ਬਿਨਾਂ ਹੈਲਮੇਟ ਤੋਂ ਬਾਈਕ ਚਲਾਉਣਾ ਇਸ ਅਦਾਕਾਰਾ ਨੂੰ ਪਿਆ ਮਹਿੰਗਾ, ਭਰਨਾ ਪਿਆ ਜ਼ੁਰਮਾਨਾ

11/20/2020 10:01:49 AM

ਮੁੰਬਈ (ਬਿਊਰੋ) - ਬਾਲੀਵੁੱਡ ਦੀ ਖ਼ੂਬਸੂਰਤ ਅਦਾਕਾਰਾ ਤਾਪਸੀ ਪੰਨੂ ਅਕਸਰ ਚਰਚਾ 'ਚ ਰਹਿੰਦੀ ਹੈ। ਇਸ ਵਾਰ ਉਹ ਜ਼ੁਰਮਾਨਾ ਭਰਨ ਕਾਰਨ ਸੁਰਖੀਆਂ 'ਚ ਛਾਈ ਹੋਈ ਹੈ। ਜ਼ੁਰਮਾਨਾ ਭਰਨ ਦੀ ਜਾਣਕਾਰੀ ਤਾਪਸੀ ਪੰਨੂ ਨੇ ਖ਼ੁਦ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਸਾਂਝੀ ਕੀਤੀ ਹੈ। ਤਾਪਸੀ ਪੰਨੂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਇਕ ਤਸਵੀਰ ਸਾਂਝੀ ਕੀਤੀ ਹੈ, ਜਿਸ 'ਚ ਉਹ ਬਾਈਕ ਚਲਾਉਂਦੀ ਹੋਈ ਨਜ਼ਰ ਆ ਰਹੀ ਹੈ। ਇਸ ਤਸਵੀਰ ਨੂੰ ਸਾਂਝਾ ਕਰਦਿਆਂ ਉਨ੍ਹਾਂ ਨੇ ਹੈਲਮੇਟ ਨਾ ਪਾਉਣ 'ਤੇ ਜ਼ੁਰਮਾਨਾ ਭਰੇ ਜਾਣ ਦੀ ਗੱਲ ਆਖੀ ਹੈ। ਤਾਪਸੀ ਪੰਨੂ ਇਸ ਤਸਵੀਰ 'ਚ ਡੇਨਿਮ ਡਰੈੱਸ 'ਚ ਵਿਖਾਈ ਦੇ ਰਹੀ ਹੈ ਅਤੇ ਉਨ੍ਹਾਂ ਦੀ ਇਹ ਤਸਵੀਰ ਸੋਸ਼ਲ ਮੀਡੀਆ 'ਤੇ ਵੀ ਵਾਇਰਲ ਹੋ ਰਹੀ ਹੈ। ਤਸਵੀਰ 'ਤੇ ਕਈ ਸਿਤਾਰਿਆਂ ਨੇ ਆਪਣੀ ਪ੍ਰਤੀਕਿਰਿਆ ਵੀ ਦਿੱਤੀ ਹੈ। 

PunjabKesari
ਦੱਸ ਦਈਏ ਕਿ ਅਦਾਕਾਰਾ ਆਪਣੀ ਬੇਬਾਕ ਰਵੱਈਏ ਲਈ ਜਾਣੀ ਜਾਂਦੀ ਹੈ। ਉਹ ਕਈ ਮੁੱਦਿਆਂ 'ਤੇ ਖੁੱਲ੍ਹ ਕੇ ਆਪਣੀ ਰਾਏ ਰੱਖਦੀ ਹੈ। ਬੀਤੇ ਦਿਨੀਂ ਵੀ ਉਨ੍ਹਾਂ ਨੇ ਇਕ ਇੰਟਰਵਿਊ 'ਚ ਆਪਣੇ ਨਾਲ ਬਾਲੀਵੁੱਡ 'ਚ ਹੁੰਦੇ ਵਿਤਕਰੇ 'ਤੇ ਖੁੱਲ੍ਹ ਕੇ ਗੱਲ ਕਰਦਿਆਂ ਆਪਣੀ ਰਾਏ ਰੱਖੀ ਸੀ। ਉਹ ਆਪਣੇ ਪ੍ਰਸ਼ੰਸਕਾਂ ਦੇ ਨਾਲ ਅਕਸਰ ਆਪਣੇ ਦਿਲ ਦੀਆਂ ਗੱਲਾਂ ਸਾਂਝੀਆਂ ਕਰਦੀ ਰਹਿੰਦੀ ਹੈ ।

 
 
 
 
 
 
 
 
 
 
 
 
 
 
 
 

A post shared by Taapsee Pannu (@taapsee)


sunita

Content Editor sunita