''ਤਾਰਕ ਮਹਿਤਾ'' ਫੇਮ ਮੁਨਮੁਨ ਦੱਤਾ ਕਦੇ ਵੀ ਹੋ ਸਕਦੀ ਹੈ ਗ੍ਰਿਫ਼ਤਾਰ, ਜਾਣੋ ਕੀ ਹੈ ਮਾਮਲਾ

Monday, Jan 31, 2022 - 01:50 PM (IST)

''ਤਾਰਕ ਮਹਿਤਾ'' ਫੇਮ ਮੁਨਮੁਨ ਦੱਤਾ ਕਦੇ ਵੀ ਹੋ ਸਕਦੀ ਹੈ ਗ੍ਰਿਫ਼ਤਾਰ, ਜਾਣੋ ਕੀ ਹੈ ਮਾਮਲਾ

ਮੁੰਬਈ (ਬਿਊਰੋ) - ਸੀਰੀਅਲ 'ਤਾਰਕ ਮਹਿਤਾ ਕਾ ਉਲਟਾ ਚਸ਼ਮਾ' ਨਾਲ ਮਸ਼ਹੂਰ ਟੀ. ਵੀ. ਕਲਾਕਾਰ ਮੁਨਮੁਨ ਦੱਤਾ ਉਰਫ਼ ਬਬੀਤਾ ਜੀ ਦੀ ਅਗਾਊਂ ਜ਼ਮਾਨਤ ਦੀ ਪਟੀਸ਼ਨ ਹਿਸਾਰ ਦੀ ਐੱਸ. ਸੀ-ਐੱਸ. ਟੀ. ਐਕਟ ਤਹਿਤ ਸਥਾਪਤ ਵਿਸ਼ੇਸ਼ ਅਦਾਲਤ ਦੇ ਜੱਜ ਅਜੈ ਤੇਵਤੀਆ ਨੇ ਖਾਰਜ ਕਰ ਦਿੱਤੀ ਹੈ, ਜਿਸ ਕਾਰਨ ਬਬੀਤਾ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ ਅਤੇ ਉਨ੍ਹਾਂ ਉਤੇ ਗ੍ਰਿਫ਼ਤਾਰੀ ਦਾ ਖ਼ਤਰਾ ਮਡਰਾਉਣ ਲੱਗਾ ਹੈ। ਮੁਨਮੁਨ ਦੱਤਾ ਉਰਫ਼ ਬਬੀਤਾ ਜੀ ਨੇ ਪਿਛਲੇ ਸਾਲ 9 ਮਈ ਨੂੰ ਆਪਣੇ ਯੂ-ਟਿਊਬ ਚੈਨਲ 'ਤੇ ਇੱਕ ਵੀਡੀਓ ਜਾਰੀ ਕਰਕੇ ਅਨੁਸੂਚਿਤ ਜਾਤੀ ਸਮਾਜ ਬਾਰੇ ਕਥਿਤ ਅਪਮਾਨਜਨਕ ਟਿੱਪਣੀ ਕੀਤੀ ਸੀ, ਜਿਸ ਬਾਰੇ ਥਾਣਾ ਸਿਟੀ ਹਾਂਸੀ (ਹਰਿਆਣਾ) 'ਚ ਦਲਿਤ ਅਧਿਕਾਰ ਕਾਰਕੁਨ ਅਤੇ ਵਕੀਲ ਰਜਤ ਕਲਸਨ ਨੇ 13 ਮਈ ਨੂੰ ਮਾਮਲਾ ਦਰਜ ਕਰਵਾਇਆ ਸੀ।

ਇਹ ਖ਼ਬਰ ਵੀ ਪੜ੍ਹੋ : ਮੁੰਬਈ ਜਾ ਕੇ ਦੇਖੋ ਕਿਸ-ਕਿਸ ਨੂੰ ਵੰਡੇ ਅਫਸਾਨਾ ਖ਼ਾਨ ਨੇ ਵਿਆਹ ਦੇ ਡੱਬੇ

ਹਰਿਆਣਾ ਦੇ ਹਾਂਸੀ ਤੋਂ ਇਲਾਵਾ ਉੱਤਰ ਪ੍ਰਦੇਸ਼, ਮਹਾਰਾਸ਼ਟਰ, ਦਿੱਲੀ, ਰਾਜਸਥਾਨ ਅਤੇ ਮੱਧ ਪ੍ਰਦੇਸ਼ 'ਚ ਵੀ ਮੁਨਮੁਨ ਦੱਤਾ ਖ਼ਿਲਾਫ਼ ਐੱਫ. ਆਈ. ਆਰ. ਦਰਜ ਕੀਤੀ ਗਈ ਸੀ। ਇਨ੍ਹਾਂ ਮਾਮਲਿਆਂ ਨੂੰ ਲੈ ਕੇ ਮੁਨਮੁਨ ਦੱਤਾ ਨੇ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕਰਕੇ ਸਾਰੇ ਕੇਸਾਂ ਦੀ ਜਾਂਚ ਹਰਿਆਣਾ ਦੇ ਹਾਂਸੀ 'ਚ ਇਕ ਥਾਂ 'ਤੇ ਕਰਨ ਦੀ ਮੰਗ ਕੀਤੀ ਸੀ। ਇਸ ਤੋਂ ਇਲਾਵਾ ਮੁਨਮੁਨ ਦੱਤਾ ਨੇ ਸੁਪਰੀਮ ਕੋਰਟ 'ਚ ਦਾਇਰ ਪਟੀਸ਼ਨ 'ਚ ਮੰਗ ਕੀਤੀ ਸੀ ਕਿ ਉਸ 'ਤੇ ਦਰਜ ਸਾਰੇ ਮਾਮਲੇ ਰੱਦ ਕੀਤੇ ਜਾਣ, ਜਿਸ ਨੂੰ ਸੁਪਰੀਮ ਕੋਰਟ ਨੇ ਠੁਕਰਾ ਦਿੱਤਾ ਸੀ। ਇਸ ਤੋਂ ਬਾਅਦ ਮੁਨਮੁਨ ਦੱਤਾ ਨੇ ਫਿਰ ਹਾਈਕੋਰਟ ਦਾ ਰੁਖ ਕੀਤਾ ਅਤੇ ਗ੍ਰਿਫ਼ਤਾਰੀ 'ਤੇ ਰੋਕ ਦੀ ਮੰਗ ਕੀਤੀ ਪਰ ਬਾਅਦ 'ਚ ਉਨ੍ਹਾਂ ਦੇ ਵਕੀਲ ਨੇ ਹਾਈਕੋਰਟ ਤੋਂ ਪਟੀਸ਼ਨ ਵਾਪਸ ਲੈ ਲਈ। ਹੁਣ ਉਨ੍ਹਾਂ ਨੇ ਹਿਸਾਰ ਦੀ ਐੱਸ. ਸੀ-ਐੱਸ. ਟੀ. ਐਕਟ ਤਹਿਤ ਸਥਾਪਿਤ ਅਦਾਲਤ 'ਚ ਪਟੀਸ਼ਨ ਦਾਇਰ ਕੀਤੀ ਸੀ, ਜਿਸ 'ਤੇ 25 ਜਨਵਰੀ ਨੂੰ ਦੋਵਾਂ ਧਿਰਾਂ ਦੀ ਬਹਿਸ ਹੋਈ ਸੀ। ਕੱਲ੍ਹ ਅਦਾਲਤ ਨੇ ਮੁਨਮੁਨ ਦੱਤਾ ਉਰਫ਼ ਬਬੀਤਾ ਜੀ ਦੀ ਪਟੀਸ਼ਨ ਖਾਰਜ ਕਰ ਦਿੱਤੀ।

ਇਹ ਖ਼ਬਰ ਵੀ ਪੜ੍ਹੋ - ਗਾਇਕ ਗਿੱਪੀ ਗਰੇਵਾਲ ਦੇ ਪਾਕਿਸਤਾਨ ਜਾਣ 'ਤੇ ਲਗਾਈ ਪਾਬੰਦੀ, ਵਾਹਗਾ ਬਾਰਡਰ 'ਤੇ ਨੋ ਐਂਟਰੀ

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਦਲਿਤ ਅਧਿਕਾਰ ਕਾਰਕੁਨ ਰਜਤ ਕਲਸਨ ਨੇ ਸਾਬਕਾ ਕ੍ਰਿਕਟਰ ਯੁਵਰਾਜ ਸਿੰਘ ਖ਼ਿਲਾਫ਼ ਦਲਿਤ ਸਮਾਜ ਬਾਰੇ ਅਪਮਾਨਜਨਕ ਭਾਸ਼ਾ ਵਰਤਣ ਦਾ ਮਾਮਲਾ ਦਰਜ ਕਰਵਾਇਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਜ਼ਮਾਨਤ ਵੀ ਲੈਣੀ ਪਈ ਸੀ।

ਇਹ ਖ਼ਬਰ ਵੀ ਪੜ੍ਹੋ - ਪ੍ਰੇਮ ਢਿੱਲੋਂ ਦੇ ਭਰਾ ਪਰਮ ਢਿੱਲੋਂ ਦਾ ਹੋਇਆ ਵਿਆਹ, ਸਾਹਮਣੇ ਆਈ ਤਸਵੀਰ ਤੇ ਵੀਡੀਓ

ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।


author

sunita

Content Editor

Related News