ਤਾਨੀਆ ਤੇ ਰਾਜ ਸ਼ੋਕਰ ਨੇ ਫ਼ਿਲਮ ‘ਮਿੱਤਰਾਂ ਦਾ ਨਾਂ ਚੱਲਦਾ’ ਦੀ ਸੀ. ਜੀ. ਸੀ. ਲਾਂਡਰਾਂ ਵਿਖੇ ਕੀਤੀ ਪ੍ਰਮੋਸ਼ਨ

02/27/2023 4:47:18 PM

ਚੰਡੀਗੜ੍ਹ (ਬਿਊਰੋ)– 8 ਮਾਰਚ, 2023 ਨੂੰ ਮਹਿਲਾ ਦਿਵਸ ਮੌਕੇ ਪੰਜਾਬੀ ਫ਼ਿਲਮ ‘ਮਿੱਤਰਾਂ ਦਾ ਨਾਂ ਚੱਲਦਾ’ ਰਿਲੀਜ਼ ਹੋਣ ਜਾ ਰਹੀ ਹੈ। ਮਹਿਲਾ ਪ੍ਰਧਾਨ ਇਸ ਫ਼ਿਲਮ ਦੀ ਪ੍ਰਮੋਸ਼ਨ ਵੀ ਜ਼ੋਰਾਂ ’ਤੇ ਚੱਲ ਰਹੀ ਹੈ। ਹਾਲ ਹੀ ’ਚ ਫ਼ਿਲਮ ਦੀ ਪ੍ਰਮੋਸ਼ਨ ਲਈ ਅਦਾਕਾਰਾ ਤਾਨੀਆ ਤੇ ਰਾਜ ਸ਼ੋਕਰ ਨੇ ਚੰਡੀਗੜ੍ਹ ਵਿਖੇ ਹਾਜ਼ਰੀ ਲਗਵਾਈ।

ਇਹ ਖ਼ਬਰ ਵੀ ਪੜ੍ਹੋ : ਸਿੱਧੂ ਦੀ ਮਾਂ ਚਰਨ ਕੌਰ ਦੀ ਭਾਵੁਕ ਪੋਸਟ, ਲਿਖਿਆ- ਇਨਸਾਫ਼ ਦੇ ਸਵਾਲ 'ਤੇ ਪੁੱਤ ਮੈਂ ਖਾਮੋਸ਼ ਹੋ ਕੇ ਹੱਥ ਖੜ੍ਹੇ ਕਰ ਦਿੰਦੀ ਆ...

ਇਸ ਦੌਰਾਨ ਦੋਵਾਂ ਅਦਾਕਾਰਾਂ ਨੇ ਸੀ. ਜੀ. ਸੀ. ਲਾਂਡਰਾਂ ਵਿਖੇ ਫ਼ਿਲਮ ਦੀ ਪ੍ਰਮੋਸ਼ਨ ਕੀਤੀ ਤੇ ਕਾਲਜ ਵਿਦਿਆਰਥੀਆਂ ਨਾਲ ਗੱਲਬਾਤ ਵੀ ਕੀਤੀ।

ਦੱਸ ਦੇਈਏ ਕਿ ਹਾਲ ਹੀ ’ਚ ਰਿਲੀਜ਼ ਹੋਏ ਫ਼ਿਲਮ ਦੇ ਟਰੇਲਰ ਨੇ ਦਰਸ਼ਕਾਂ ’ਚ ਕਾਫੀ ਉਤਸ਼ਾਹ ਪੈਦਾ ਕੀਤਾ ਹੈ। ਦਰਸ਼ਕਾਂ ਨੂੰ ਟਰੇਲਰ ਬੇਹੱਦ ਵੱਖਰਾ ਲੱਗਾ। ਲੋਕਾਂ ਦੀ ਸੋਚ ਨੂੰ ਚੈਲੰਜ ਕਰਨ ਵਾਲੇ ਇਸ ਟਰੇਲਰ ਨੇ ਦਰਸ਼ਕਾਂ ਵਿਚਾਲੇ ਵੱਖਰੀ ਛਾਪ ਛੱਡੀ ਹੈ।

PunjabKesari

ਦੱਸ ਦੇਈਏ ਕਿ ਫ਼ਿਲਮ ’ਚ ਗਿੱਪੀ ਗਰੇਵਾਲ, ਤਾਨੀਆ, ਰਾਜ ਸ਼ੋਕਰ, ਰੇਣੂ ਕੌਸ਼ਲ, ਸ਼ਵੇਤਾ ਤਿਵਾਰੀ, ਅਨੀਤਾ ਦੇਵਗਨ, ਨਿਰਮਲ ਰਿਸ਼ੀ ਤੇ ਹਰਦੀਪ ਗਿੱਲ ਵਰਗੇ ਸਿਤਾਰੇ ਅਹਿਮ ਭੂਮਿਕਾ ਨਿਭਾਅ ਰਹੇ ਹਨ। ਫ਼ਿਲਮ ਨੂੰ ਪੰਕਜ ਬੱਤਰਾ ਨੇ ਡਾਇਰੈਕਟ ਕੀਤਾ ਹੈ, ਜਿਸ ਦੀ ਕਹਾਣੀ ਰਾਕੇਸ਼ ਧਵਨ ਵਲੋਂ ਲਿਖੀ ਗਈ ਹੈ। ਫ਼ਿਲਮ ਦੁਨੀਆ ਭਰ ’ਚ ਜ਼ੀ ਸਟੂਡੀਓਜ਼ ਤੇ ਬੰਕਜ ਬੱਤਰਾ ਫ਼ਿਲਮਜ਼ ਦੇ ਬੈਨਰ ਹੇਠ 8 ਮਾਰਚ, 2023 ਨੂੰ ਰਿਲੀਜ਼ ਹੋਣ ਜਾ ਰਹੀ ਹੈ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


Rahul Singh

Content Editor

Related News