ਇਸ ਮਸ਼ਹੂਰ ਗਾਇਕਾ ਦੇ ਘਰ ਗੂੰਜੀਆਂ ਬੱਚੇ ਦੀਆਂ ਕਿਲਕਾਰੀਆਂ

Friday, Sep 13, 2024 - 12:14 PM (IST)

ਇਸ ਮਸ਼ਹੂਰ ਗਾਇਕਾ ਦੇ ਘਰ ਗੂੰਜੀਆਂ ਬੱਚੇ ਦੀਆਂ ਕਿਲਕਾਰੀਆਂ

ਵੈੱਬ ਡੈਸਕ- ਹਾਲ ਹੀ 'ਚ ਬਾਲੀਵੁੱਡ ਦਾ ਮਸ਼ਹੂਰ ਜੋੜਾ ਦੀਪਿਕਾ ਪਾਦੂਕੋਣ ਅਤੇ ਰਣਵੀਰ ਸਿੰਘ ਮਾਤਾ-ਪਿਤਾ ਬਣੇ ਹਨ। ਦੀਪਿਕਾ ਨੇ ਧੀ ਨੂੰ ਜਨਮ ਦਿੱਤਾ ਹੈ, ਜਿਸ ਤੋਂ ਬਾਅਦ ਉਨ੍ਹਾਂ ਦੇ ਫੈਨਜ਼ ਕਾਫੀ ਖੁਸ਼ ਹਨ। ਦੀਪਵੀਰ ਤੋਂ ਬਾਅਦ ਹੁਣ ਇੱਕ ਹੋਰ ਮਸ਼ਹੂਰ ਅਦਾਕਾਰਾ ਮਾਂ ਬਣ ਗਈ ਹੈ। ਅਸੀਂ ਗੱਲ ਕਰ ਰਹੇ ਹਾਂ ਹਾਲੀਵੁੱਡ ਅਦਾਕਾਰਾ ਕਾਰਡੀ ਬੀ ਦੀ ਜਿਸ ਨੇ 12 ਸਤੰਬਰ ਨੂੰ ਇੰਸਟਾਗ੍ਰਾਮ 'ਤੇ ਦਿਲ ਨੂੰ ਛੂਹ ਲੈਣ ਵਾਲੀ ਪੋਸਟ ਸ਼ੇਅਰ ਕੀਤੀ ਸੀ। ਉਨ੍ਹਾਂ ਨੇ ਆਪਣੇ ਤੀਜੇ ਬੱਚੇ ਦਾ ਸਵਾਗਤ ਕੀਤਾ ਹੈ। ਉਹ ਹਸਪਤਾਲ ਵਿੱਚ ਆਪਣੇ ਨਵਜੰਮੇ ਬੱਚੇ ਨਾਲ ਬੈਠੀ ਨਜ਼ਰ ਆ ਰਹੀ ਹੈ।

 

 
 
 
 
 
 
 
 
 
 
 
 
 
 
 
 

A post shared by Cardi B All Access (@cardiallaccess)

ਤੀਜੇ ਬੱਚੇ ਦਾ ਕੀਤਾ ਸਵਾਗਤ 
ਕਾਰਡੀ ਬੀ ਨੇ ਆਪਣੇ ਇੰਸਟਾਗ੍ਰਾਮ 'ਤੇ ਇਕ ਪੋਸਟ ਸ਼ੇਅਰ ਕਰਕੇ ਆਪਣੇ ਪ੍ਰਸ਼ੰਸਕਾਂ ਨੂੰ ਇਹ ਖੁਸ਼ਖਬਰੀ ਦਿੱਤੀ ਹੈ। ਉਸਨੇ ਇੱਕ ਕੈਪਸ਼ਨ ਵੀ ਦਿੱਤਾ ਜਿਸ ਵਿੱਚ ਉਸਨੇ ਲਿਖਿਆ, ਇੱਕ ਖੂਬਸੂਰਤ ਧੀ। ਇਸ ਪੋਸਟ ਤੋਂ ਬਾਅਦ ਉਨ੍ਹਾਂ ਦੇ ਪ੍ਰਸ਼ੰਸਕਾਂ ਦੀ ਖੁਸ਼ੀ ਦੀ ਕੋਈ ਹੱਦ ਨਹੀਂ ਰਹੀ। ਹਰ ਕੋਈ ਉਸ ਨੂੰ ਬਹੁਤ-ਬਹੁਤ ਵਧਾਈ ਦੇ ਰਿਹਾ ਹੈ। ਗਾਇਕ ਦੁਆਰਾ ਸ਼ੇਅਰ ਕੀਤੀ ਗਈ ਫੋਟੋ ਵਿੱਚ ਸਾਫ ਨਜ਼ਰ ਆ ਰਿਹਾ ਹੈ ਕਿ ਉਸਦੀ ਗੋਦ ਵਿੱਚ ਇੱਕ ਪਿਆਰੀ ਧੀ ਹੈ।

ਇਹ ਖ਼ਬਰ ਵੀ ਪੜ੍ਹੋ -ਦੀਪਿਕਾ ਪਾਦੂਕੋਣ ਨੂੰ ਮਿਲਣ ਹਸਪਤਾਲ ਪੁੱਜੇ ਸ਼ਾਹਰੁਖ ਖ਼ਾਨ, ਦੇਖੋ ਵੀਡੀਓ

ਕਾਰਡੀ ਬੀ ਨੇ ਹਾਲ ਹੀ 'ਚ ਧੀ ਨੂੰ ਜਨਮ ਦਿੱਤਾ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਉਸਨੇ ਆਪਣੇ ਪਤੀ ਆਫਸੈੱਟ ਤੋਂ ਤਲਾਕ ਲਈ ਅਰਜ਼ੀ ਦਿੱਤੀ ਸੀ, ਇਸ ਤੋਂ ਬਾਅਦ ਹੀ ਉਸਨੇ ਆਪਣੇ ਤੀਜੇ ਬੱਚੇ ਨੂੰ ਜਨਮ ਦਿੱਤਾ। ਜੁਲਾਈ ਵਿੱਚ ਤਲਾਕ ਲਈ ਅਰਜੀ ਦਾਖ਼ਲ ਕਰਨ ਦੇ ਬਾਵਜੂਦ, ਉਨ੍ਹਾਂ ਦਾ ਰਿਸ਼ਤਾ ਚੰਗਾ ਬਣਿਆ ਹੋਇਆ ਹੈ ਅਤੇ ਉਨ੍ਹਾਂ ਨੇ ਹਾਲ ਹੀ ਵਿੱਚ ਆਪਣੀ ਧੀ ਦਾ ਸਵਾਗਤ ਕੀਤਾ ਹੈ। ਗਾਇਕਾ ਨੇ ਵਿਆਹ ਦੇ 6 ਸਾਲ ਬਾਅਦ ਆਫਸੈੱਟ ਤੋਂ ਤਲਾਕ ਲਈ ਪਟੀਸ਼ਨ ਦਾਇਰ ਕੀਤੀ ਸੀ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

Priyanka

Content Editor

Related News