Rhea Chakraborty ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ, ਜਾਣੋ ਮਾਮਲਾ

Friday, Oct 25, 2024 - 03:15 PM (IST)

ਨਵੀਂ ਦਿੱਲੀ- ਬਾਲੀਵੁੱਡ ਅਦਾਕਾਰਾ ਰੀਆ ਚੱਕਰਵਰਤੀ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਸੁਪਰੀਮ ਕੋਰਟ ਨੇ ਸੀਬੀਆਈ ਵੱਲੋਂ ਜਾਰੀ ਲੁੱਕ ਆਊਟ ਸਰਕੂਲਰ ਨੂੰ ਰੱਦ ਕਰ ਦਿੱਤਾ ਹੈ। ਬੰਬੇ ਹਾਈ ਕੋਰਟ ਦੇ ਫੈਸਲੇ ਨੂੰ ਬਰਕਰਾਰ ਰੱਖਦੇ ਹੋਏ ਅਦਾਲਤ ਨੇ ਰੀਆ ਚੱਕਰਵਰਤੀ, ਉਸ ਦੇ ਭਰਾ ਸ਼ੋਇਕ ਚੱਕਰਵਰਤੀ ਅਤੇ ਪਿਤਾ ਇੰਦਰਜੀਤ ਚੱਕਰਵਰਤੀ ਵਿਰੁੱਧ ਜਾਰੀ ਲੁੱਕ ਆਊਟ ਸਰਕੂਲਰ ਨੂੰ ਰੱਦ ਕਰ ਦਿੱਤਾ ਹੈ। ਸੁਪਰੀਮ ਕੋਰਟ ਦੇ ਇਸ ਫੈਸਲੇ ਨਾਲ ਰੀਆ ਅਤੇ ਉਸ ਦੇ ਪਰਿਵਾਰ ਨੂੰ ਵੱਡੀ ਰਾਹਤ ਮਿਲੀ ਹੈ।

ਇਹ ਖ਼ਬਰ ਵੀ ਪੜ੍ਹੋ -ਫਿੱਟ ਹੋਣ ਲਈ ਇਸ TV ਅਦਾਕਾਰਾ ਨੇ ਅਪਣਾਇਆ ਹੈਰਾਨੀਜਨਕ ਤਰੀਕਾ

ਦੱਸ ਦੇਈਏ ਕਿ ਫਰਵਰੀ 2023 ਵਿੱਚ ਬੰਬੇ ਹਾਈ ਕੋਰਟ ਨੇ ਰੀਆ ਚੱਕਰਵਰਤੀ ਅਤੇ ਉਸ ਦੇ ਪਰਿਵਾਰ ਦੀ ਪਟੀਸ਼ਨ 'ਤੇ ਸੁਣਵਾਈ ਕਰਦੇ ਹੋਏ ਸੀਬੀਆਈ ਦੇ ਲੁੱਕ ਆਊਟ ਸਰਕੂਲਰ ਨੂੰ ਰੱਦ ਕਰ ਦਿੱਤਾ ਸੀ। ਇਸ ਹੁਕਮ ਨੂੰ ਸੀਬੀਆਈ ਨੇ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਸੀ। ਸੁਪਰੀਮ ਕੋਰਟ ਨੇ ਅੱਜ ਅਪੀਲ ਰੱਦ ਕਰਦਿਆਂ ਬੰਬੇ ਹਾਈ ਕੋਰਟ ਦੇ ਹੁਕਮਾਂ ਨੂੰ ਸਵੀਕਾਰ ਕਰ ਲਿਆ। ਅਦਾਲਤ ਦੇ ਇਸ ਫੈਸਲੇ ਨਾਲ ਰੀਆ ਚੱਕਰਵਰਤੀ ਅਤੇ ਉਸ ਦੇ ਪਰਿਵਾਰ ਨੂੰ ਨਿਆਂਇਕ ਪ੍ਰਕਿਰਿਆ ਵਿਚ ਵੱਡੀ ਰਾਹਤ ਮਿਲੀ ਹੈ।

ਇਹ ਖ਼ਬਰ ਵੀ ਪੜ੍ਹੋ -ਇਸ ਅਦਾਕਾਰਾ ਨੇ ਅਭਿਸ਼ੇਕ-ਐਸ਼ਵਰਿਆ ਨੂੰ ਰਿਸ਼ਤਾ ਬਚਾਉਣ ਲਈ ਦਿੱਤੀ ਸੀ ਸਲਾਹ

ਕੀ ਹੈ ਮਾਮਲਾ

 ਇਹ ਮਾਮਲਾ ਬਾਲੀਵੁੱਡ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਨਾਲ ਜੁੜਿਆ ਹੋਇਆ ਹੈ। 14 ਜੂਨ, 2020 ਨੂੰ ਸੁਸ਼ਾਂਤ ਸਿੰਘ ਰਾਜਪੂਤ ਦੀ ਲਾਸ਼ ਉਨ੍ਹਾਂ ਦੇ ਬਾਂਦਰਾ ਅਪਾਰਟਮੈਂਟ 'ਚ ਲਟਕਦੀ ਮਿਲੀ। ਇਸ ਤੋਂ ਬਾਅਦ ਉਸ ਦੇ ਪਰਿਵਾਰ ਨੇ ਰੀਆ ਚੱਕਰਵਰਤੀ ਅਤੇ ਉਸ ਦੇ ਪਰਿਵਾਰ 'ਤੇ ਦੋਸ਼ ਲਗਾਇਆ ਸੀ ਅਤੇ ਜਾਂਚ ਦੀ ਮੰਗ ਕੀਤੀ ਸੀ। ਇਸ ਮਾਮਲੇ 'ਚ ਬਿਹਾਰ ਦੇ ਪਟਨਾ 'ਚ ਮਾਮਲਾ ਦਰਜ ਕੀਤਾ ਗਿਆ ਸੀ, ਜਿਸ ਨੂੰ ਬਾਅਦ 'ਚ ਸੀ.ਬੀ.ਆਈ. ਨੂੰ ਸੌਂਪ ਦਿੱਤਾ ਗਿਆ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


Priyanka

Content Editor

Related News