ਸਵਰਾ ਭਾਸਕਰ ਨੇ ਪੰਜਾਬ ਦੇ CM ਚਰਨਜੀਤ ਸਿੰਘ ਚੰਨੀ ਦਾ ਵੀਡੀਓ ਕੀਤਾ ਸਾਂਝਾ, ਸ਼ਰੇਆਮ ਲਿਖ ਦਿੱਤੀ ਇਹ ਗੱਲ

Saturday, Sep 25, 2021 - 12:22 PM (IST)

ਸਵਰਾ ਭਾਸਕਰ ਨੇ ਪੰਜਾਬ ਦੇ CM ਚਰਨਜੀਤ ਸਿੰਘ ਚੰਨੀ ਦਾ ਵੀਡੀਓ ਕੀਤਾ ਸਾਂਝਾ, ਸ਼ਰੇਆਮ ਲਿਖ ਦਿੱਤੀ ਇਹ ਗੱਲ

ਮੁੰਬਈ (ਬਿਊਰੋ) - ਬਾਲੀਵੁੱਡ ਅਦਾਕਾਰਾ ਸਵਰਾ ਭਾਸਕਰ ਆਪਣੇ ਬੇਬਾਕ ਅੰਦਾਜ਼ ਦੇ ਲਈ ਜਾਣੀ ਜਾਂਦੀ ਹੈ। ਉਹ ਅਕਸਰ ਆਪਣੇ ਟਵਿੱਟਰ ਅਤੇ ਇੰਸਟਾਗ੍ਰਾਮ 'ਤੇ ਵੀਡੀਓ ਅਤੇ ਤਸਵੀਰਾਂ ਸਾਂਝੀਆਂ ਕਰਦੀ ਰਹਿੰਦੀ ਹੈ। ਸਵਰਾ ਭਾਸਕਰ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਵੀਡੀਓ ਆਪਣੇ ਟਵਿੱਟਰ ਅਕਾਊਂਟ 'ਤੇ ਸਾਂਝਾ ਕੀਤਾ ਹੈ। ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਸਵਰਾ ਭਾਸਕਰ ਨੇ ਲਿਖਿਆ ਹੈ, ''ਸਵੀਟ''। ਇਸ ਦੇ ਨਾਲ ਹੀ ਅਦਾਕਾਰਾ ਨੇ ਕਈ ਇਮੋਜੀ ਵੀ ਪੋਸਟ ਕੀਤੇ ਹਨ।

PunjabKesari

ਦੱਸ ਦਈਏ ਕਿ ਬੀਤੇ ਦਿਨ ਪੰਜਾਬ ਦੇ ਮੁੱਖ ਮੰਤਰੀ ਕਪੂਰਥਲਾ ਦੀ ਪੰਜਾਬ ਟੈਕਨੀਕਲ ਯੂਨੀਵਰਸਿਟੀ ਗਏ ਸਨ ਅਤੇ ਇਸ ਮੌਕੇ ਉਨ੍ਹਾਂ ਨੇ ਵਿਦਿਆਰਥੀਆਂ ਦੇ ਰੰਗਾ ਰੰਗ ਪ੍ਰੋਗਰਾਮ 'ਚ ਭੰਗੜਾ ਵੀ ਪਾਇਆ ਸੀ। ਇਸ ਵੀਡੀਓ ਨੂੰ ਮੁੱਖ ਮੰਤਰੀ ਦੇ ਦਫ਼ਤਰ ਵੱਲੋਂ ਵੀ ਸਾਂਝਾ ਕੀਤਾ ਗਿਆ ਸੀ। ਮੁੱਖ ਮੰਤਰੀ ਵੱਲੋਂ ਪਾਏ ਗਏ ਭੰਗੜੇ ਦਾ ਵੀਡੀਓ ਖ਼ੂਬ ਵਾਇਰਲ ਹੋਇਆ ਸੀ ਅਤੇ ਇਸ 'ਤੇ ਲੋਕਾਂ ਵਲੋਂ ਕਾਫ਼ੀ ਕੁਮੈਂਟਸ ਵੀ ਕੀਤੇ ਜਾ ਰਹੇ ਹਨ। ਚਰਨਜੀਤ ਸਿੰਘ ਚੰਨੀ ਨੇ ਸੋਮਵਾਰ ਨੂੰ ਹੀ ਮੁੱਖ ਮੰਤਰੀ ਦੇ ਤੌਰ 'ਤੇ ਸਹੁੰ ਚੁੱਕੀ ਸੀ। ਉਹ ਪੰਜਾਬ ਦੇ ਪਹਿਲੇ ਅਨ-ਸੂਚਿਤ ਜਾਤੀ ਨਾਲ ਸਬੰਧਿਤ ਹਨ, ਜੋ ਮੁੱਖ ਮੰਤਰੀ ਬਣੇ ਹਨ।

ਦੱਸਣਯੋਗ ਹੈ ਕਿ ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਣਨ ਦੇ ਬਾਅਦ ਇਹ ਕਿਆਸ ਰਾਈਆਂ ਲਗਾਈਆਂ ਜਾ ਰਹੀਆਂ ਹਨ ਕਿ ਉਨ੍ਹਾਂ ਦਾ ਰਿਮੋਟ ਕੰਟਰੋਲ ਨਵਜੋਤ ਸਿੰਘ ਸਿੱਧੂ ਦੇ ਕੋਲ ਹੈ ਪਰ ਹੁਣ ਆਉਣ ਵਾਲੇ ਸਮੇਂ ’ਚ ਚੰਨੀ ਨੂੰ ਵੱਡੇ ਫ਼ੈਸਲਿਆਂ ਲਈ ਦਿੱਲੀ ਤੋਂ ਮਨਜ਼ੂਰੀ ਲੈਣੀ ਹੋਵੇਗੀ।ਇਹ ਦੱਸਣਾ ਉੱਚਿਤ ਹੋਵੇਗਾ ਕਿ ਚੰਨੀ ਵਲੋਂ ਕੁਰਸੀ ’ਤੇ ਬੈਠਣ ਦੇ ਬਾਅਦ ਜਿਸ ਤਰ੍ਹਾਂ ਤਿੰਨੋਂ ਪੁਲਸ ਕਮਿਸ਼ਨਰ, ਵੱਡੇ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਨਾਲ ਇੰਪਰੂਵਮੈਂਟ ਟਰੱਸਟ ਅਤੇ ਮਾਰਕਿਟ ਕਮੇਟੀ ਦੇ ਚੇਅਰਮੈਨ ਨੂੰ ਹਟਾਇਆ ਗਿਆ ਹੈ ਉਸ ਨੂੰ ਲੈ ਕੇ ਕੁੱਝ ਵਿਧਾਇਕਾਂ ਨੇ ਨਾਰਾਜ਼ਗੀ ਜਤਾਈ ਹੈ। 


author

sunita

Content Editor

Related News