ਤਰਸੇਮ ਜੱਸੜ ਨੇ ਆਪਣੀ ਨਵੀਂ ਫ਼ਿਲਮ ‘ਮੇਰਾ ਲੌਂਗ ਗਵਾਚਾ’ ਦਾ ਕੀਤਾ ਐਲਾਨ, ਇਸ ਦਿਨ ਹੋਵੇਗੀ ਰਿਲੀਜ਼

Tuesday, Mar 01, 2022 - 01:20 PM (IST)

ਤਰਸੇਮ ਜੱਸੜ ਨੇ ਆਪਣੀ ਨਵੀਂ ਫ਼ਿਲਮ ‘ਮੇਰਾ ਲੌਂਗ ਗਵਾਚਾ’ ਦਾ ਕੀਤਾ ਐਲਾਨ, ਇਸ ਦਿਨ ਹੋਵੇਗੀ ਰਿਲੀਜ਼

ਚੰਡੀਗੜ੍ਹ (ਬਿਊਰੋ)– ਪੰਜਾਬੀ ਗੀਤਕਾਰ, ਗਾਇਕ ਤੇ ਅਦਾਕਾਰ ਤਰਸੇਮ ਜੱਸੜ ਨੇ ਆਪਣੀ ਅਗਲੀ ਫ਼ਿਲਮ ਦਾ ਐਲਾਨ ਕਰ ਦਿੱਤਾ ਹੈ। ਇਸ ਫ਼ਿਲਮ ਦਾ ਨਾਂ ਹੈ ‘ਮੇਰਾ ਲੌਂਗ ਗਵਾਚਾ’। ਇਸ ਫ਼ਿਲਮ ਦੇ ਨਾਂ ਦੇ ਨਾਲ-ਨਾਲ ਤਰਸੇਮ ਜੱਸੜ ਇਸ ਦੀ ਰਿਲੀਜ਼ ਡੇਟ ਦਾ ਵੀ ਐਲਾਨ ਕਰ ਦਿੱਤਾ ਹੈ।

ਇਹ ਖ਼ਬਰ ਵੀ ਪੜ੍ਹੋ : ਯੂ. ਕੇ. ’ਚ ਲਾਈਵ ਸ਼ੋਅ ਦੌਰਾਨ ਸ਼ੈਰੀ ਮਾਨ ਨਾਲ ਸਟੇਜ ’ਤੇ ਹੋਈ ਬਦਤਮੀਜ਼ੀ, ਪੁੱਟੇ ਵਾਲ (ਵੀਡੀਓ)

‘ਮੇਰਾ ਲੌਂਗ ਗਵਾਚਾ’ ਫ਼ਿਲਮ 16 ਸਤੰਬਰ, 2022 ਨੂੰ ਰਿਲੀਜ਼ ਹੋਣ ਜਾ ਰਹੀ ਹੈ। ਇਹ ਫ਼ਿਲਮ ਵਿਹਲੀ ਜਨਤਾ ਫ਼ਿਲਮਜ਼ ਤੇ ਓਮਜੀ ਸਟਾਰ ਸਟੂਡੀਓਜ਼ ਦੀ ਪੇਸ਼ਕਸ਼ ਹੈ। ਫ਼ਿਲਮ ਨੂੰ ਮਨਪ੍ਰੀਤ ਜੋਹਲ ਤੇ ਆਸ਼ੂ ਮੁਨੀਸ਼ ਸਾਹਨੀ ਪ੍ਰੋਡਿਊਸ ਕਰਨਗੇ। ਫ਼ਿਲਮ ਦੀ ਕਹਾਣੀ ਇੰਦਰਪਾਲ ਸਿੰਘ ਨੇ ਲਿਖੀ ਹੈ।

ਫ਼ਿਲਮ ਦੇ ਪੋਸਟਰ ’ਚ ਲੰਡਨ ਬ੍ਰਿਜ ਦੇਖਣ ਨੂੰ ਮਿਲ ਰਿਹਾ ਹੈ। ਇਸ ਤੋਂ ਇਹ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਫ਼ਿਲਮ ਦੀ ਕਹਾਣੀ ਲੰਡਨ ਸ਼ਹਿਰ ਦੇ ਆਲੇ-ਦੁਆਲੇ ਘੁੰਮੇਗੀ। ਬ੍ਰਿਜ ਦੇ ਇਕ ਪਾਸੇ ਕੁੜੀ ਤੇ ਦੂਜੇ ਪਾਸੇ ਮੁੰਡੇ ਨੂੰ ਖੜ੍ਹਾ ਦੇਖਿਆ ਜਾ ਸਕਦਾ ਹੈ।

ਪੋਸਟਰ ਸਾਂਝਾ ਕਰਦਿਆਂ ਤਰਸੇਮ ਜੱਸੜ ਨੇ ਕੈਪਸ਼ਨ ’ਚ ਲਿਖਿਆ, ‘ਮੇਰਾ ਲੌਂਗ ਗਵਾਚਾ 16 ਸਤੰਬਰ। ‘ਗਲਵਕੜੀ’ ਆ ਰਹੀ ਹੈ ਜੀ 8 ਅਪ੍ਰੈਲ ਨੂੰ ਸਿਨੇਮਾਘਰਾਂ ’ਚ।’

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


author

Rahul Singh

Content Editor

Related News