‘ਮਸਤਾਨੇ’ ਫ਼ਿਲਮ ਤੋਂ ਤਰਸੇਮ ਜੱਸੜ ਦਾ ਨਵਾਂ ਪੋਸਟਰ ਆਇਆ ਸਾਹਮਣੇ

08/09/2023 4:05:49 PM

ਐਂਟਰਟੇਨਮੈਂਟ ਡੈਸਕ– ਇਨ੍ਹੀਂ ਦਿਨੀਂ ਪੰਜਾਬੀ ਫ਼ਿਲਮ ‘ਮਸਤਾਨੇ’ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਫ਼ਿਲਮ ਆਪਣੇ ਵਿਸ਼ੇ ਤੇ ਵਿਜ਼ੂਅਲਸ ਨੂੰ ਲੈ ਕੇ ਹਰ ਪਾਸੇ ਟਰੈਂਡ ਕਰ ਰਹੀ ਹੈ।

ਫ਼ਿਲਮ ਦਾ ਟਰੇਲਰ ਸ਼ਾਨਦਾਰ ਹੈ, ਜਿਸ ਨੂੰ ਦੇਖ ਤੁਹਾਡੇ ਵੀ ਰੌਂਗਟੇ ਖੜ੍ਹੇ ਹੋ ਜਾਣਗੇ। ਹੁਣ ਇਸ ਫ਼ਿਲਮ ਤੋਂ ਤਰਸੇਮ ਜੱਸੜ ਦਾ ਨਵਾਂ ਪੋਸਟਰ ਸਾਂਝਾ ਕੀਤਾ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ : ਪ੍ਰਸਿੱਧ ਗਾਇਕ ਮੀਕਾ ਸਿੰਘ ਨੂੰ ਲੈ ਕੇ ਆਈ ਵੱਡੀ ਖ਼ਬਰ, ਆਸਟ੍ਰੇਲੀਆ ਦੇ ਸਾਰੇ ਸ਼ੋਅ ਰੱਦ, ਹੋਇਆ ਕਰੋੜਾਂ ਦਾ ਨੁਕਸਾਨ

ਇਸ ਪੋਸਟਰ ਦੇ ਰਿਲੀਜ਼ ਹੁੰਦਿਆਂ ਹੀ ਸਾਨੂੰ ਇਹ ਵੀ ਪਤਾ ਲੱਗਾ ਹੈ ਕਿ ਤਰਸੇਮ ਜੱਸੜ ਦੇ ਕਿਰਦਾਰ ਦਾ ਫ਼ਿਲਮ ’ਚ ਕੀ ਨਾਂ ਹੋਣ ਵਾਲਾ ਹੈ। ਫ਼ਿਲਮ ’ਚ ਤਰਸੇਮ ਜੱਸੜ ‘ਜ਼ਹੂਰ’ ਨਾਂ ਦੇ ਸ਼ਖ਼ਸ ਦਾ ਕਿਰਦਾਰ ਨਿਭਾਅ ਰਹੇ ਹਨ।

PunjabKesari

ਦੱਸ ਦੇਈਏ ਕਿ ਫ਼ਿਲਮ ਨੂੰ ਸ਼ਰਨ ਆਰਟ ਵਲੋਂ ਲਿਖਿਆ ਤੇ ਡਾਇਰੈਕਟ ਕੀਤਾ ਗਿਆ ਹੈ। ਫ਼ਿਲਮ ਨੂੰ ਮਨਪ੍ਰੀਤ ਜੌਹਲ, ਆਸ਼ੂ ਮੁਨੀਸ਼ ਸਾਹਨੀ, ਕਰਮਜੀਤ ਸਿੰਘ ਜੌਹਲ ਤੇ ਰਾਜਵਿੰਦਰ ਸਿੰਘ ਢਿੱਲੋਂ ਵਲੋਂ ਪ੍ਰੋਡਿਊਸ ਕੀਤਾ ਗਿਆ ਹੈ। ਦੁਨੀਆ ਭਰ ’ਚ ਇਹ ਫ਼ਿਲਮ 25 ਅਗਸਤ ਨੂੰ ਰਿਲੀਜ਼ ਹੋਣ ਜਾ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਹ ਪੋਸਟਰ ਤੁਹਾਨੂੰ ਕਿਵੇਂ ਦਾ ਲੱਗਾ? ਕੁਮੈਂਟ ਕਰਕੇ ਜ਼ਰੂਰ ਦੱਸੋ।


Rahul Singh

Content Editor

Related News