ਮਨੋਰੰਜਨ ਜਗਤ ਨੂੰ ਵੱਡਾ ਝਟਕਾ ! 'ਸੁਪਰਮੈਨ' ਫੇਮ ਅਦਾਕਾਰਾ ਨੇ ਦੁਨੀਆ ਨੂੰ ਕਿਹਾ ਅਲਵਿਦਾ

Tuesday, Mar 24, 2026 - 11:56 AM (IST)

ਮਨੋਰੰਜਨ ਜਗਤ ਨੂੰ ਵੱਡਾ ਝਟਕਾ ! 'ਸੁਪਰਮੈਨ' ਫੇਮ ਅਦਾਕਾਰਾ ਨੇ ਦੁਨੀਆ ਨੂੰ ਕਿਹਾ ਅਲਵਿਦਾ

ਐਂਟਰਟੇਨਮੈਂਟ ਡੈਸਕ : ਹਾਲੀਵੁੱਡ ਦੀ ਦਿੱਗਜ ਅਦਾਕਾਰਾ ਅਤੇ 'ਸੁਪਰਮੈਨ' ਫ਼ਿਲਮ ਵਿੱਚ ਆਪਣੀ ਅਦਾਕਾਰੀ ਦਾ ਲੋਹਾ ਮਨਵਾਉਣ ਵਾਲੀ ਵੈਲੇਰੀ ਪੇਰੀਨ ਦਾ 82 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ ਹੈ। ਵੈਲੇਰੀ ਪਿਛਲੇ ਲੰਬੇ ਸਮੇਂ ਤੋਂ ਪਾਰਕਿੰਸਨ (Parkinson's disease) ਨਾਮਕ ਗੰਭੀਰ ਬੀਮਾਰੀ ਨਾਲ ਜੂਝ ਰਹੇ ਸਨ। ਉਹਨਾਂ ਨੇ ਸੋਮਵਾਰ ਨੂੰ ਬੇਵਰਲੀ ਹਿਲਸ ਸਥਿਤ ਆਪਣੇ ਘਰ ਵਿੱਚ ਆਖਰੀ ਸਾਹ ਲਏ।

 

ਇਹ ਵੀ ਪੜ੍ਹੋ: ਮਸ਼ਹੂਰ ਮਿਊਜ਼ਿਕ ਕੰਪੋਜ਼ਰ ਦੇ ਘਰ ਗੂੰਜੀਆਂ ਕਿਲਕਾਰੀਆਂ ! ਪਤਨੀ ਨੇ ਧੀ ਨੂੰ ਦਿੱਤਾ ਜਨਮ

 

PunjabKesari

ਜਾਣਕਾਰੀ ਮੁਤਾਬਕ ਵੈਲੇਰੀ ਪਿਛਲੇ 15 ਸਾਲਾਂ ਤੋਂ ਪਾਰਕਿੰਸਨ ਬੀਮਾਰੀ ਨਾਲ ਲੜ ਰਹੀ ਸੀ। ਉਹਨਾਂ ਦੇ ਕਰੀਬੀ ਦੋਸਤ ਅਤੇ ਫ਼ਿਲਮ ਨਿਰਮਾਤਾ ਸਟੇਸੀ ਸਾਊਥਰ ਨੇ ਸੋਸ਼ਲ ਮੀਡੀਆ ਰਾਹੀਂ ਇਸ ਦੁਖਦਾਈ ਖ਼ਬਰ ਦੀ ਪੁਸ਼ਟੀ ਕੀਤੀ। ਸਾਊਥਰ ਨੇ ਦੱਸਿਆ ਕਿ ਵੈਲੇਰੀ ਨੇ ਬੇਹੱਦ ਹਿੰਮਤ ਨਾਲ ਇਸ ਬੀਮਾਰੀ ਦਾ ਸਾਹਮਣਾ ਕੀਤਾ ਅਤੇ ਉਹ ਹਮੇਸ਼ਾ ਇੱਕ ਪ੍ਰੇਰਨਾ ਸਰੋਤ ਬਣੇ ਰਹੇ।

ਇਹ ਵੀ ਪੜ੍ਹੋ: ਸੜਕ ਹਾਦਸੇ 'ਚ ਮਸ਼ਹੂਰ ਗਾਇਕ ਰੌਨੀ ਦੀ ਹੋਈ ਦਰਦਨਾਕ ਮੌਤ, ਮਿਊਜ਼ਿਕ ਇੰਡਸਟਰੀ 'ਚ ਛਾਈ ਸੋਗ ਦੀ ਲਹਿਰ

PunjabKesari

ਖ਼ਬਰਾਂ ਮੁਤਾਬਕ, ਬੀਮਾਰੀ ਦੇ ਲੰਬੇ ਇਲਾਜ ਕਾਰਨ ਵੈਲੇਰੀ ਨੂੰ ਆਰਥਿਕ ਤੰਗੀ ਦਾ ਵੀ ਸਾਹਮਣਾ ਕਰਨਾ ਪਿਆ ਸੀ। ਉਹਨਾਂ ਦੇ ਅੰਤਿਮ ਸਸਕਾਰ ਅਤੇ ਖਰਚਿਆਂ ਲਈ ਇੱਕ 'GoFundMe' ਪੇਜ ਵੀ ਬਣਾਇਆ ਗਿਆ ਹੈ, ਤਾਂ ਜੋ ਉਹਨਾਂ ਦੀ ਅੰਤਿਮ ਇੱਛਾ ਮੁਤਾਬਕ ਉਹਨਾਂ ਨੂੰ 'ਫੋਰੈਸਟ ਲਾਨ ਸੇਮੈਟਰੀ' ਵਿੱਚ ਸਪੁਰਦ-ਏ-ਖਾਕ ਕੀਤਾ ਜਾ ਸਕੇ। ਵੈਲੇਰੀ ਪੇਰੀਨ ਦੇ ਦਿਹਾਂਤ ਦੀ ਖ਼ਬਰ ਤੋਂ ਬਾਅਦ ਹਾਲੀਵੁੱਡ ਸਮੇਤ ਦੁਨੀਆ ਭਰ ਦੇ ਫੈਨਜ਼ ਸੋਸ਼ਲ ਮੀਡੀਆ 'ਤੇ ਉਹਨਾਂ ਨੂੰ ਸ਼ਰਧਾਂਜਲੀ ਦੇ ਰਹੇ ਹਨ।

PunjabKesari

ਇਹ ਵੀ ਪੜ੍ਹੋ: ਮਨੋਰੰਜਨ ਜਗਤ ਤੋਂ ਆਈ ਮੰਦਭਾਗੀ ਖਬਰ; ਬ੍ਰੈਸਟ ਕੈਂਸਰ ਤੋਂ ਜੰਗ ਹਾਰੀ ਹਾਲੀਵੁੱਡ ਦੀ ਮਸ਼ਹੂਰ ਅਦਾਕਾਰਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 


author

cherry

Content Editor

Related News