ਸੰਨੀ ਦਿਓਲ ਦੇ ਪੁੱਤਰ ਕਰਨ ਦਿਓਲ ਨੇ ਚੋਰੀ-ਛਿਪੇ ਕਰਵਾਈ ਮੰਗਣੀ, ਜਾਣੋ ਕਦੋਂ ਹੋਵੇਗਾ ਵਿਆਹ

Thursday, May 04, 2023 - 01:14 PM (IST)

ਸੰਨੀ ਦਿਓਲ ਦੇ ਪੁੱਤਰ ਕਰਨ ਦਿਓਲ ਨੇ ਚੋਰੀ-ਛਿਪੇ ਕਰਵਾਈ ਮੰਗਣੀ, ਜਾਣੋ ਕਦੋਂ ਹੋਵੇਗਾ ਵਿਆਹ

ਮੁੰਬਈ (ਬਿਊਰੋ)– ਸੰਨੀ ਦਿਓਲ ਬਾਲੀਵੁੱਡ ਦੇ ਦਿੱਗਜ ਅਦਾਕਾਰ ਹਨ। ਉਨ੍ਹਾਂ ਦਾ ਪਰਿਵਾਰ ਕਿਸੇ ਨਾ ਕਿਸੇ ਕਾਰਨ ਸੁਰਖ਼ੀਆਂ ’ਚ ਬਣਿਆ ਰਹਿੰਦਾ ਹੈ। ਹੁਣ ਉਨ੍ਹਾਂ ਦੇ ਪੁੱਤਰ ਕਰਨ ਦਿਓਲ ਨੂੰ ਲੈ ਕੇ ਵੱਡੀ ਖ਼ਬਰ ਆ ਰਹੀ ਹੈ। ਖ਼ਬਰਾਂ ਹਨ ਕਿ ਸਨੀ ਦਿਓਲ ਦੇ ਲਾਡਲੇ ਪੁੱਤਰ ਕਰਨ ਦਿਓਲ ਨੇ ਚੋਰੀ-ਛਿਪੇ ਮੰਗਣੀ ਕਰ ਲਈ ਹੈ ਤੇ ਉਹ ਜਲਦ ਹੀ ਵਿਆਹ ਕਰਨ ਵਾਲਾ ਹੈ। ਹਾਲਾਂਕਿ ਉਸ ਦੀ ਮੰਗਣੀ ਕਿਸ ਕੁੜੀ ਨਾਲ ਹੋਈ ਹੈ, ਇਸ ਬਾਰੇ ਅਜੇ ਤੱਕ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ।

ਜਾਣੋ ਕਦੋਂ ਹੋਵੇਗਾ ਵਿਆਹ
ਖ਼ਬਰਾਂ ਮੁਤਾਬਕ ਕਰਨ ਦਿਓਲ ਨੇ ਦਾਦਾ ਧਰਮਿੰਦਰ ਤੇ ਦਾਦੀ ਪ੍ਰਕਾਸ਼ ਕੌਰ ਦੇ ਵਿਆਹ ਦੀ ਵਰ੍ਹੇਗੰਢ ਮੌਕੇ ਆਪਣੀ ਪ੍ਰੇਮਿਕਾ ਨਾਲ ਮੰਗਣੀ ਕੀਤੀ ਹੈ। ਖ਼ਬਰਾਂ ਹਨ ਕਿ ਜੂਨ ’ਚ ਦੋਵਾਂ ਦਾ ਵਿਆਹ ਹੋ ਸਕਦਾ ਹੈ। ਵਿਆਹ ’ਚ ਘੱਟ ਸਮਾਂ ਬਚਿਆ ਹੈ, ਅਜਿਹੇ ’ਚ ਦਿਓਲ ਪਰਿਵਾਰ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਕਰਨ ਦਿਓਲ ਦੀ ਮੰਗੇਤਰ ਦਾ ਫ਼ਿਲਮ ਇੰਡਸਟਰੀ ਨਾਲ ਦੂਰ-ਦੂਰ ਤਕ ਕੋਈ ਸਬੰਧ ਨਹੀਂ ਹੈ।

ਇਹ ਖ਼ਬਰ ਵੀ ਪੜ੍ਹੋ : ਯੂਟਿਊਬਰ ਅਰਮਾਨ ਮਲਿਕ ਦੀ ਪਹਿਲੀ ਪਤਨੀ ਦੇ ਮੂੰਹ ’ਚੋਂ ਨਿਕਲਿਆ ਖ਼ੂਨ, ਹਾਲਤ ਨਾਜ਼ੁਕ

ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਹਰ ਕੋਈ ਕਰਨ ਦਿਓਲ ਦੀ ਹੋਣ ਵਾਲੀ ਪਤਨੀ ਬਾਰੇ ਜਾਣਨ ਲਈ ਉਤਸ਼ਾਹਿਤ ਹੈ। ਕਰਨ ਦੀ ਗੱਲ ਕਰੀਏ ਤਾਂ ਉਸ ਨੇ ਸਾਲ 2019 ’ਚ ਫ਼ਿਲਮ ‘ਪਲ ਪਲ ਦਿਲ ਕੇ ਪਾਸ’ ਰਾਹੀਂ ਹਿੰਦੀ ਸਿਨੇਮਾ ’ਚ ਆਪਣੀ ਸ਼ੁਰੂਆਤ ਕੀਤੀ ਸੀ। ਫ਼ਿਲਮ ਦਾ ਨਿਰਦੇਸ਼ਨ ਖ਼ੁਦ ਸੰਨੀ ਦਿਓਲ ਨੇ ਕੀਤਾ ਸੀ। ਹਾਲਾਂਕਿ ਇਹ ਫ਼ਿਲਮ ਕੁਝ ਖ਼ਾਸ ਕਮਾਲ ਨਹੀਂ ਕਰ ਸਕੀ। ਸੰਨੀ ਦਿਓਲ ਦੀ ਗੱਲ ਕਰੀਏ ਤਾਂ ਉਨ੍ਹਾਂ ਦੀ ਫ਼ਿਲਮ ‘ਗਦਰ 2’ ਅਗਸਤ ਮਹੀਨੇ ਰਿਲੀਜ਼ ਹੋਣ ਵਾਲੀ ਹੈ। ਇਸ ਫ਼ਿਲਮ ’ਚ ਉਨ੍ਹਾਂ ਨਾਲ ਅਮੀਸ਼ਾ ਪਟੇਲ ਨਜ਼ਰ ਆਉਣ ਵਾਲੀ ਹੈ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


author

Rahul Singh

Content Editor

Related News