Birth Anniversary : ਸੁਸ਼ਾਂਤ ਸਿੰਘ ਰਾਜਪੂਤ ਦੀ ਆਖਰੀ ਵੀਡੀਓ ਵਾਇਰਲ, ਹਾਲਤ ਦੇਖ ਕੰਬ ਜਾਵੇਗਾ ਦਿਲ

01/21/2023 2:47:43 PM

ਮੁੰਬਈ (ਬਿਊਰੋ)– ਮਰਹੂਮ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਅੱਜ ਸਾਡੇ ਵਿਚਕਾਰ ਨਹੀਂ ਹਨ ਪਰ ਉਨ੍ਹਾਂ ਦੀਆਂ ਯਾਦਾਂ ਉਨ੍ਹਾਂ ਦੇ ਪ੍ਰਸ਼ੰਸਕਾਂ ਦੇ ਦਿਲਾਂ ’ਚ ਹਮੇਸ਼ਾ ਜ਼ਿੰਦਾ ਰਹਿਣਗੀਆਂ। ਅਦਾਕਾਰ ਦੀ ਮੌਤ ਨੇ ਪੂਰੀ ਇੰਡਸਟਰੀ ਨੂੰ ਹਿਲਾ ਕੇ ਰੱਖ ਦਿੱਤਾ ਹੈ। 14 ਜੂਨ, 2020 ਨੂੰ ਉਨ੍ਹਾਂ ਦੇ ਅਚਾਨਕ ਦਿਹਾਂਤ ਨਾਲ ਦੇਸ਼ ਭਰ ’ਚ ਉਨ੍ਹਾਂ ਦੇ ਪ੍ਰਸ਼ੰਸਕ ਸਦਮੇ ’ਚ ਸਨ। ਸੁਸ਼ਾਂਤ ਦੀ ਮੌਤ ਤੋਂ ਬਾਅਦ ਉਨ੍ਹਾਂ ਦੀ ਮੌਤ ਨੂੰ ਲੈ ਕੇ ਕਈ ਸਵਾਲ ਖੜ੍ਹੇ ਹੋ ਗਏ ਹਨ। ਅੱਜ ਉਨ੍ਹਾਂ ਦੀ ਮੌਤ ਨੂੰ ਦੋ ਸਾਲ ਪੂਰੇ ਹੋ ਗਏ ਹਨ ਤੇ ਪ੍ਰਸ਼ੰਸਕਾਂ ਨੂੰ ਉਨ੍ਹਾਂ ਦੀ ਮੌਤ ਨਾਲ ਜੁੜੇ ਸਵਾਲਾਂ ਦੇ ਜਵਾਬ ਅਜੇ ਵੀ ਨਹੀਂ ਮਿਲੇ ਹਨ।

ਇਹ ਖ਼ਬਰ ਵੀ ਪੜ੍ਹੋ : ਜੈਨੀ ਜੌਹਲ ਨੂੰ 5911 ਰਿਕਾਰਡਸ ਦਾ ਠੋਕਵਾਂ ਜਵਾਬ, ਕਿਹਾ- ‘ਮੁੜ ਸਿੱਧੂ ਦੇ ਨਾਂ...’

ਅੱਜ ਸੁਸ਼ਾਂਤ ਸਿੰਘ ਰਾਜਪੂਤ ਦਾ ਜਨਮਦਿਨ ਹੈ। ਜੇਕਰ ਸੁਸ਼ਾਂਤ ਅੱਜ ਜ਼ਿੰਦਾ ਹੁੰਦੇ ਤਾਂ ਉਹ ਆਪਣਾ 37ਵਾਂ ਜਨਮਦਿਨ ਮਨਾ ਰਹੇ ਹੁੰਦੇ। ਅਦਾਕਾਰ ਦੀ ਮੌਤ ਤੋਂ ਬਾਅਦ ਉਨ੍ਹਾਂ ਦੀ ਆਖਰੀ ਵੀਡੀਓ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਇਸ ਵੀਡੀਓ ਨੂੰ ਦੇਖ ਕੇ ਤੁਹਾਡਾ ਵੀ ਦਿਲ ਕੰਬ ਜਾਵੇਗਾ।

ਸੁਸ਼ਾਂਤ ਸਿੰਘ ਰਾਜਪੂਤ ਦਾ ਜਨਮ 21 ਜਨਵਰੀ, 1986 ਨੂੰ ਪਟਨਾ ’ਚ ਹੋਇਆ ਸੀ। ਅਦਾਕਾਰ ਦੀ ਮੌਤ ਤੋਂ ਬਾਅਦ ਉਨ੍ਹਾਂ ਦੀ ਇਕ ਵੀਡੀਓ ਵਾਇਰਲ ਹੋ ਰਹੀ ਹੈ, ਜਿਸ ਨੂੰ ਉਨ੍ਹਾਂ ਦੇ ਆਖਰੀ ਦਿਨਾਂ ਦੀ ਦੱਸਿਆ ਜਾ ਰਿਹਾ ਹੈ। ਸੁਸ਼ਾਂਤ ਦੀ ਇਹ ਵੀਡੀਓ ਕੁਝ ਸਕਿੰਟਾਂ ਦੀ ਹੈ, ਜਿਸ ’ਚ ਉਹ ਕਾਫੀ ਪ੍ਰੇਸ਼ਾਨ ਨਜ਼ਰ ਆ ਰਹੇ ਹਨ। ਅਦਾਕਾਰ ਦੀ ਹਾਲਤ ਦੇਖ ਕੇ ਪ੍ਰਸ਼ੰਸਕ ਵੀ ਕਾਫੀ  ਪ੍ਰੇਸ਼ਾਨ ਤੇ ਦੁਖ਼ੀ ਨਜ਼ਰ ਆ ਰਹੇ ਹਨ।

ਸੁਸ਼ਾਂਤ ਸਿੰਘ ਰਾਜਪੂਤ ਦੀ ਵਾਇਰਲ ਵੀਡੀਓ ’ਚ ਤੁਸੀਂ ਦੇਖ ਸਕਦੇ ਹੋ ਕਿ ਉਹ ਪ੍ਰੇਸ਼ਾਨ ਨਜ਼ਰ ਆ ਰਹੇ ਹਨ। ਨਾਲ ਹੀ ਜਦੋਂ ਉਨ੍ਹਾਂ ਨੂੰ ਕੋਈ ਸਵਾਲ ਪੁੱਛਿਆ ਜਾਂਦਾ ਹੈ ਤਾਂ ਉਹ ਅਜੀਬ ਤਰੀਕੇ ਨਾਲ ਜਵਾਬ ਦਿੰਦੇ ਹਨ। ਉਨ੍ਹਾਂ ਦੀ ਹਾਲਤ ਦੇਖ ਕੇ ਸਾਫ਼ ਹੈ ਕਿ ਅਦਾਕਾਰ ਆਪਣੇ ਹੋਸ਼ ’ਚ ਨਹੀਂ ਹੈ। ਉਨ੍ਹਾਂ ਦੇ ਵਾਲ ਖਿੱਲਰੇ ਹੋਏ ਹਨ ਤੇ ਉਨ੍ਹਾਂ ਦੀ ਬੋਲਚਾਲ ਫਿੱਕੀ ਲੱਗ ਰਹੀ ਹੈ। ਇਸ ਦੌਰਾਨ ਸੁਸ਼ਾਂਤ ਨੇ ਗ੍ਰੇ ਕਲਰ ਦੀ ਸਾਧਾਰਨ ਟੀ-ਸ਼ਰਟ ਪਹਿਨੀ ਸੀ।

ਸੁਸ਼ਾਂਤ ਸਿੰਘ ਰਾਜਪੂਤ ਦੀ ਇਹ ਵੀਡੀਓ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਪ੍ਰਸ਼ੰਸਕ ਕਾਫੀ ਗੁੱਸੇ ’ਚ ਨਜ਼ਰ ਆ ਰਹੇ ਹਨ। ਨਾਲ ਹੀ ਸੁਸ਼ਾਂਤ ਦੇ ਪ੍ਰਸ਼ੰਸਕ ਉਨ੍ਹਾਂ ਨੂੰ ਨਿਆਂ ਦਿਵਾਉਣ ਦੀ ਗੱਲ ਕਰਦੇ ਨਜ਼ਰ ਆ ਰਹੇ ਹਨ। ਇਸ ਦੇ ਨਾਲ ਹੀ ਕਈ ਯੂਜ਼ਰਸ ਨੇ ਸੁਸ਼ਾਂਤ ਦੀ ਸਾਬਕਾ ਪ੍ਰੇਮਿਕਾ ਤੇ ਅਦਾਕਾਰਾ ਰੀਆ ਚੱਕਰਵਰਤੀ ਨੂੰ ਇਸ ਹਾਲਤ ਲਈ ਜ਼ਿੰਮੇਵਾਰ ਦੱਸਿਆ ਹੈ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


Rahul Singh

Content Editor

Related News