ਸੁਸ਼ਾਂਤ ਸਿੰਘ ਰਾਜਪੂਤ ਤੇ ਅੰਕਿਤਾ ਲੋਖੰਡੇ ਦਾ ਰੋਮਾਂਟਿਕ ਵੀਡੀਓ ਵਾਇਰਲ
Monday, Jul 06, 2020 - 11:06 AM (IST)
![ਸੁਸ਼ਾਂਤ ਸਿੰਘ ਰਾਜਪੂਤ ਤੇ ਅੰਕਿਤਾ ਲੋਖੰਡੇ ਦਾ ਰੋਮਾਂਟਿਕ ਵੀਡੀਓ ਵਾਇਰਲ](https://static.jagbani.com/multimedia/2020_7image_11_06_245691102ipiccy-collage.jpg)
ਮੁੰਬਈ (ਵੈੱਬ ਡੈਸਕ) — ਬਾਲੀਵੁੱਡ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਅਤੇ ਅੰਕਿਤਾ ਲੋਖੰਡੇ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋ ਰਿਹਾ ਹੈ, ਜਿਸ 'ਚ ਦੋਵਾਂ ਦੀ ਰੋਮਾਂਟਿਕ ਕੈਮਿਸਟਰੀ ਵੇਖਣ ਨੂੰ ਮਿਲ ਰਹੀ ਹੈ। ਇਹ ਵੀਡੀਓ ਟੀ. ਵੀ. ਸੀਰੀਅਲ 'ਪਵਿੱਤਰ ਰਿਸ਼ਤਾ' ਦਾ ਦੱਸਿਆ ਜਾ ਰਿਹਾ ਹੈ। ਕੁਝ ਦਿਨ ਪਹਿਲਾਂ ਦੋਵਾਂ ਦਾ ਇੱਕ ਰੋਮਾਂਟਿਕ ਗੀਤ ਵੀ ਸਾਹਮਣੇ ਆਇਆ ਸੀ, ਜੋ ਕਿ ਸੀਰੀਅਲ ਦਾ ਹੀ ਸੀ ਪਰ ਉਹ ਅੱਜ ਤੱਕ ਰਿਲੀਜ਼ ਨਹੀਂ ਹੋਇਆ। ਸੁਸ਼ਾਂਤ ਦੀ ਮੌਤ ਤੋਂ ਬਾਅਦ ਉਹ ਵੀਡੀਓ ਗੀਤ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋਇਆ ਸੀ।
ਦੱਸ ਦਈਏ ਕਿ ਸੁਸ਼ਾਂਤ ਸਿੰਘ ਰਾਜਪੂਤ ਨੇ 14 ਜੂਨ ਨੂੰ ਆਪਣੇ ਘਰ 'ਚ ਫ਼ਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਸੀ। ਮੀਡੀਆ ਰਿਪੋਰਟਾਂ ਮੁਤਾਬਕ ਉਨ੍ਹਾਂ ਨੇ ਡਿਪ੍ਰੈਸ਼ਨ ਦੇ ਚੱਲਦਿਆਂ ਇਹ ਕਦਮ ਚੁੱਕਿਆ ਸੀ ਅਤੇ ਇਸ ਦਾ ਇਲਾਜ ਵੀ ਉਹ ਕਰਵਾ ਰਹੇ ਸਨ।
ਕਈ ਸਾਲਾਂ ਤੱਕ ਦੋਵੇਂ ਇੱਕਠੇ ਰਹੇ ਸਨ ਪਰ ਬਾਅਦ 'ਚ ਦੋਨਾਂ ਦਾ ਬ੍ਰੇਕਅੱਪ ਹੋ ਗਿਆ। ਸੁਸ਼ਾਂਤ ਸਿੰਘ ਰਾਜਪੂਤ ਅੰਕਿਤਾ ਦੇ ਨਾਲ ਹੀ ਰਹਿਣਾ ਚਾਹੁੰਦੇ ਸਨ ਜਦੋਂ ਉਹ ਅੰਕਿਤਾ ਦੇ ਨਾਲ ਰਿਲੇਸ਼ਨਸ਼ਿਪ 'ਚ ਸਨ। ਸੁਸ਼ਾਂਤ ਨੇ ਇੱਕ ਇੰਟਰਵਿਊ 'ਚ ਕਿਹਾ ਸੀ ਕਿ ਉਹ ਅੰਕਿਤਾ ਨੂੰ ਬਹੁਤ ਪਿਆਰ ਕਰਦੇ ਹਨ ਅਤੇ ਉਨ੍ਹਾਂ ਨੂੰ ਲੈ ਕੇ ਕੋਈ ਵੀ ਚਾਂਸ ਨਹੀਂ ਲੈਣਾ ਚਾਹੁੰਦੇ।