ਹੁਣ ਅਜੇ ਦੇਵਗਨ ਦੀ ‘ਥੈਂਕ ਗੌਡ’ ਦਾ ਬਾਈਕਾਟ ਸ਼ੁਰੂ, ਲੋਕਾਂ ਨੇ ਕਿਹਾ- ‘ਭਗਵਾਨ ਦਾ ਮਜ਼ਾਕ ਬਣਾ ਦਿੱਤਾ...’

Monday, Sep 12, 2022 - 01:54 PM (IST)

ਮੁੰਬਈ (ਬਿਊਰੋ)– ਪਿਛਲੇ ਕਈ ਮਹੀਨਿਆਂ ਤੋਂ ਜਿੰਨੀਆਂ ਵੀ ਬਾਲੀਵੁੱਡ ਫ਼ਿਲਮਾਂ ਰਿਲੀਜ਼ ਹੋ ਰਹੀਆਂ ਹਨ, ਜ਼ਿਆਦਾਤਰ ਨੂੰ ਸੋਸ਼ਲ ਮੀਡੀਆ ’ਤੇ ਬਾਈਕਾਟ ਕੀਤਾ ਜਾ ਰਿਹਾ ਹੈ। ਇਸ ਟਰੈਂਡ ਕਾਰਨ ਆਮਿਰ ਖ਼ਾਨ ਦੀ ਫ਼ਿਲਮ ‘ਲਾਲ ਸਿੰਘ ਚੱਢਾ’ ਤੋਂ ਲੈ ਕੇ ਅਕਸ਼ੇ ਕੁਮਾਰ ਦੀ ‘ਰਕਸ਼ਾ ਬੰਧਨ’ ਤਕ ਨੂੰ ਨੁਕਸਾਨ ਪਹੁੰਚਿਆ ਹੈ। ਪਿਛਲੇ ਕਈ ਦਿਨਾਂ ਤੋਂ ਟਰੋਲ ਆਰਮੀ ਰਣਬੀਰ ਕਪੂਰ ਤੇ ਆਲੀਆ ਭੱਟ ਦੀ ਫ਼ਿਲਮ ‘ਬ੍ਰਹਮਾਸਤਰ’ ਦੇ ਪਿੱਛੇ ਪਈ ਸੀ।

ਇਹ ਖ਼ਬਰ ਵੀ ਪੜ੍ਹੋ : ਸ਼ੋਅ ਰੱਦ ਹੋਣ 'ਤੇ ਭੜਕੇ ਕੁਨਾਲ ਕਾਮਰਾ, ਵਿਸ਼ਵ ਹਿੰਦੂ ਪਰਿਸ਼ਦ ਤੇ ਬਜਰੰਗ ਦਲ ਨੂੰ ਚਿੱਠੀ ਲਿਖ ਦਿੱਤੀ ਵੱਡੀ ਚੁਣੌਤੀ

ਮਜ਼ੇਦਾਰ ਗੱਲ ਇਹ ਹੈ ਕਿ ਬਾਈਕਾਟ ਬ੍ਰਹਮਾਸਤਰ ਫੇਲ ਹੋ ਗਿਆ ਹੈ। ਹਾਲਾਂਕਿ ਅਜੇ ਵੀ ਟਰੋਲ ਆਰਮੀ ਨੂੰ ਚੈਨ ਨਹੀਂ ਮਿਲ ਰਿਹਾ ਹੈ। ਹੁਣ ਉਨ੍ਹਾਂ ਨੇ ਅਜੇ ਦੇਵਗਨ ਤੇ ਉਨ੍ਹਾਂ ਦੀ ਆਗਾਮੀ ਫ਼ਿਲਮ ‘ਥੈਂਕ ਗੌਡ’ ਨੂੰ ਨਿਸ਼ਾਨੇ ’ਤੇ ਲਿਆ ਹੈ।

ਅਜੇ ਦੇਵਗਨ ਦੀ ਫ਼ਿਲਮ ‘ਥੈਂਕ ਗੌਡ’ ਦੀਵਾਲੀ ਮੌਕੇ ਰਿਲੀਜ਼ ਲਈ ਤਿਆਰ ਹੈ। ਇਹ 25 ਅਕਤੂਬਰ, 2022 ਨੂੰ ਸਿਨੇਮਾਘਰਾਂ ’ਚ ਦਸਤਕ ਦੇਵੇਗੀ। ਇਸ ’ਚ ਅਜੇ ਤੋਂ ਇਲਾਵਾ ਸਿਧਾਰਥ ਮਲਹੋਤਰਾ ਤੇ ਰਕੁਲ ਪ੍ਰੀਤ ਸਿੰਘ ਵੀ ਲੀਡ ਰੋਲ ’ਚ ਹਨ। ਫ਼ਿਲਮ ਨੂੰ ਇੰਦਰ ਕੁਮਾਰ ਨੇ ਡਾਇਰੈਕਟ ਕੀਤਾ ਹੈ ਤੇ ਭੂਸ਼ਣ ਕੁਮਾਰ, ਕ੍ਰਿਸ਼ਣ ਕੁਮਾਰ ਨੇ ਮਿਲ ਕੇ ਪ੍ਰੋਡਿਊਸ ਕੀਤਾ ਹੈ।

ਹਾਲ ਹੀ ’ਚ ਇਸ ਦਾ ਟਰੇਲਰ ਸਾਹਮਣੇ ਆਇਆ ਤਾਂ ਟਵਿਟਰ ’ਤੇ ਬਾਈਕਾਟ ਥੈਂਕ ਗੌਡ ਤੇ ਬਾਈਕਾਟ ਅਜੇ ਦੇਵਗਨ ਟਰੈਂਡ ਕਰਨ ਲੱਗਾ। ਅਸਲ ’ਚ ‘ਥੈਂਕ ਗੌਡ’ ’ਚ ਅਜੇ ਦੇਵਗਨ ਨੇ ਚਿਤਰਗੁਪਤ ਦਾ ਕਿਰਦਾਰ ਨਿਭਾਇਆ ਹੈ, ਜਿਸ ਦਾ ਕੰਮ ਹੈ ਲੋਕਾਂ ਦੇ ਚੰਗੇ ਤੇ ਮਾੜੇ ਕੰਮਾਂ ਦਾ ਹਿਸਾਬ ਕਰਨਾ। ਟਰੇਲਰ ’ਚ ਅਜੇ ਦੇ ਆਲੇ-ਦੁਆਲੇ ਛੋਟੇ ਕੱਪੜਿਆਂ ’ਚ ਕਈ ਲੜਕੀਆਂ ਨੂੰ ਵੀ ਦਿਖਾਇਆ ਗਿਆ ਹੈ। ਇਹ ਦੇਖ ਕੇ ਯੂਜ਼ਰਸ ਭੜਕ ਗਏ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਫ਼ਿਲਮ ’ਚ ਭਗਵਾਨ ਦਾ ਅਪਮਾਨ ਕੀਤਾ ਗਿਆ ਹੈ। ਹਿੰਦੂਆਂ ਦਾ ਮਜ਼ਾਕ ਉਡਾਇਆ ਗਿਆ ਹੈ।

PunjabKesari

ਦੱਸ ਦੇਈਏ ਕਿ ਇਸ ਟਰੈਂਡ ਨੇ ਕਈ ਵੱਡੀਆਂ ਫ਼ਿਲਮਾਂ ਦਾ ਬੁਰਾ ਹਾਲ ਕਰ ਦਿੱਤਾ ਹੈ ਪਰ ਇਹ ਅਯਾਨ ਮੁਖਰਜੀ ਦੀ ‘ਬ੍ਰਹਮਾਸਤਰ’ ਦੇ ਅੱਗੇ ਫੇਲ ਸਾਬਿਤ ਹੋਈ। ਰਣਬੀਰ ਕਪੂਰ ਤੇ ਆਲੀਆ ਭੱਟ ਦੀ ਫ਼ਿਲਮ ਬਾਕਸ ਆਫਿਸ ’ਤੇ ਮੋਟੀ ਕਮਾਈ ਵੀ ਕਰ ਰਹੀ ਹੈ।

PunjabKesari

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


Rahul Singh

Content Editor

Related News