਡੀਕ ਕਰ ਰਹੇ ਪ੍ਰਸ਼ੰਸਕਾਂ ਦਾ ਉਤਸ਼ਾਹ ਵੱਧ ਸਕਦਾ ਹੈ।

ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਬਾਲੀਵੁੱਡ ਦੇ ਭਾਈਜਾਨ ਯਾਨੀ ਸਲਮਾਨ ਖ਼ਾਨ ਸੰਨੀ ਦਿਓਲ ਦੀ ਫ਼ਿਲਮ ‘ਸਫਰ’ ’ਚ ਐਂਟਰੀ ਕਰਨ ਜਾ ਰਹੇ ਹਨ। ਹਾਲਾਂਕਿ ਭਾਈਜਾਨ ਫ਼ਿਲਮ ’ਚ ਕੈਮਿਓ ਕਰਦੇ ਨਜ਼ਰ ਆਉਣਗੇ। ਖ਼ਬਰਾਂ ਦੀ ਮੰਨੀਏ ਤਾਂ ਫ਼ਿਲਮ ‘ਸਫਰ’ ਦੀ ਸ਼ੂਟਿੰਗ 12 ਤੇ 13 ਜਨਵਰੀ ਨੂੰ ਮੁੰਬਈ ਦੇ ਮਹਿਬੂਬ ਸਟੂਡੀਓ ’ਚ ਸ਼ੁਰੂ ਹੋਵੇਗੀ। ਇਸ ਦੌਰਾਨ ਸਲਮਾਨ ਖ਼ਾਨ ਸੰਨੀ ਦਿਓਲ ਨਾਲ ਵੀ ਸ਼ੂਟਿੰਗ ਕਰਨਗੇ। ਖ਼ਾਸ ਗੱਲ ਇਹ ਹੈ ਕਿ ਇਹ ਦੋਵੇਂ ਸਿਤਾਰੇ ਕਰੀਬ 5 ਸਾਲਾਂ ਬਾਅਦ ਪਰਦੇ ’ਤੇ ਇਕੱਠੇ ਨਜ਼ਰ ਆਉਣਗੇ। ਇਸ ਤੋਂ ਪਹਿਲਾਂ ਇਹ ਦੋਵੇਂ ਫ਼ਿਲਮ ‘ਯਮਲਾ ਪਗਲਾ ਦੀਵਾਨਾ ਫਿਰ ਸੇ’ ’ਚ ਨਜ਼ਰ ਆਏ ਸਨ। ਇਹ ਫ਼ਿਲਮ ਸੁਪਰ ਫਲਾਪ ਰਹੀ ਸੀ।

ਇਹ ਖ਼ਬਰ ਵੀ ਪੜ੍ਹੋ : ਬੱਬੂ ਮਾਨ ਦੇ ਚੱਲਦੇ ਸ਼ੋਅ ’ਚ ਗੁਆਚਿਆ ਮੁੰਡੇ ਦਾ ਫੋਨ, ਅੱਗੋਂ ਬੱਬੂ ਮਾਨ ਨੇ ਦਿੱਤਾ ਇਹ ਜਵਾਬ

ਤੁਹਾਨੂੰ ਦੱਸ ਦੇਈਏ ਕਿ ਫ਼ਿਲਮ ‘ਸਫਰ’ ਤੋਂ ਇਲਾਵਾ ਸੰਨੀ ਦਿਓਲ ਫ਼ਿਲਮ ‘ਬਾਰਡਰ 2’ ’ਚ ਵੀ ਨਜ਼ਰ ਆਉਣਗੇ। ਇਸ ਫ਼ਿਲਮ ਦਾ ਐਲਾਨ ਪਿਛਲੇ ਸਾਲ ਹੋਇਆ ਸੀ। ਫ਼ਿਲਮ ‘ਬਾਰਡਰ 2’ ’ਚ ਸੰਨੀ ਦਿਓਲ ਨਾਲ ਸੁਨੀਲ ਸ਼ੈੱਟੀ ਦੇ ਪੁੱਤਰ ਅਹਾਨ ਸ਼ੈੱਟੀ ਤੇ ਆਯੂਸ਼ਮਾਨ ਖੁਰਾਣਾ ਨਜ਼ਰ ਆਉਣ ਵਾਲੇ ਹਨ। 1997 ’ਚ ਰਿਲੀਜ਼ ਹੋਈ ਫ਼ਿਲਮ ‘ਬਾਰਡਰ’ ਬਲਾਕਬਸਟਰ ਰਹੀ ਸੀ। ਫ਼ਿਲਮ ਦੇ ਨਿਰਦੇਸ਼ਕ ਜੇ. ਪੀ. ਦੱਤਾ ਸਨ। ਇਸ ਫ਼ਿਲਮ ’ਚ ਸੰਨੀ ਦਿਓਲ ਤੋਂ ਇਲਾਵਾ ਸੁਨੀਲ ਸ਼ੈੱਟੀ, ਜੈਕੀ ਸ਼ਰਾਫ, ਅਕਸ਼ੇ ਖੰਨਾ, ਪੂਜਾ ਭੱਟ, ਤੱਬੂ ਸਮੇਤ ਕਈ ਸਿਤਾਰੇ ਮੁੱਖ ਭੂਮਿਕਾਵਾਂ ’ਚ ਸਨ।

ਦੱਸ ਦੇਈਏ ਕਿ ‘ਬਾਰਡਰ 2’ ਇਕ ਵੱਡੇ ਬਜਟ ਦੀ ਫ਼ਿਲਮ ਹੋਵੇਗੀ, ਜਿਸ ਦੀ ਸ਼ੂਟਿੰਗ 2024 ਦੇ ਦੂਜੇ ਅੱਧ ’ਚ ਸ਼ੁਰੂ ਹੋਵੇਗੀ। ਇਸ ਤੋਂ ਇਲਾਵਾ ਇਹ ਖ਼ਬਰ ਵੀ ਸਾਹਮਣੇ ਆਈ ਹੈ ਕਿ ਇਹ ਫ਼ਿਲਮ ਮਲਟੀਸਟਾਰਰ ਹੋਵੇਗੀ, ਜਿਸ ’ਚ ਕਈ ਮਸ਼ਹੂਰ ਨਾਂ ਨਜ਼ਰ ਆਉਣਗੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


author

Rahul Singh

Content Editor

Related News