ਅਖਿਲ ਤੇ ਇਪਸਿਤਾ ਦੀ ਆਵਾਜ਼ ’ਚ ਖ਼ੂਬਸੂਰਤ ਗੀਤ ‘ਜੋੜੀ ਹੋਇਆ ਰਿਲੀਜ਼ (ਵੀਡੀਓ)

08/31/2022 1:28:05 PM

ਚੰਡੀਗੜ੍ਹ (ਬਿਊਰੋ)– ਪੰਜਾਬੀ ਫ਼ਿਲਮ ‘ਤੇਰੀ ਮੇਰੀ ਗੱਲ ਬਣ ਗਈ’ ਇਨ੍ਹੀਂ ਦਿਨੀਂ ਆਪਣੇ ਟਰੇਲਰ ਤੇ ਗੀਤਾਂ ਨੂੰ ਲੈ ਕੇ ਕਾਫੀ ਚਰਚਾ ’ਚ ਹੈ। ਇਹ ਫ਼ਿਲਮ 9 ਸਤੰਬਰ ਨੂੰ ਸਿਨੇਮਾਘਰਾਂ ’ਚ ਰਿਲੀਜ਼ ਹੋਣ ਜਾ ਰਹੀ ਹੈ।

ਫ਼ਿਲਮ ਦਾ ਬੀਤੇ ਦਿਨੀਂ ਨਵਾਂ ਗੀਤ ‘ਜੋੜੀ’ ਰਿਲੀਜ਼ ਹੋਇਆ ਹੈ। ਇਸ ਗੀਤ ਨੂੰ ਅਖਿਲ ਤੇ ਇਪਸਿਤਾ ਨੇ ਆਵਾਜ਼ ਦਿੱਤੀ ਹੈ, ਜੋ ਬੇਹੱਦ ਖ਼ੂਬਸੂਰਤ ਤੇ ਰੋਮਾਂਟਿਕ ਟੱਚ ਵਾਲਾ ਗੀਤ ਹੈ।

ਇਹ ਖ਼ਬਰ ਵੀ ਪੜ੍ਹੋ : ਬੀ ਪਰਾਕ ਨੇ ਵਧਾਇਆ ਪੰਜਾਬੀਆਂ ਦਾ ਮਾਣ, ਜਿੱਤਿਆ ਬੈਸਟ ਪਲੇਬੈਕ ਸਿੰਗਰ ਦਾ ਫ਼ਿਲਮਫੇਅਰ ਐਵਾਰਡ

ਗੀਤ ਦੇ ਬੋਲ ਮਨਿੰਦਰ ਕੈਲੇ ਨੇ ਲਿਖੇ ਹਨ ਤੇ ਇਸ ਨੂੰ ਸੰਗੀਤ ਜਤਿੰਦਰ ਸ਼ਾਹ ਨੇ ਦਿੱਤਾ ਹੈ। ਟਾਈਮਜ਼ ਮਿਊਜ਼ਿਕ ਦੇ ਬੈਨਰ ਹੇਠ ਰਿਲੀਜ਼ ਹੋਏ ਇਸ ਗੀਤ ਨੂੰ ਖ਼ਬਰ ਲਿਖੇ ਜਾਣ ਤਕ 80 ਹਜ਼ਾਰ ਤੋਂ ਵੱਧ ਵਾਰ ਦੇਖਿਆ ਜਾ ਚੁੱਕਾ ਸੀ।

ਗੀਤ ’ਚ ਅਖਿਲ ਤੇ ਰੁਬਿਨਾ ਬਾਜਵਾ ਦੀ ਕੈਮਿਸਟਰੀ ਦੇਖਣ ਵਾਲੀ ਹੈ। ਦੋਵੇਂ ਇਕ-ਦੂਜੇ ਨਾਲ ਕਾਫੀ ਜਚ ਰਹੇ ਹਨ। ਗੀਤ ਨੂੰ ਇਨ੍ਹਾਂ ਦੀ ਕੈਮਿਸਟਰੀ ਤੇ ਵੀਡੀਓਗ੍ਰਾਫੀ ਨੇ ਹੋਰ ਵੀ ਖ਼ੂਬਸੂਰਤ ਬਣਾ ਦਿੱਤਾ ਹੈ।

‘ਤੇਰੀ ਮੇਰੀ ਗੱਲ ਬਣ ਗਈ’ ਗਾਇਕ ਅਖਿਲ ਦੀ ਇਹ ਡੈਬਿਊ ਫ਼ਿਲਮ ਹੈ। ਇਸ ਫ਼ਿਲਮ ’ਚ ਅਖਿਲ ਤੇ ਰੁਬੀਨਾ ਤੋਂ ਇਲਾਵਾ ਪ੍ਰੀਤੀ ਸਪਰੂ, ਗੁੱਗੂ ਗਿੱਲ, ਪੁਨੀਤ ਇੱਸਰ, ਨਿਰਮਲ ਰਿਸ਼ੀ, ਕਰਮਜੀਤ ਅਨਮੋਲ, ਹਾਰਬੀ ਸੰਘਾ, ਡੋਲੀ ਮੱਟੂ, ਅਲਕਾ ਕੌਸ਼ਲ ਤੇ ਤੇਜ ਸਪਰੂ ਵੀ ਅਹਿਮ ਭੂਮਿਕਾ ਨਿਭਾਅ ਰਹੇ ਹਨ।

ਫ਼ਿਲਮ ਨੂੰ ਪ੍ਰੀਤੀ ਸਪਰੂ ਨੇ ਬਣਾਇਆ ਹੈ। ਇਸ ਦੇ ਐਸੋਸੀਏਟ ਰਾਈਟਰ, ਡਾਇਰੈਕਟਰ ਤੇ ਪ੍ਰੋਡਿਊਸਰ ਉਪਵਾਨ ਸੁਦਰਸ਼ਨ ਹਨ। ਦੁਨੀਆ ਭਰ ’ਚ ਇਹ ਫ਼ਿਲਮ 9 ਸਤੰਬਰ ਨੂੰ ਰਿਲੀਜ਼ ਹੋਣ ਜਾ ਰਹੀ ਹੈ।

ਨੋਟ- ਇਹ ਗੀਤ ਤੁਹਾਨੂੰ ਕਿਵੇਂ ਦਾ ਲੱਗਾ? ਕੁਮੈਂਟ ਕਰਕੇ ਜ਼ਰੂਰ ਦੱਸੋ।

Rahul Singh

This news is Content Editor Rahul Singh