ਸਵਰਾ ਭਾਸਕਰ ਦਾ ‘ਐਕਸ’ ਅਕਾਊਂਟ ਹੋਇਆ ਬਹਾਲ
Monday, Feb 03, 2025 - 12:11 PM (IST)
ਨਵੀਂ ਦਿੱਲੀ (ਭਾਸ਼ਾ) - ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ਨੇ ਅਦਾਕਾਰਾ ਸਵਰਾ ਭਾਸਕਰ ਦੇ ਅਕਾਊਂਟ ਨੂੰ ਬਹਾਲ ਕਰ ਦਿੱਤਾ ਹੈ। ਅਦਾਕਾਰਾ ਦਾ ਅਕਾਊਂਟ ਉਸ ਸਮੇ ‘ਹੈਕ’ ਹੋ ਗਿਆ ਸੀ ਜਦੋਂ ਉਸ ਨੇ ਇਕ ਜਾਅਲੀ ਲਿੰਕ ’ਤੇ ਕਲਿੱਕ ਕਰ ਦਿੱਤਾ ਸੀ ਤੇ ਉਸ ’ਚ ਦਾਅਵਾ ਕੀਤਾ ਗਿਆ ਸੀ ਕਿ ਉਸ ਦਾ ਪੇਜ ਸਸਪੈਂਡ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ- ਫ਼ਿਲਮ ਇੰਡਸਟਰੀ 'ਚ ਛਾਇਆ ਮਾਤਮ, ਪ੍ਰਸਿੱਧ ਅਦਾਕਾਰ ਦੀ ਹੋਈ ਮੌਤ
ਅਦਾਕਾਰਾ ਨੇ ‘ਐਕਸ’ ’ਤੇ ਇਕ ਪੋਸਟ ਰਾਹੀਂ ਇਹ ਜਾਣਕਾਰੀ ਸਾਂਝੀ ਕੀਤੀ। ਭਾਸਕਰ ਨੇ ਵੀਰਵਾਰ ਕਿਹਾ ਸੀ ਕਿ ਗਣਤੰਤਰ ਦਿਵਸ ’ਤੇ ਉਸ ਵੱਲੋਂ ਸਾਂਝੀਆਂ ਕੀਤੀਆਂ ਗਈਆਂ 2 ਪੋਸਟਾਂ ’ਤੇ ਕਥਿਤ ‘ਕਾਪੀਰਾਈਟ’ ਉਲੰਘਣਾ ਕਾਰਨ ਉਸ ਦਾ ‘ਐਕਸ’ ਅਕਾਊਂਟ ਸਥਾਈ ਤੌਰ ’ਤੇ ਮੁਅੱਤਲ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ- ਮਸ਼ਹੂਰ ਪੰਜਾਬੀ ਗਾਇਕ ਬਣਨ ਜਾ ਰਿਹੈ ਪਿਤਾ, ਵਿਆਹ ਤੋਂ 3 ਸਾਲ ਮਗਰੋਂ ਗੂੰਜਣਗੀਆਂ ਕਿਲਕਾਰੀਆਂ
‘ਨਿਲ ਬੱਟੇ ਸੰਨਾਟਾ’, ‘ਤਨੂ ਵੈੱਡਸ ਮਨੂ’ ਸੀਰੀਜ਼ ਤੇ ‘ਵੀਰੇ ਦੀ ਵੈਡਿੰਗ’ ਵਰਗੀਆਂ ਫਿਲਮਾਂ ਲਈ ਜਾਣੀ ਜਾਂਦੀ ਇਸ ਅਦਾਕਾਰਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ’ਤੇ ‘ਐਕਸ’ ਟੀਮ ਤੋਂ ਮਿਲੀ ਈਮੇਲ ਦਾ ਸਕ੍ਰੀਨਸ਼ਾਟ ਸਾਂਝਾ ਕੀਤਾ। ਅਗਲੇ ਦਿਨ ਭਾਸਕਰ ਨੇ ਇੰਸਟਾਗ੍ਰਾਮ ’ਤੇ ਇਕ ਪੋਸਟ ਰਾਹੀਂ ਦੱਸਿਆ ਕਿ ਜਿਸ ਈਮੇਲ ’ਚ ਮੁਅੱਤਲੀ ਦਾ ਜ਼ਿਕਰ ਕੀਤਾ ਗਿਆ ਸੀ, ਉਹ ਜਾਅਲੀ ਸੀ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e