''ਮਛਲੀ'' ਗੀਤ ''ਤੇ ਸਨੀ ਲਿਓਨੀ ਦਾ ਜ਼ਬਰਦਸਤ ਡਾਂਸ, ਵੇਖੋ ਵੀਡੀਓ

Saturday, Jan 01, 2022 - 02:13 PM (IST)

''ਮਛਲੀ'' ਗੀਤ ''ਤੇ ਸਨੀ ਲਿਓਨੀ ਦਾ ਜ਼ਬਰਦਸਤ ਡਾਂਸ, ਵੇਖੋ ਵੀਡੀਓ

ਮੁੰਬਈ (ਬਿਊਰੋ) : ਬਾਲੀਵੁੱਡ ਅਦਾਕਾਰਾ ਤੇ ਡਾਂਸਰ ਸੰਨੀ ਲਿਓਨ ਇੰਡਸਟਰੀ ਦੀਆਂ ਕਈ ਵੱਡੀਆਂ ਫ਼ਿਲਮਾਂ 'ਚ ਆਈਟਮ ਗੀਤਾਂ 'ਚ ਨਜ਼ਰ ਆ ਚੁੱਕੀ ਹੈ। ਸੰਨੀ ਲਿਓਨੀ ਨੇ ਬਹੁਤ ਹੀ ਘੱਟ ਸਮੇਂ 'ਚ ਆਪਣੇ ਦਮਦਾਰ ਅੰਦਾਜ਼ ਅਤੇ ਜ਼ਬਰਦਸਤ ਡਾਂਸ ਨਾਲ ਪ੍ਰਸ਼ੰਸਕਾਂ 'ਚ ਆਪਣੀ ਵੱਖਰੀ ਪਛਾਣ ਬਣਾਈ ਹੈ। ਇਸ ਤੋਂ ਇਲਾਵਾ ਸੰਨੀ ਲਿਓਨੀ ਸੋਸ਼ਲ ਮੀਡੀਆ 'ਤੇ ਕਾਫ਼ੀ ਸਰਗਰਮ ਰਹਿੰਦੀ ਹੈ। ਸੰਨੀ ਲਿਓਨ ਅਕਸਰ ਆਪਣੇ ਇੰਸਟਾਗ੍ਰਾਮ 'ਤੇ ਆਪਣੀਆਂ ਖੂਬਸੂਰਤ ਤਸਵੀਰਾਂ ਤੇ ਵੀਡੀਓਜ਼ ਸ਼ੇਅਰ ਕਰਦੀ ਰਹਿੰਦੀ ਹੈ। ਹਾਲ ਹੀ 'ਚ ਸੰਨੀ ਲਿਓਨ ਨੇ ਵੀ ਆਪਣੇ ਇੰਸਟਾਗ੍ਰਾਮ 'ਤੇ ਅਜਿਹਾ ਹੀ ਡਾਂਸ ਵੀਡੀਓ ਸ਼ੇਅਰ ਕੀਤਾ ਹੈ, ਜਿਸ ਨੂੰ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ।

 
 
 
 
 
 
 
 
 
 
 
 
 
 
 

A post shared by Sunny Leone (@sunnyleone)

ਇੰਸਟਾਗ੍ਰਾਮ 'ਤੇ ਸੰਨੀ ਲਿਓਨੀ ਨੂੰ 49 ਮਿਲੀਅਨ ਤੋਂ ਵੱਧ ਪ੍ਰਸ਼ੰਸਕ ਫਾਲੋ ਕਰਦੇ ਹਨ। ਸੰਨੀ ਲਿਓਨ ਵਲੋਂ ਹਾਲ ਹੀ 'ਚ ਸ਼ੇਅਰ ਕੀਤੀ ਵੀਡੀਓ 'ਚ ਉਹ ਸਕਾਈ ਬਿਊ ਕਲਰ ਦੀ ਡ੍ਰੈੱਸ 'ਚ ਨਜ਼ਰ ਆ ਰਹੀ ਹੈ। ਇਸ ਦੇ ਨਾਲ ਹੀ ਉਹ ਪਵਨੀ ਪਾਂਡੇ ਅਤੇ ਸ਼ਾਹਿਦ ਮਾਲਿਆ ਦੇ ਗੀਤ 'ਮਛਲੀ' 'ਤੇ ਡਾਂਸ ਕਰਦੀ ਨਜ਼ਰ ਆ ਰਹੀ ਹੈ। ਸੰਨੀ ਲਿਓਨ ਦੇ ਇਸ ਵੀਡੀਓ ਨੂੰ ਉਨ੍ਹਾਂ ਦੇ ਪ੍ਰਸ਼ੰਸਕਾਂ ਵੱਲੋਂ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ। ਵੀਡੀਓ 'ਤੇ ਹੁਣ ਤੱਕ ਬਹੁਤ ਸਾਰੇ ਲਾਈਕਸ ਅਤੇ ਕੁਮੈਂਟ ਆ ਚੁੱਕੇ ਹਨ।

ਦੱਸ ਦਈਏ ਕਿ ਆਪਣੀ ਇਸ ਡਾਂਸ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਸੰਨੀ ਲਿਓਨ ਨੇ ਕੈਪਸ਼ਨ 'ਚ ਲਿਖਿਆ, 'Show me your steps for #machhli'। ਇਸ ਤੋਂ ਇਲਾਵਾ ਸੰਨੀ ਲਿਓਨ ਆਪਣੇ ਇੰਸਟਾਗ੍ਰਾਮ 'ਤੇ ਕਈ ਅਜਿਹੀਆਂ ਵੀਡੀਓਜ਼ ਸ਼ੇਅਰ ਕਰਦੀ ਰਹਿੰਦੀ ਹੈ, ਜਿਨ੍ਹਾਂ ਨੂੰ ਕਾਫੀ ਪਸੰਦ ਕੀਤਾ ਜਾਂਦਾ ਹੈ। ਦੂਜੇ ਪਾਸੇ ਜੇਕਰ ਸੰਨੀ ਲਿਓਨ ਦੇ ਵਰਕਫਰੰਟ ਦੀ ਗੱਲ ਕਰੀਏ ਤਾਂ ਉਹ 'ਜਿਸਮ 2', 'ਜੈਕਪਾਟ', 'ਰਾਗਿਨੀ MMS 2' ਵਰਗੀਆਂ ਫ਼ਿਲਮਾਂ 'ਚ ਨਜ਼ਰ ਆ ਚੁੱਕੀ ਹੈ। ਇਸ ਤੋਂ ਇਲਾਵਾ ਉਨ੍ਹਾਂ ਦੇ ਕਈ ਆਈਟਮ ਗੀਤ ਵੀ ਨਜ਼ਰ ਆਵੇਗੀ।


author

sunita

Content Editor

Related News