ਫ਼ਿਲਮ ‘ਤੇਰੀ ਮੇਰੀ ਗੱਲ ਬਣ ਗਈ’ ਦਾ ਟਰੇਲਰ ਰਿਲੀਜ਼ (ਵੀਡੀਓ)

Sunday, Aug 21, 2022 - 12:22 PM (IST)

ਫ਼ਿਲਮ ‘ਤੇਰੀ ਮੇਰੀ ਗੱਲ ਬਣ ਗਈ’ ਦਾ ਟਰੇਲਰ ਰਿਲੀਜ਼ (ਵੀਡੀਓ)

ਚੰਡੀਗੜ੍ਹ (ਬਿਊਰੋ)– ਪੰਜਾਬੀ ਫ਼ਿਲਮ ‘ਤੇਰੀ ਮੇਰੀ ਗੱਲ ਬਣ ਗਈ’ ਦਾ ਟਰੇਲਰ ਬੀਤੇ ਦਿਨੀਂ ਰਿਲੀਜ਼ ਹੋ ਗਿਆ ਹੈ। ਜ਼ੀ ਸਟੂਡੀਓਜ਼ ਦੇ ਯੂਟਿਊਬ ਚੈਨਲ ’ਤੇ ਰਿਲੀਜ਼ ਹੋਏ ਇਸ ਟਰੇਲਰ ਨੂੰ ਖ਼ਬਰ ਲਿਖੇ ਜਾਣ ਤਕ 4 ਲੱਖ ਤੋਂ ਵੱਧ ਵਾਰ ਦੇਖਿਆ ਜਾ ਚੁੱਕਾ ਹੈ।

‘ਤੇਰੀ ਮੇਰੀ ਗੱਲ ਬਣ ਗਈ’ ਗਾਇਕ ਅਖਿਲ ਦੀ ਡੈਬਿਊ ਫ਼ਿਲਮ ਹੈ। ਇਸ ਫ਼ਿਲਮ ’ਚ ਅਖਿਲ ਨਾਲ ਰੁਬੀਨਾ ਬਾਜਵਾ ਮੁੱਖ ਭੂਮਿਕਾ ’ਚ ਹੈ। ਫ਼ਿਲਮ ’ਚ ਅਖਿਲ ਤੇ ਰੁਬੀਨਾ ਤੋਂ ਇਲਾਵਾ ਪ੍ਰੀਤੀ ਸਪਰੂ, ਗੁੱਗੂ ਗਿੱਲ, ਤੇਜ ਸਪਰੂ, ਪੁਨੀਤ ਇੱਸਰ, ਨਿਰਮਲ ਰਿਸ਼ੀ, ਕਰਮਜੀਤ ਅਨਮੋਲ, ਹਾਰਬੀ ਸੰਘਾ, ਡੋਲੀ ਮੱਟੂ, ਅਲਕਾ ਕੌਸ਼ਲ, ਮਯੰਕ ਗਾਂਧੀ, ਅਸ਼ੋਕ ਤਾਂਗੜੀ, ਪ੍ਰਕਾਸ਼ ਗਾਧੂ, ਅਜੇ ਕੁਮਾਰ ਤੇ ਸਰਗਮ ਸਿੰਘ ਵੀ ਅਹਿਮ ਭੂਮਿਕਾ ਨਿਭਾਅ ਰਹੇ ਹਨ।

ਇਹ ਖ਼ਬਰ ਵੀ ਪੜ੍ਹੋ : ਸਿੱਧੂ ਮੂਸੇਵਾਲਾ ਦੀ ਯਾਦ 'ਚ ਇਸ ਕਲਾਕਾਰ ਨੇ ਬਣਾਏ ਟਰੈਕਟਰ-5911 ਦੇ ਮਾਡਲ, ਦਿੱਤੀ ਸ਼ਰਧਾਂਜਲੀ

ਫ਼ਿਲਮ ਦੇ ਟਰੇਲਰ ’ਚ ਦੇਖਣ ਨੂੰ ਮਿਲ ਰਿਹਾ ਹੈ ਕਿ ਅਖਿਲ ਤੇ ਰੁਬੀਨਾ ਬਾਜਵਾ ਇਕ-ਦੂਜੇ ਨੂੰ ਪਿਆਰ ਕਰਦੇ ਹਨ ਤੇ ਵਿਆਹ ਕਰਵਾਉਣਾ ਚਾਹੁੰਦੇ ਹਨ। ਗੁੱਗੂ ਗਿੱਲ ਰੁਬੀਨਾ ਦੇ ਪਿਤਾ ਦੀ ਭੂਮਿਕਾ ਨਿਭਾਅ ਰਹੇ ਹਨ ਤੇ ਅਖਿਲ ਤੇ ਰੁਬੀਨਾ ਨੂੰ ਟਰੇਲਰ ’ਚ ਗੁੱਗੂ ਗਿੱਲ ਲਈ ਜੀਵਨਸਾਥੀ ਲੱਭਦਿਆਂ ਦੇਖਿਆ ਜਾ ਰਿਹਾ ਹੈ। ਪ੍ਰੀਤੀ ਸਪਰੂ ਤੇ ਗੁੱਗੂ ਗਿੱਲ ਦੀ ਖ਼ੂਬਸੂਰਤ ਕੈਮਿਸਟਰੀ ਵੀ ਟਰੇਲਰ ’ਚ ਦੇਖਣ ਨੂੰ ਮਿਲੀ।

ਦੱਸ ਦੇਈਏ ਕਿ ‘ਤੇਰੀ ਮੇਰੀ ਗੱਲ ਬਣ ਗਈ’ ਫ਼ਿਲਮ ਨੂੰ ਪ੍ਰੀਤੀ ਸਪਰੂ ਨੇ ਹੀ ਡਾਇਰੈਕਟ ਕੀਤਾ ਹੈ। ਇਸ ਨੂੰ ਪ੍ਰੋਡਿਊਸਰ ਵੀ ਪ੍ਰੀਤੀ ਸਪਰੂ ਤੇ ਉਪਵਾਨ ਸੁਧਰਸ਼ਨ ਵਲੋਂ ਕੀਤਾ ਗਿਆ ਹੈ। ‘ਤੇਰੀ ਮੇਰੀ ਗੱਲ ਬਣ ਗਈ’ ਫ਼ਿਲਮ 9 ਸਤੰਬਰ ਨੂੰ ਰਿਲੀਜ਼ ਹੋਣ ਜਾ ਰਹੀ ਹੈ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


author

Rahul Singh

Content Editor

Related News