Youtuber ਰਣਵੀਰ ਅੱਲਾਹਬਾਦੀਆ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ, ਪਾਸਪੋਰਟ ਜਾਰੀ ਕਰਨ ਦਾ ਹੁਕਮ
Monday, Apr 28, 2025 - 02:15 PM (IST)

ਐਂਟਰਟੇਨਮੈਂਟ ਡੈਸਕ- ਮਸ਼ਹੂਰ ਯੂਟਿਊਬਰ ਰਣਵੀਰ ਅੱਲਾਹਬਾਦੀਆ 'ਇੰਡੀਆਜ਼ ਗੌਟ ਲੇਟੈਂਟ' 'ਤੇ ਆਪਣੀਆਂ ਅਸ਼ਲੀਲ ਟਿੱਪਣੀਆਂ ਕਾਰਨ ਕਾਫ਼ੀ ਸਮੇਂ ਤੋਂ ਵਿਵਾਦਾਂ ਵਿੱਚ ਹਨ। ਉਨ੍ਹਾਂ ਨੇ ਆਪਣਾ ਪਾਸਪੋਰਟ ਜਾਰੀ ਕਰਨ ਲਈ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਅੱਜ ਯਾਨੀ 28 ਅਪ੍ਰੈਲ ਨੂੰ ਅਦਾਲਤ ਨੇ ਇਸ ਮਾਮਲੇ ਵਿੱਚ ਆਪਣਾ ਫੈਸਲਾ ਸੁਣਾਇਆ ਅਤੇ ਰਣਵੀਰ ਨੇ ਸੁੱਖ ਦਾ ਸਾਹ ਲਿਆ ਹੈ। ਦਰਅਸਲ 'ਇੰਡੀਆਜ਼ ਗੌਟ ਲੇਟੈਂਟ' ਵਿਵਾਦ ਦੇ ਵਿਚਕਾਰ ਸੁਪਰੀਮ ਕੋਰਟ ਨੇ ਰਣਵੀਰ ਦਾ ਪਾਸਪੋਰਟ ਜਾਰੀ ਕਰਨ ਦਾ ਹੁਕਮ ਦਿੱਤਾ ਹੈ।
ਇਹ ਸੀ ਪੂਰਾ ਮਾਮਲਾ?
ਪਿਛਲੇ ਕੁਝ ਸਮੇਂ ਤੋਂ ਰਣਵੀਰ ਕਾਮੇਡੀ ਸ਼ੋਅ 'ਇੰਡੀਆਜ਼ ਗੌਟ ਲੇਟੈਂਟ' 'ਤੇ ਆਪਣੀਆਂ ਅਸ਼ਲੀਲ ਟਿੱਪਣੀਆਂ ਕਾਰਨ ਵਿਵਾਦਾਂ ਵਿੱਚ ਘਿਰੇ ਹੋਏ ਹਨ। ਸਮੇਂ ਰੈਨਾ ਦੇ ਸ਼ੋਅ 'ਤੇ ਰਣਵੀਰ ਨੇ ਇੱਕ ਪ੍ਰਤੀਯੋਗੀ ਨੂੰ ਪੁੱਛਿਆ, "ਕੀ ਤੁਸੀਂ ਆਪਣੇ ਮਾਤਾ-ਪਿਤਾ ਨੂੰ ਜੀਵਨ ਭਰ ਹਰ ਦਿਨ ਸਬੰਧ ਬਣਾਉਂਦੇ ਦੇਖਣਾ ਪਸੰਦ ਕਰੋਗੇ ਜਾਂ ਇਕ ਵਾਰ ਇਸ 'ਚ ਸ਼ਾਮਲ ਹੋ ਕੇ ਇਸ ਨੂੰ ਹਮੇਸ਼ਾ ਲਈ ਬੰਦ ਕਰ ਦਿਓਗੇ?"
ਰਣਵੀਰ ਦੇ ਇਸ ਵਿਵਾਦਤ ਵੀਡੀਓ ਦੇ ਸਾਹਮਣੇ ਆਉਣ ਤੋਂ ਬਾਅਦ ਕਾਫ਼ੀ ਹੰਗਾਮਾ ਹੋਇਆ। ਉਸ ਵਿਰੁੱਧ ਕਈ ਸ਼ਿਕਾਇਤਾਂ ਦਰਜ ਹੋਈਆਂ ਸਨ।