ਤਮੰਨਾ ਭਾਟੀਆ ਨੇ ਗਾਊਨ ’ਚ ਮਚਾਈ ਤਬਾਹੀ, ਤਸਵੀਰਾਂ ’ਚ ਦੇ ਰਹੀ ਕਿਲਰ ਪੋਜ਼
Thursday, Sep 29, 2022 - 01:30 PM (IST)
ਨਵੀਂ ਦਿੱਲੀ: ਤਮੰਨਾ ਭਾਟੀਆ ਨੇ ਸਾਊਥ ਤੋਂ ਲੈ ਕੇ ਬਾਲੀਵੁੱਡ ਫ਼ਿਲਮਾਂ ’ਚ ਆਪਣਾ ਨਾਂ ਬਣਾਇਆ ਹੈ। ਤਮੰਨਾ ਨੇ ਹਮੇਸ਼ਾ ਆਪਣੇ ਕਿਰਦਾਰਾਂ ਨਾਲ ਦਰਸ਼ਕਾਂ ਦਾ ਦਿਲ ਜਿੱਤਿਆ ਹੈ। ਤੰਮਨਾ ਦੇ ਪ੍ਰਸ਼ੰਸਕ ਉਸ ਨੂੰ ਬੇਹੱਦ ਪਸੰਦ ਕਰਦੇ ਹਨ। ਅਦਾਕਾਰਾ ਆਪਣੇ ਪ੍ਰਸ਼ੰਸਕਾਂ ਨਾਲ ਤਸਵੀਰਾਂ ਅਤੇ ਵੀਡੀਓਜ਼ ਸਾਂਝੀਆਂ ਕਰਦੀ ਰਹਿੰਦੀ ਹੈ।
ਇਹ ਵੀ ਪੜ੍ਹੋ : ਮੌਨੀ ਰਾਏ ਨੇ ਪਤੀ ਨਾਲ ਮਨਾਇਆ ਜਨਮਦਿਨ, ਡਰੈੱਸ ’ਚ ਲੱਗ ਰਹੀ ਕਿਲਰ
ਹਾਲ ਹੀ ’ਚ ਅਦਾਕਾਰਾ ਦੀਆਂ ਕੁਝ ਤਸਵੀਰਾਂ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ। ਜਿਸ ਨੂੰ ਪ੍ਰਸ਼ੰਸਕ ਬੇਹੱਦ ਪਸੰਦ ਕਰ ਰਹੇ ਹਨ।
ਇਹ ਤਸਵੀਰਾਂ ਅਦਾਕਾਰਾ ਨੇ ਇੰਸਟਾਗ੍ਰਾਮ ’ਤੇ ਸਾਂਝੀਆਂ ਕੀਤੀਆਂ ਹਨ। ਜਿਸ ’ਚ ਅਦਾਕਾਰਾ ਨੇ ਗਾਊਨ ਪਾਇਆ ਹੋਇਆ ਹੈ। ਤਸਵੀਰਾਂ ’ਚ ਅਦਾਕਾਰਾ ਬੇਹੱਦ ਸਟਾਈਲਿਸ਼ ਲੱਗ ਰਹੀ ਹੈ।
ਲੁੱਕ ਦੀ ਗੱਲ ਕਰੀਏ ਤਾਂ ਤਸਵੀਰਾਂ ’ਚ ਤਮੰਨਾ ਬਲੈਕ ਅਤੇ ਪਿੰਕ ਕਲਰ ਦੇ ਗਾਊਨ ’ਚ ਨਜ਼ਰ ਆ ਰਹੀ ਹੈ। ਉਨ੍ਹਾਂ ਦੇ ਇਸ ਅੰਦਾਜ਼ ਨੂੰ ਲੋਕ ਕਾਫੀ ਪਸੰਦ ਕਰ ਰਹੇ ਹਨ। ਇਸ ਦੇ ਨਾਲ ਤਮੰਨਾ ਨੇ ਮੈਚਿੰਗ ਹੀਲ ਪਾਈ ਹੋਈ ਹੈ।
ਇਹ ਵੀ ਪੜ੍ਹੋ : ਰਾਜਸਥਾਨ ਫ਼ਿਲਮ ਫ਼ੈਸਟੀਵਲ ’ਚ ਛਾਈ ਪੰਜਾਬੀ ਅਦਾਕਾਰਾ ਤਾਨੀਆ, ‘ਸੁਫ਼ਨਾ’ ਲਈ ਮਿਲਿਆ ਐਵਾਰਡ
ਤੰਮਨਾ ਨੇ ਮਿਨੀਮਲ ਮੇਕਅੱਪ ਨਾਲ ਆਪਣੀ ਲੁੱਕ ਨੂੰ ਪੂਰਾ ਕੀਤਾ ਹੋਇਆ ਹੈ। ਇਸ ਦੇ ਨਾਲ ਅਦਾਕਾਰਾ ਨੇ ਵਾਲਾਂ ਨੂੰ ਖੁੱਲ੍ਹੇ ਛੱਡਿਆ ਹੋਇਆ ਹੈ। ਅਦਾਕਾਰਾ ਤਸਵੀਰਾਂ ’ਚ ਬੇਹੱਦ ਬੋਲਡ ਨਜ਼ਰ ਆ ਰਹੀ ਹੈ।
ਤੰਮਨਾ ਭਾਟੀਆ ਦੇ ਫ਼ਿਲਮੀ ਕਰੀਅਰ ਦੀ ਗੱਲ ਕਰੀਏ ਤਾਂ ਅਦਾਕਾਰਾ ਕੋਲ ਇਸ ਸਮੇਂ ਕਈ ਫ਼ਿਲਮਾਂ ਹਨ। ਜਲਦ ਹੀ ਉਹ ਤੇਲਗੂ ਫ਼ਿਲਮ ‘Gurthunda Seethakalam’ ਅਤੇ ‘ਭੋਲੇ ਸ਼ੰਕਰ’ ’ਚ ਨਜ਼ਰ ਆਵੇਗੀ।
ਇਹ ਵੀ ਪੜ੍ਹੋ : ਆਲੀਆ ਨੇ ਪਤੀ ਰਣਬੀਰ ਨੂੰ ਇਸ ਅੰਦਾਜ਼ ’ਚ ਦਿੱਤੀ ਵਧਾਈ, ਜਨਮਦਿਨ ਦੀ ਤਸਵੀਰ ਸਾਂਝੀ ਕਰਕੇ ਕਹੀ ਇਹ ਗੱਲ
ਇਸ ਤੋਂ ਇਲਾਵਾ ਅਦਾਕਾਰਾ ਕੋਲ ਕਈ ਬਾਲੀਵੁੱਡ ਫ਼ਿਲਮਾਂ ਵੀ ਹਨ। ਜਿਸ ’ਚ ‘ਬੋਲੇ ਚੂੜੀਆਂ’, ‘ਪਲਾਨ ਏ ਪਲਾਨ ਬੀ’ ਵਰਗੀਆਂ ਫ਼ਿਲਮਾਂ ’ਚ ਵੀ ਨਜ਼ਰ ਆਵੇਗੀ।