ਮਾਲਦੀਵ ’ਚ ਪਰਿਵਾਰ ਨਾਲ ਛੁੱਟੀਆਂ ਮਨਾ ਰਹੀ ਸੁਸ਼ਮਿਤਾ ਸੇਨ, ਪੂਲ ਦੇ ਕਿਨਾਰੇ ਦਿੱਤੇ ਪੋਜ਼

06/24/2022 2:35:50 PM

ਮੁੰਬਈ: ਅਦਾਕਾਰਾ ਸੁਸ਼ਮਿਤਾ ਸੇਨ ਇਨ੍ਹੀਂ ਦਿਨੀਂ ਪਰਿਵਾਰ ਨਾਲ ਮਾਲਦੀਵ ’ਚ ਛੁੱਟੀਆਂ ਮਨਾ ਰਹੀ ਹੈ। ਇਸ ਦੇ ਨਾਲ ਹੀ ਅਦਾਕਾਰਾ ਸੋਸ਼ਮ ਮੀਡੀਆ ’ਤੇ ਕਾਫ਼ੀ ਐਕਟਿਵ ਰਹਿੰਦੀ ਹੈ। ਅਦਾਕਾਰਾ ਪ੍ਰਸ਼ੰਸਕਾਂ ਨਾਲ ਤਸਵੀਰਾਂ ਅਤੇ ਵੀਡੀਓ ਵੀ ਸਾਂਝੀਆਂ ਕਰਦੀ ਰਹਿੰਦੀ ਹੈ। ਹਾਲ ਹੀ ’ਚ ਅਦਾਕਾਰਾ ਨੇ ਕੁਝ ਤਸਵੀਰਾਂ ਅਤੇ ਵੀਡੀਓ ਸਾਂਝੀਆਂ ਕੀਤੀਆਂ ਹਨ। ਜੋ ਪ੍ਰਸ਼ੰਸਕਾਂ ਨੂੰ ਬੇਹੱਦ ਪਸੰਦ ਆ ਰਹੀਆਂ ਹਨ।

PunjabKesari

ਇਹ  ਵੀ ਪੜ੍ਹੋ : ਪ੍ਰੇਮਿਕਾ ਨਾਲ ਛੁੱਟੀਆਂ ਮਨਾਉਣ ਗਏ ਅਰਜੁਨ ਕਪੂਰ, ਏਅਰਪੋਰਟ ’ਤੇ ਸ਼ਾਟ ਡਰੈੱਸ ’ਚ ਨਜ਼ਰ ਆਈ ਮਲਾਇਕਾ

ਸੁਸ਼ਮਿਤਾ ਨੇ ਦੋ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਪਹਿਲੀ ਤਸਵੀਰ ’ਚ ਅਦਾਕਾਰਾ ਬਲੈਕ ਟੌਪ ’ਚ  ਨਜ਼ਰ ਆ ਰਹੀ  ਹੈ। ਅਦਾਕਾਰਾ ਨੇ ਮਿਨੀਮਲ ਮੇਕਅੱਪ ਕੀਤਾ ਹੋਇਆ ਹੈ। ਟੋਪੀ ਅਤੇ ਚਸ਼ਮੇ ਨਾਲ ਅਦਾਕਾਰਾ ਨੇ ਆਪਣੀ ਲੁੱਕ ਨੂੰ ਪੂਰਾ ਕੀਤਾ ਹੈ। ਦੂਸੀ ਤਸਵੀਰ ’ਚ ਸੁਸ਼ਮਿਤਾ ਕਾਲੇ ਰੰਗ ਦੇ ਮੋਨੋਕਿਨੀ ’ਚ ਪੂਲ ਦੇ ਕਿਨਾਰੇ ਪੋਜ਼ ਦਿੰਦੀ ਨਜ਼ਰ ਆ ਰਹੀ ਹੈ।

PunjabKesari

ਇਸ ਦੇ ਨਾਲ ਹੀ ਇਕ ਵੀਡੀਓ ’ਚ ਹੋਟਲ ਦੇ ਕਮਰੇ ਅੰਦਰੋਂ ਸਮੁੰਦਰ ਦਾ ਖ਼ੂਬਸੂਰਤ ਨਜ਼ਾਰਾ ਦਿਖਾਈ ਦੇ ਰਿਹਾ ਹੈ। ਇਸ ਦੌਰਾਨ ਅਦਾਕਾਰਾ ਪੂਲ ਸਮਾਂ ਬਿਤਾਉਂਦੀ ਨਜ਼ਰ ਆ ਰਹੀ ਹੈ।ਹਾਲਾਂਕਿ ਸੁਸ਼ਮਿਤਾ ਦਾ ਚਿਹਰਾ ਨਜ਼ਰ ਨਹੀਂ ਆ ਰਿਹਾ ਹੈ। ਅਦਾਕਾਰਾ ਡੂੰਘੇ ਸਮੁੰਦਰ ਵੱਲ ਦੇਖਦੀ ਨਜ਼ਰ ਆ ਰਹੀ ਹੈ। ਵੀਡੀਓ ਸਾਂਝੀ ਕਰਦੇ ਹੋਏ ਸੁਸ਼ਮਿਤਾ ਨੇ ਲਿਖਿਆ ਕਿ ‘ਮੈਂ ਤੁਹਾਨੂੰ ਦੱਸਣਾ ਚਾਹੁੰਦੀ ਹਾਂ ਕਿ ਤੁਸੀਂ ਮੇਰੀ ਜ਼ਿੰਦਗੀ ਦਾ ਪਿਆਰ ਹੋ।’ ਪ੍ਰਸ਼ੰਸਕ ਇਨ੍ਹਾਂ ਤਸਵੀਰਾਂ ਅਤੇ ਵੀਡੀਓ ਨੂੰ ਬੇਹੱਦ ਪਸੰਦ ਕਰ ਰਹੇ ਹਨ।

 

ਦੱਸ ਦੇਈਏ ਕਿ ਸੁਸ਼ਮਿਤਾ ਅਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਕਾਫ਼ੀ ਚਰਚਾ ’ਚ ਹੈ। ਅਦਾਕਾਰਾ ਦਾ ਪ੍ਰੇਮੀ ਰੋਮਨ ਸ਼ੌਲ ਦੇ ਨਾਲ ਬ੍ਰੇਕਅੱਪ ਹੋ ਗਿਆ। ਅਦਾਕਾਰਾ ਨੇ ਆਪਣੀ ਜਾਣਕਾਰੀ ਸੋਸ਼ਲ ਮੀਡੀਆ 'ਤੇ ਸਾਂਝੀ ਕੀਤੀ ਸੀ। ਬ੍ਰੇਕਅੱਪ ਦੇ ਬਾਅਦ ਵੀ ਦੋਵਾਂ ਨੂੰ ਇਕੱਠੇ ਦੇਖਿਆ ਗਿਆ ਸੀ।

ਇਹ  ਵੀ ਪੜ੍ਹੋ : ਪਿਤਾ ਰਿਸ਼ੀ ਨੂੰ ਯਾਦ ਕਰਦਿਆਂ ਰਣਬੀਰ ਕਪੂਰ ਨੇ ਕਿਹਾ- ‘ਕਾਸ਼ ਮੇਰੇ ਪਿਤਾ ਇਹ ਫ਼ਿਲਮ ਦੇਖਣ ਲਈ ਜ਼ਿੰਦਾ ਹੁੰਦੇ’

ਸੁਸ਼ਮਿਤਾ ਦੇ ਫ਼ਿਲਮੀ ਕਰੀਅਰ ਦੇ ਕੰਮ ਦੀ ਗੱਲ ਕਰੀਏ ਤਾਂ ਅਦਾਕਾਰਾ ਹਾਲ ਹੀ ’ਚ ‘ਆਰਿਆ 2’ ’ਚ ਨਜ਼ਰ ਆਈ ਸੀ, ਜਿਸ ’ਚ ਅਦਾਕਾਰਾ ਆਰਿਆ ਸਰੀਨ ਦੇ ਕਿਰਦਾਰ ’ਚ ਨਜ਼ਰ ਆਈ ਸੀ। ਇਸ ਵੈੱਬ ਸੀਰੀਜ਼ ਨੂੰ ਲੋਕਾਂ ਨੇ ਕਾਫ਼ੀ ਪਸੰਦ ਕੀਤਾ ਹੈ।


Anuradha

Content Editor

Related News