ਸੁਸ਼ਾਂਤ ਸਿੰਘ ਦੇ ਪਿਤਾ ਨੂੰ ਝਟਕਾ, ਹਾਈ ਕੋਰਟ ਨੇ ਅਦਾਕਾਰ ''ਤੇ ਬਣੀ ਫ਼ਿਲਮ ''ਤੇ ਰੋਕ ਲਾਉਣ ਤੋਂ ਕੀਤਾ ਇਨਕਾਰ

06/10/2021 5:10:02 PM

ਮੁੰਬਈ: ਦਿੱਲੀ ਹਾਈ ਕੋਰਟ ਨੇ ਬਾਲੀਵੁੱਡ ਦੇ ਮਰਹੂਮ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੇ ਜੀਵਨ 'ਤੇ ਆਧਾਰਿਤ ਫ਼ਿਲਮ -'ਨਿਆਂ : ਦਿ ਜਸਟਿਸ' ਦੀ ਰਿਲੀਜ਼ 'ਤੇ ਰੋਕ ਲਾਉਣ ਤੋਂ ਇਨਕਾਰ ਕਰ ਦਿੱਤਾ ਹੈ। ਰਾਜਪੂਤ ਨੇ ਪਿਛਲੇ ਸਾਲ ਮੁੰਬਈ ਸਥਿਤ ਆਪਣੇ ਫਲੈਟ 'ਤੇ ਖ਼ੁਦਕੁਸ਼ੀ ਕਰ ਲਈ ਸੀ।
ਹਾਈਕੋਰਟ ਨੇ ਸੁਸ਼ਾਂਤ ਸਿੰਘ ਰਾਜਪੂਤ ਦੇ ਪਿਤਾ ਕ੍ਰਿਸ਼ਣ ਕਿਸ਼ੋਰ ਸਿੰਘ ਦੀ ਪਟੀਸ਼ਨ ਰੱਦ ਕਰ ਦਿੱਤੀ ਸੀ। ਪਟੀਸ਼ਨ 'ਚ ਦਾਅਵਾ ਕੀਤਾ ਗਿਆ ਸੀ ਕਿ ਫ਼ਿਲਮ ਨੂੰ ਪਰਿਵਾਰ ਦੀ ਸਹਿਮਤੀ ਤੋਂ ਬਿਨਾਂ ਸ਼ੂਟ ਕੀਤਾ ਗਿਆ ਹੈ ਅਤੇ ਰਾਜਪੂਤ ਦੀ ਮੌਤ ਦੀ ਭੂਮਿਕਾ ਦੇ ਇਕ ਅਹਿਮ ਦੋਸ਼ੀ ਨੂੰ ਆਰਕਸਟ੍ਰੇਟਿਡ ਤਰੀਕੇ ਨਾਲ ਲਾਂਚ ਕੀਤਾ ਗਿਆ ਹੈ।
ਜਸਟਿਸ ਸੰਜੀਵ ਨਰੂਲਾ ਦੀ ਅਗਵਾਈ ਵਾਲੀ ਬੈਂਚ ਨੇ ਫ਼ਿਲਮ ਨਿਰਮਾਤਾਵਾਂ ਨੂੰ ਖਰਚ ਦਾ ਹਿਸਾਬ ਰੱਖਣ ਨੂੰ ਵੀ ਕਿਹਾ ਹੈ। ਅਪ੍ਰੈਲ 'ਚ ਹਾਈਕੋਰਟ ਨੇ ਸੁਸ਼ਾਂਤ ਸਿੰਘ ਰਾਜਪੂਤ ਦੇ ਪਿਤਾ ਦੀ ਪਟੀਸ਼ਨ 'ਤੇ ਉਸ ਸਮੇਂ ਫ਼ਿਲਮਾਈ ਜਾ ਰਹੇ ਫਿਲਮਾਂ ਦੇ ਨਿਰਮਾਤਾਵਾਂ ਨੂੰ ਜਵਾਬ ਦੇਣ ਨੂੰ ਕਿਹਾ ਸੀ। ਸੁਸ਼ਾਂਤ ਦੇ ਪਿਤਾ ਕੇਕੇ ਸਿੰਘ ਨੇ ਆਪਣੇ ਪੁੱਤਰ ਦਾ ਨਾਂ ਜਾਂ ਉਸ ਨਾਲ ਮਿਲਦੇ-ਜੁਲਦੇ ਨਾਂ ਦਾ ਇਸਤੇਮਾਲ ਸਿਲਵਰ ਸਕਰੀਨ 'ਤੇ ਕਰਨ ਤੋਂ ਰੋਕਣ ਦੀ ਮੰਗ ਕੀਤੀ ਸੀ।


Aarti dhillon

Content Editor

Related News