ਸੁਸ਼ਾਂਤ ਸਿੰਘ ਰਾਜਪੂਤ ਮਾਮਲੇ ’ਚ ਵਾਨਖੇੜੇ ਨੂੰ ਹਾਈ ਕੋਰਟ ਵਲੋਂ ਮਿਲੀ ਵੱਡੀ ਰਾਹਤ

Tuesday, Apr 02, 2024 - 10:13 AM (IST)

ਮੁੰਬਈ (ਭਾਸ਼ਾ) - ਬੰਬੇ ਹਾਈ ਕੋਰਟ ਨੇ ਅਭਿਨੇਤਾ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਨਾਲ ਸਬੰਧਤ ਡਰੱਗਜ਼ ਮਾਮਲੇ ’ਚ ਕਥਿਤ ਬੇਨਿਯਮੀਆਂ ਦੀ ਜਾਂਚ ਅਧੀਨ ਨਾਰਕੋਟਿਕਸ ਕੰਟਰੋਲ ਬਿਊਰੋ (ਐੱਨ. ਸੀ. ਬੀ.) ਵਲੋਂ ਗ੍ਰਿਫ਼ਤਾਰ ਕੀਤੇ ਗਏ ਆਈ. ਆਰ. ਐੱਸ. ਅਧਿਕਾਰੀ ਸਮੀਰ ਵਾਨਖੇੜੇ ਨੂੰ ਰਾਹਤ ਦਿਦਿਆਂ ਸੋਮਵਾਰ ਕਿਹਾ ਕਿ ਉਸ ਵਿਰੁੱਧ 10 ਅਪ੍ਰੈਲ ਤੱਕ ਕੋਈ ਸਜ਼ਾਯੋਗ ਕਾਰਵਾਈ ਨਾ ਕੀਤੀ ਜਾਵੇ।

ਇਹ ਖ਼ਬਰ ਵੀ ਪੜ੍ਹੋ - ਧਾਰਮਿਕ ਆਗੂਆਂ ਦਾ ਐਲਾਨ, ਟੀ. ਵੀ. ਸੀਰੀਅਲਾਂ 'ਚ ਕੀਤੇ ਗਏ 'ਵਿਆਹ' ਹੁਣ ਮੰਨੇ ਜਾਣਗੇ ਸੱਚ

ਐੱਨ. ਸੀ. ਬੀ. ਨੇ ਰਾਜਪੂਤ ਦੀ ਮੌਤ ਨਾਲ ਸਬੰਧਤ ਨਸ਼ੀਲੇ ਪਦਾਰਥ ਰੱਖਣ ਦੇ ਦੋਸ਼ ਹੇਠ ਨਾਈਜੀਰੀਅਾ ਦੇ ਇਕ ਨਾਗਰਿਕ ਦੀ ਗ੍ਰਿਫਤਾਰੀ ਨਾਲ ਜੁੜੇ ਇਕ ਹੋਰ ਮਾਮਲੇ ਸਬੰਧੀ ਵਾਨਖੇੜੇ ਖਿਲਾਫ ਮੁੱਢਲੀ ਜਾਂਚ ਸ਼ੁਰੂ ਕੀਤੀ ਹੈ। ਦੋਵਾਂ ਮਾਮਲਿਆਂ ਦੀ ਜਾਂਚ ਵਾਨਖੇੜੇ ਨੇ ਕੀਤੀ ਸੀ। ਵਾਨਖੇੜੇ ਖ਼ਿਲਾਫ਼ ਇਹ ਜਾਂਚ ਇਕ ਬੇਨਾਮੀ ਸ਼ਿਕਾਇਤ ਦੇ ਆਧਾਰ ’ਤੇ ਕੀਤੀ ਜਾ ਰਹੀ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


sunita

Content Editor

Related News