ਡਰੱਗਜ਼ ਮਾਮਲਾ : ਰੀਆ ਚੱਕਰਵਰਤੀ ਦੀ ਜ਼ਮਾਨਤ ਅਰਜ਼ੀ 'ਤੇ ਅੱਜ ਹੋਵੇਗੀ ਸੁਣਵਾਈ

Thursday, Sep 10, 2020 - 10:45 AM (IST)

ਡਰੱਗਜ਼ ਮਾਮਲਾ : ਰੀਆ ਚੱਕਰਵਰਤੀ ਦੀ ਜ਼ਮਾਨਤ ਅਰਜ਼ੀ 'ਤੇ ਅੱਜ ਹੋਵੇਗੀ ਸੁਣਵਾਈ

ਨਵੀਂ ਦਿੱਲੀ (ਬਿਊਰੋ) : ਬਾਲੀਵੁੱਡ ਅਦਾਕਾਰਾ ਰੀਆ ਚੱਕਰਵਤੀ ਦੀਆਂ ਮੁਸ਼ਕਿਲਾਂ ਲਗਾਤਾਰ ਵੱਧਦੀਆਂ ਜਾ ਰਹੀਆਂ ਹਨ। ਡਰੱਗਜ਼ ਮਾਮਲੇ ‘ਚ ਰੀਆ ਚੱਕਰਵਰਤੀ ਦੀ ਜ਼ਮਾਨਤ ਅਰਜ਼ੀ ਉੱਤੇ ਸੈਸ਼ਨ ਕੋਰਟ ‘ਚ ਸੁਣਵਾਈ ਅੱਜ ਹੋਵੇਗੀ। ਉਸ ਦੇ ਵਕੀਲ ਸਤੀਸ਼ ਮਾਨੇਸ਼ਿੰਦੇ ਨੇ ਇਸ ਗੱਲ ਦੀ ਜਾਣਕਾਰੀ ਦਿੱਤੀ ਹੈ। ਰੀਆ ਤੋਂ ਇਲਾਵਾ ਉਸ ਦੇ ਭਰਾ ਸ਼ੌਵਿਕ ਚੱਕਰਵਰਤੀ ਦੀ ਜ਼ਮਾਨਤ ਅਰਜ਼ੀ ਉੱਤੇ ਵੀ ਅੱਜ ਸੁਣਵਾਈ ਹੋਵੇਗੀ।

ਦੱਸ ਦਈਏ ਕਿ ਬੀਤੇ ਦਿਨੀਂ ਰੀਆ ਚੱਕਰਵਰਤੀ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ‘ਚ ਭਾਏਖਲਾ ਜੇਲ੍ਹ ਭੇਜ ਦਿੱਤਾ ਗਿਆ ਹੈ। ਰੀਆ ਦੀ ਗ੍ਰਿਫ਼ਤਾਰੀ ਐੱਨ. ਡੀ. ਪੀ. ਐੱਸ. ਐਕਟ ਦੀ ਧਾਰਾ 16/20 ਤਹਿਤ ਹੋਈ ਹੈ। ਉਹ 22 ਸਤੰਬਰ ਤੱਕ ਜੇਲ੍ਹ ‘ਚ ਰਹੇਗੀ। 

ਦੱਸਣਯੋਗ ਹੈ ਕਿ ਨਾਰਕੋਟਿਕਸ ਕੰਟਰੋਲ ਬਿਊਰੋ ਨੂੰ ਲੰਬੀ ਪੁੱਛਗਿੱਛ ਤੋਂ ਬਾਅਦ ਰੀਆ ਚੱਕਰਵਰਤੀ ਨੂੰ ਡਰੱਗ ਮਾਮਲੇ ਵਿਚ ਬੀਤੇ ਦਿਨੀਂ ਦੇਰ ਰਾਤ ਗ੍ਰਿਫ਼ਤਾਰ ਕੀਤਾ ਸੀ। 


author

sunita

Content Editor

Related News