‘ਕਦੇ ਦਾਦੇ ਦੀਆਂ ਕਦੇ ਪੋਤੇ ਦੀਆਂ’ ਫ਼ਿਲਮ ਦਾ ਗੀਤ ‘ਤੇਰੇ ਬੋਲ’ ਲੋਕਾਂ ਨੂੰ ਆ ਰਿਹਾ ਪਸੰਦ

Wednesday, Jul 12, 2023 - 10:31 AM (IST)

‘ਕਦੇ ਦਾਦੇ ਦੀਆਂ ਕਦੇ ਪੋਤੇ ਦੀਆਂ’ ਫ਼ਿਲਮ ਦਾ ਗੀਤ ‘ਤੇਰੇ ਬੋਲ’ ਲੋਕਾਂ ਨੂੰ ਆ ਰਿਹਾ ਪਸੰਦ

ਐਂਟਰਟੇਨਮੈਂਟ ਡੈਸਕ– ਪੰਜਾਬੀ ਫ਼ਿਲਮ ‘ਕਦੇ ਦਾਦੇ ਦੀਆਂ ਕਦੇ ਪੋਤੇ ਦੀਆਂ’ ਫ਼ਿਲਮ ਦਾ ਨਵਾਂ ਗੀਤ ‘ਤੇਰੇ ਬੋਲ’ ਕੱਲ ਰਿਲੀਜ਼ ਹੋਇਆ ਸੀ। ਇਸ ਗੀਤ ਨੂੰ ਲੋਕਾਂ ਵਲੋਂ ਖ਼ੂਬ ਪਸੰਦ ਕੀਤਾ ਜਾ ਰਿਹਾ ਹੈ। ਗੀਤ ਨੂੰ ਖ਼ਬਰ ਲਿਖੇ ਜਾਣ ਤਕ ਕੁਝ ਹੀ ਘੰਟਿਆਂ ’ਚ 1.6 ਮਿਲੀਅਨ ਤੋਂ ਵੱਧ ਵਾਰ ਦੇਖਿਆ ਜਾ ਚੁੱਕਾ ਹੈ।

ਇਹ ਖ਼ਬਰ ਵੀ ਪੜ੍ਹੋ : ਪ੍ਰਸਿੱਧ ਲੋਕ ਗਾਇਕ ਸੁਰਿੰਦਰ ਛਿੰਦਾ ਦੀ ਮੌਤ ਦੀਆਂ ਅਫਵਾਹਾਂ ਵਿਚਾਲੇ ਪੁੱਤਰ ਨੇ ਲਾਈਵ ਹੋ ਕੇ ਦੱਸੀ ਸੱਚਾਈ, ਵੇਖੋ ਵੀਡੀਓ

ਗੀਤ ਨੂੰ ਪ੍ਰਭ ਗਿੱਲ ਨੇ ਆਪਣੀ ਖ਼ੂਬਸੂਰਤ ਆਵਾਜ਼ ਨਾਲ ਸ਼ਿੰਗਾਰਿਆ ਹੈ। ਇਸ ਗੀਤ ਦੇ ਬੋਲ ਅਮਰ ਵਿਰਕ ਨੇ ਲਿਖੇ ਹਨ ਤੇ ਸੰਗੀਤ ਬਲੇਜ਼ ਮਿਊਜ਼ਿਕ ਨੇ ਦਿੱਤਾ ਹੈ। ਗੀਤ ਨੂੰ ਰਿਧਮ ਬੁਆਏਜ਼ ਦੇ ਯੂਟਿਊਬ ਚੈਨਲ ’ਤੇ ਰਿਲੀਜ਼ ਕੀਤਾ ਗਿਆ ਹੈ।

ਦੱਸ ਦੇਈਏ ਕਿ ਫ਼ਿਲਮ ’ਚ ਬੀ. ਐੱਨ. ਸ਼ਰਮਾ, ਜਤਿੰਦਰ ਕੌਰ, ਅਨੀਤਾ ਦੇਵਗਨ, ਸੁਖਵਿੰਦਰ ਚਾਹਲ, ਧੀਰਜ ਕੁਮਾਰ, ਅਸ਼ੋਕ ਪਾਠਕ, ਸੁਮਿਤ ਗੁਲਾਟੀ, ਸੀਮਾ ਕੌਸ਼ਲ, ਪਰਕਾਸ਼ ਗਾਧੂ, ਨੇਹਾ ਦਿਆਲ, ਕਮਲਦੀਪ ਕੌਰ, ਗੁਰਪ੍ਰੀਤ ਕੌਰ ਭੰਗੂ, ਸਮਰੀਤ ਬਾਜਵਾ ਤੇ ਪਰਵੀਨ ਬਾਨੀ ਵੀ ਅਹਿਮ ਕਿਰਦਾਰਾਂ ’ਚ ਨਜ਼ਰ ਆਉਣਗੇ। ਇਸ ਫ਼ਿਲਮ ਨੂੰ ਲਾਡਾ ਸਿਆਨ ਘੁੰਮਣ ਨੇ ਡਾਇਰੈਕਟ ਕੀਤਾ ਹੈ, ਜਿਸ ਦੀ ਕਹਾਣੀ ਕਰਨ ਸੰਧੂ ਤੇ ਧੀਰਜ ਕੁਮਾਰ ਨੇ ਲਿਖੀ ਹੈ।

ਫ਼ਿਲਮ ਵੈਸਟਾਵੰਡਰ ਮੋਸ਼ਨ ਪਿਕਚਰਜ਼ ਤੇ ਅੰਬਰਸਰੀਏ ਪ੍ਰੋਡਕਸ਼ਨਜ਼ ਦੀ ਪੇਸ਼ਕਸ਼ ਹੈ। ਫ਼ਿਲਮ ਨੂੰ ਜਤਿੰਦਰ ਸਿੰਘ ਲਵਲੀ ਨੇ ਪ੍ਰੋਡਿਊਸ ਕੀਤਾ ਹੈ, ਜਿਸ ਦੇ ਕੋ-ਪ੍ਰੋਡਿਊਸਰ ਧੀਰਜ ਕੁਮਾਰ ਤੇ ਕਰਨ ਸੰਧੂ ਹਨ। ਇਹ ਫ਼ਿਲਮ 14 ਜੁਲਾਈ ਨੂੰ ਰਿਲੀਜ਼ ਹੋਣ ਜਾ ਰਹੀ ਹੈ, ਜਿਸ ਨੂੰ ਰਿਧਮ ਬੁਆਏਜ਼ ਵਲੋਂ ਦੁਨੀਆ ਭਰ ’ਚ ਰਿਲੀਜ਼ ਕੀਤਾ ਜਾ ਰਿਹਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ‘ਤੇਰੇ ਬੋਲ’ ਗੀਤ ਤੁਹਾਨੂੰ ਕਿਵੇਂ ਦਾ ਲੱਗਾ? ਕੁਮੈਂਟ ਕਰਕੇ ਜ਼ਰੂਰ ਦੱਸੋ।


author

Rahul Singh

Content Editor

Related News