ਅਦਾਕਾਰ ਸੈਫ ਅਲੀ ਖ਼ਾਨ ਤੇ ਹਮਲੇ ਤੋਂ ਬਾਅਦ ਟੀਮ ਦਾ ਆਇਆ ਬਿਆਨ, ਕਿਹਾ...
Thursday, Jan 16, 2025 - 09:13 AM (IST)
ਮੁੰਬਈ- ਬਾਲੀਵੁੱਡ ਅਦਾਕਾਰ ਸੈਫ ਅਲੀ ਖਾਨ ਦਾ ਮੁੰਬਈ ਦੇ ਲੀਲਾਵਤੀ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ। ਇਸ ਦੌਰਾਨ, ਅਦਾਕਾਰ ਦੀ ਟੀਮ ਦਾ ਅਧਿਕਾਰਤ ਬਿਆਨ ਸਾਹਮਣੇ ਆਇਆ ਹੈ। ਬਿਆਨ ਵਿੱਚ ਕਿਹਾ ਗਿਆ ਹੈ ਕਿ ਅਦਾਕਾਰ ਸੈਫ ਅਲੀ ਖਾਨ ਦੇ ਘਰ ਚੋਰੀ ਦੀ ਕੋਸ਼ਿਸ਼ ਕੀਤੀ ਗਈ ਸੀ। ਇਸ ਵੇਲੇ ਹਸਪਤਾਲ 'ਚ ਉਸ ਦੀ ਸਰਜਰੀ ਚੱਲ ਰਹੀ ਹੈ। ਅਸੀਂ ਮੀਡੀਆ ਅਤੇ ਪ੍ਰਸ਼ੰਸਕਾਂ ਨੂੰ ਬੇਨਤੀ ਕਰਦੇ ਹਾਂ ਕਿ ਕਿਰਪਾ ਕਰਕੇ ਸਬਰ ਰੱਖੋ। ਇਹ ਪੁਲਸ ਦਾ ਮਾਮਲਾ ਹੈ। ਅਸੀਂ ਤੁਹਾਨੂੰ ਅਗਲੀ ਸਥਿਤੀ ਬਾਰੇ ਸੂਚਿਤ ਕਰਦੇ ਰਹਾਂਗੇ।
ਇਹ ਵੀ ਪੜ੍ਹੋ-ਅਦਾਕਾਰ ਸੈਫ਼ ਅਲੀ ਖ਼ਾਨ 'ਤੇ ਜਾਨਲੇਵਾ ਹਮਲਾ, ਹਸਪਤਾਲ ਦਾਖ਼ਲ
ਜਾਣਕਾਰੀ ਮੁਤਾਬਕ ਬੀਤੀ ਰਾਤ 2 ਵਜੇ ਇਕ ਚੋਰ ਸੈਫ਼ ਅਲੀ ਖ਼ਾਨ ਦੇ ਮੁੰਬਈ ਦੇ ਬਾਂਦਰਾ ਸਥਿਤ ਘਰ ਵਿਚ ਆ ਵੜਿਆ ਤੇ ਉਨ੍ਹਾਂ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕ ਦਿਆਤਾ। ਇਸ ਵਿਚ ਉਹ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ। ਉਨ੍ਹਾਂ ਨੂੰ ਇਲਾਜ ਲਈ ਲੀਲਾਵਤੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8