ਵਿਆਹ ਦੇ ਬੰਧਨ ''ਚ ਬੱਝੇ ਸੰਨੀ ਮਾਲਟਨ, ਸਾਂਝੀਆਂ ਕੀਤੀਆਂ ਤਸਵੀਰਾਂ

09/21/2020 12:49:58 PM

ਜਲੰਧਰ (ਬਿਊਰੋ) - ਕੇਨੈਡੀਅਨ ਪੰਜਾਬੀ ਰੈਪਰ ਤੇ ਮਿਊਜ਼ਿਕ ਆਰਟਿਸਟ ਸੰਨੀ ਮਾਲਟਨ ਹਾਲ ਹੀ 'ਚ ਵਿਆਹ ਦੇ ਪਵਿੱਤਰ ਬੰਧਨ ‘ਚ ਬੱਝੇ ਹਨ, ਜਿਸ ਦੀਆਂ ਕੁਝ ਤਸਵੀਰਾਂ ਤੇ ਵੀਡੀਓਜ਼ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਸਟੋਰੀਆਂ ਅਤੇ ਅਕਾਊਂਟ 'ਤੇ ਸਾਂਝੀਆਂ ਕੀਤੀਆਂ ਹਨ। ਸੰਨੀ ਮਾਲਟਨ ਦੇ ਵਿਆਹ ਦੀਆਂ ਵੀਡੀਓਜ਼ ਤੇ ਤਸਵੀਰਾਂ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋ ਰਹੀਆਂ ਹਨ।
PunjabKesari
ਵੀਡੀਓ ‘ਚ ਉਹ ਆਪਣੀ ਪਤਨੀ ਤੇ ਕੁਝ ਖ਼ਾਸ ਦੋਸਤਾਂ ਨਾਲ ਨਜ਼ਰ ਆ ਰਹੇ ਹਨ। ਨਵੀਂ ਵਿਆਹੀ ਜੋੜੀ ਇਸ ਦੌਰਾਨ ਬਹੁਤ ਹੀ ਖੁਸ਼ ਤੇ ਸੋਹਣੀ ਲੱਗ ਰਹੀ ਸੀ। ਇਸ ਦੌਰਾਨ ਸੰਨੀ ਮਾਲਟਨ ਨੇ ਪੱਗ ਬੰਨ੍ਹੀ ਹੋਈ ਸੀ ਤੇ ਨਾਲ ਸ਼ੇਰਵਾਨੀ ਪਾਈ ਹੋਈ ਸੀ, ਜਿਸ 'ਚ ਉਹ ਕਾਫ਼ੀ ਸ਼ਾਨਦਾਰ ਲੱਗ ਰਹੇ ਸਨ। 
PunjabKesari
ਇਸ ਤੋਂ ਇਲਾਵਾ ਉਨ੍ਹਾਂ ਨੇ ਆਪਣੇ  ਲੇਡੀ ਸੰਗੀਤ ਦੇ ਸੈਲੀਬਰੇਸ਼ਨ ਦੀ ਵੀ ਵੀਡੀਓ ਇੰਸਟਾਗ੍ਰਾਮ 'ਤੇ ਸਾਂਝੀ ਕੀਤੀ ਹੈ। ਇਸ ਵੀਡੀਓ ‘ਚ ਉਹ ਆਪਣੇ ਪਿਤਾ ਅਤੇ ਕੁਝ ਦੋਸਤਾਂ ਨਾਲ ਨੱਚਦੇ ਹੋਏ ਨਜ਼ਰ ਆ ਰਹੇ ਹਨ। ਵੀਡੀਓ ‘ਚ ਹੰਸ ਰਾਜ ਹੰਸ ਦਾ ਸੁਪਰ ਹਿੱਟ ਗੀਤ ‘ਨੱਚੀ ਜੋ ਸਾਡੇ ਨਾਲ’ ਵੱਜ ਰਿਹਾ ਹੈ।
PunjabKesari
ਦੱਸ ਦਈਏ ਕਿ ਇਸ ਤੋਂ ਇਲਾਵਾ ਸੰਨੀ ਮਾਲਟਨ ਨੇ ਇੰਸਟਾਗ੍ਰਾਮ ਸਟੋਰੀ 'ਚ ਇਕ ਵੀਡੀਓ ਸਾਂਝੀ ਕੀਤੀ ਹੈ, ਜਿਸ 'ਚ ਉਹ ਆਪਣੀ ਪਤਨੀ ਨਾਲ ਕਾਰ 'ਚ ਬੈਠੇ ਨਜ਼ਰ ਆ ਰਹੇ ਹਨ। ਇਸ ਦੌਰਾਨ ਸੰਨੀ ਦੀ ਪਤਨੀ ਉਨ੍ਹਾਂ ਦੇ ਹੱਥ 'ਤੇ ਆਪਣਾ ਹੱਥ ਰੱਖਦੀ ਹੈ। ਇਸ ਵੀਡੀਓ ਨੂੰ ਪ੍ਰਸ਼ੰਸਕਾਂ ਵਲੋਂ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ।
PunjabKesari
ਦੱਸਣਯੋਗ ਹੈ ਕਿ ਸੰਨੀ ਮਾਲਟਨ ਪਿੱਛੇ ਜਿਹੇ ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਨਾਲ ਵਿਵਾਦ ਹੋਣ ਕਰਕੇ ਕਾਫ਼ੀ ਸੁਰਖੀਆਂ ‘ਚ ਛਾਏ ਰਹੇ ਸਨ।
PunjabKesari

 
 
 
 
 
 
 
 
 
 
 
 
 
 

Family first. Dancing with my dad on my wedding week❤️🩸❤️🩸

A post shared by 𝕊𝕌ℕℕ𝕐 𝕄𝔸𝕃𝕋𝕆ℕ 🐻 (BROWN BOYS) (@sunnymalton) on Sep 17, 2020 at 9:44pm PDT


sunita

Content Editor

Related News