ਪੰਜਾਬ ’ਚ ਫਿਲਮ ਸਿਟੀ ਬਣਾਉਣ ਲਈ ਅੱਜ ਬਾਲੀਵੁੱਡ ਹਸਤੀਆਂ ਨੂੰ ਮਿਲਣਗੇ ਮੁੱਖ ਮੰਤਰੀ
Wednesday, Aug 21, 2024 - 10:48 AM (IST)

ਚੰਡੀਗੜ੍ਹ (ਅੰਕੁਰ) : ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਤਖ਼ਤ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਵਿਖੇ ਮੱਥਾ ਟੇਕਿਆ। ਉਨ੍ਹਾਂ ਕਿਹਾ ਕਿ ਇਹ ਅਜਿਹਾ ਪਵਿੱਤਰ ਸਥਾਨ ਹੈ, ਜਿੱਥੋਂ ਕੌਮ ਨੂੰ ਅਧਿਆਤਮਕ, ਅਲੌਕਿਕ ਤੇ ਨੈਤਿਕ ਤਾਕਤ ਤੇ ਰਹਿਨੁਮਾਈ ਮਿਲਦੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਜੀਵਨ ਦਾ ਲੰਬਾ ਸਮਾਂ ਇਸ ਪਵਿੱਤਰ ਸਥਾਨ ’ਤੇ ਹੀ ਗੁਜ਼ਾਰਿਆ। ਇਸ ਪਵਿੱਤਰ ਧਰਤੀ ’ਤੇ ਨਤਮਸਤਕ ਹੋਣ ਦਾ ਮੌਕਾ ਪਾ ਕੇ ਉਹ ਖ਼ੁਦ ਨੂੰ ਵਡਭਾਗਾ ਸਮਝਦੇ ਹਨ।
ਇਹ ਖ਼ਬਰ ਵੀ ਪੜ੍ਹੋ - ਕੋਲਕਾਤਾ ਰੇਪ ਕੇਸ 'ਤੇ ਫੁੱਟਿਆ ਪੰਜਾਬੀ ਕਲਾਕਾਰਾਂ ਦਾ ਗੁੱਸਾ, ਬੋਲੇ- ਭਾਰਤ 'ਚ ਕੁੜੀਆਂ ਸੁਰੱਖਿਅਤ ਨਹੀਂ....
ਇਸ ਦੌਰਾਨ ਉਨ੍ਹਾਂ ਕਿਹਾ ਕਿ ਉਹ ਬੁੱਧਵਾਰ ਨੂੰ ਮੁੰਬਈ ਫੇਰੀ ਦੌਰਾਨ ਉੱਘੇ ਉਦਯੋਗਪਤੀਆਂ ਤੇ ਬਾਲੀਵੁੱਡ ਸਿਤਾਰਿਆਂ ਨਾਲ ਮੁਲਾਕਾਤ ਕਰਨਗੇ। ਉਨ੍ਹਾਂ ਕਿਹਾ ਕਿ ਇਸ ਦੌਰੇ ਦਾ ਮਕਸਦ ਉਦਯੋਗ ਤੇ ਫਿਲਮ ਜਗਤ ਦੀਆਂ ਵੱਡੀਆਂ ਹਸਤੀਆਂ ’ਚ ਪੰਜਾਬ ਨੂੰ ਨਿਵੇਸ਼ ਲਈ ਪਸੰਦੀਦਾ ਸਥਾਨ ਵਜੋਂ ਉਭਾਰਨਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਸੂਬੇ ’ਚ ਫਿਲਮ ਸਿਟੀ ਸਥਾਪਤ ਕਰਨ ਲਈ ਇਕ ਪ੍ਰੋਜੈਕਟ ਲੈ ਕੇ ਆ ਰਹੀ ਹੈ, ਜਿਸ ਲਈ ਇਹ ਵਿਚਾਰ-ਵਟਾਂਦਰਾ ਇਕ ਪ੍ਰੇਰਕ ਵਜੋਂ ਕੰਮ ਕਰੇਗਾ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।