ਮਸ਼ਹੂਰ ਪੰਜਾਬੀ ਅਦਾਕਾਰ ਤੇ ਕਾਮੇਡੀਅਨ ਸੁਰਿੰਦਰ ਸ਼ਰਮਾ ਦਾ ਦਿਹਾਂਤ

Tuesday, Jun 28, 2022 - 11:02 AM (IST)

ਮਸ਼ਹੂਰ ਪੰਜਾਬੀ ਅਦਾਕਾਰ ਤੇ ਕਾਮੇਡੀਅਨ ਸੁਰਿੰਦਰ ਸ਼ਰਮਾ ਦਾ ਦਿਹਾਂਤ

ਚੰਡੀਗੜ੍ਹ (ਬਿਊਰੋ)– ਪੰਜਾਬ ਦੇ ਉੱਘੇ ਅਦਾਕਾਰ ਤੇ ਕਾਮੇਡੀਅਨ ਸੁਰਿੰਦਰ ਸ਼ਰਮਾ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਹੈ। ਫਿਲਹਾਲ ਉਨ੍ਹਾਂ ਦੀ ਮੌਤ ਦੇ ਕਾਰਨ ਦਾ ਪਤਾ ਨਹੀਂ ਲੱਗਾ ਸਕਿਆ ਹੈ। ਸੁਰਿੰਦਰ ਸ਼ਰਮਾ ਦੇ ਦਿਹਾਂਤ ਦੀ ਖ਼ਬਰ ਨਾਲ ਪੂਰੀ ਪੰਜਾਬੀ ਇੰਡਸਟਰੀ ਸਦਮੇ ’ਚ ਹੈ।

ਸੁਰਿੰਦਰ ਸ਼ਰਮਾ ਨੇ ਕਈ ਪੰਜਾਬੀ ਫ਼ਿਲਮਾਂ ਤੇ ਕਾਮੇਡੀ ਸ਼ੋਅਜ਼ ’ਚ ਕੰਮ ਕੀਤਾ ਹੈ। ਉਹ ਪੰਜਾਬੀ ਮਨੋਰੰਜਨ ਜਗਤ ਦੇ ਮੰਨੇ-ਪ੍ਰਮੰਨੇ ਨਾਂ ਸਨ। ਉਨ੍ਹਾਂ ਨੇ ਕਈ ਟੀ. ਵੀ. ਸ਼ੋਅਜ਼ ਰਾਹੀਂ ਵੀ ਲੋਕਾਂ ਦਾ ਖੂਬ ਮਨੋਰੰਜਨ ਕੀਤਾ ਹੈ।

ਇਹ ਖ਼ਬਰ ਵੀ ਪੜ੍ਹੋ : ਕੇ. ਆਰ. ਕੇ. ਨੇ ਸ਼ਾਹਰੁਖ ਖ਼ਾਨ ਦੀ ‘ਪਠਾਨ’ ਫ਼ਿਲਮ ਦੇ ਪੋਸਟਰ ਨੂੰ ਦੱਸਿਆ ਕਾਪੀ, ਪੜ੍ਹੋ ਕੀ ਲਿਖਿਆ

ਸਿੱਧੂ ਮੂਸੇ ਵਾਲਾ ਦੀ ਮੌਤ ਮਗਰੋਂ ਸੁਰਿੰਦਰ ਸ਼ਰਮਾ ਦੇ ਅਚਾਨਕ ਚਲੇ ਜਾਣ ਨਾਲ ਪੰਜਾਬੀ ਕਲਾਕਾਰ ਡੂੰਘੇ ਸਦਮੇ ’ਚ ਹਨ। ਸੁਰਿੰਦਰ ਸ਼ਰਮਾ ਦਾ ਬੀਤੇ ਦਿਨੀਂ ਚੰਡੀਗੜ੍ਹ ਦੇ ਸ਼ਮਸ਼ਾਨਘਾਟ ’ਚ ਅੰਤਿਮ ਸੰਸਕਾਰ ਕੀਤਾ ਗਿਆ।

ਉਨ੍ਹਾਂ ਨੇ ਬਹੁਤ ਘੱਟ ਉਮਰ ’ਚ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ। ਥਿਏਟਰ ਤੋਂ ਲੈ ਕੇ ਫ਼ਿਲਮਾਂ ਤੇ ਸ਼ੋਅਜ਼ ਤਕ, ਸੁਰਿੰਦਰ ਸ਼ਰਮਾ ਨੇ ਕੰਮ ਕੀਤਾ ਸੀ। ਉਹ ਪੰਜਾਬ ਯੂਨੀਵਰਸਿਟੀ ’ਚ ਪ੍ਰੋਫੈਸਰ ਵੀ ਰਹਿ ਚੁੱਕੇ ਹਨ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


author

Rahul Singh

Content Editor

Related News