ਕੰਗਨਾ ਦੀ 'ਐਮਰਜੈਂਸੀ' ਦੇ ਮਾਮਲੇ 'ਚ ਅਦਾਲਤ ਪੁੱਜੇ ਕੋ-ਪ੍ਰੋਡਿਊਸਰ, ਅੱਜ ਆਵੇਗਾ ਫ਼ੈਸਲਾ

Wednesday, Sep 04, 2024 - 10:50 AM (IST)

ਕੰਗਨਾ ਦੀ 'ਐਮਰਜੈਂਸੀ' ਦੇ ਮਾਮਲੇ 'ਚ ਅਦਾਲਤ ਪੁੱਜੇ ਕੋ-ਪ੍ਰੋਡਿਊਸਰ, ਅੱਜ ਆਵੇਗਾ ਫ਼ੈਸਲਾ

ਨਵੀਂ ਦਿੱਲੀ- ਕੰਗਨਾ ਰਣੌਤ ਦੀ ਫਿਲਮ ਨੂੰ ਲੈ ਕੇ ਲਗਾਤਾਰ ਹੰਗਾਮਾ ਹੋ ਰਿਹਾ ਹੈ। ਇਸ ਕਾਰਨ ਇਸ ਦੀ ਰਿਲੀਜ਼ ਡੇਟ ਵੀ ਟਾਲ ਦਿੱਤੀ ਗਈ ਹੈ। ਦਰਅਸਲ, ਲਗਾਤਾਰ ਹੋ ਰਹੇ ਵਿਰੋਧ ਦੇ ਮੱਦੇਨਜ਼ਰ ਫਿਲਮ ਨੂੰ ਸੀਬੀਐਫਸੀ ਵੱਲੋਂ ਅਜੇ ਤੱਕ ਸਰਟੀਫਿਕੇਟ ਨਹੀਂ ਦਿੱਤਾ ਗਿਆ ਹੈ। ਹੁਣ ਇਹ ਫਿਲਮ 6 ਸਤੰਬਰ ਨੂੰ ਰਿਲੀਜ਼ ਹੋਵੇਗੀ ਜਾਂ ਨਹੀਂ, ਇਸ ਦਾ ਫੈਸਲਾ ਅੱਜ ਹੋਵੇਗਾ। ਦਰਅਸਲ, ਜ਼ੀ ਐਂਟਰਟੇਨਮੈਂਟ ਐਂਟਰਪ੍ਰਾਈਜਿਜ਼ ਨੇ ਫਿਲਮ ਦੀ ਰਿਲੀਜ਼ ਲਈ ਹੋਰ ਸੈਂਸਰ ਸਰਟੀਫਿਕੇਟ ਦੀ ਮੰਗ ਕਰਦੇ ਹੋਏ ਬੰਬੇ ਹਾਈ ਕੋਰਟ ਤੱਕ ਪਹੁੰਚ ਕੀਤੀ ਹੈ। ਫਿਲਮ ਦਾ ਨਿਰਮਾਤਾ ਜ਼ੀ ਐਂਟਰਟੇਨਮੈਂਟ ਹੈ।ਕੰਗਨਾ ਨੇ ਫਿਲਮ 'ਚ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦਾ ਕਿਰਦਾਰ ਨਿਭਾਇਆ ਹੈ। ਇਸ ਫਿਲਮ ਨੂੰ ਲੈ ਕੇ ਪੰਜਾਬ 'ਚ ਵਿਰੋਧ ਪ੍ਰਦਰਸ਼ਨ ਹੋ ਰਹੇ ਹਨ। ਸਿੱਖ ਜਥੇਬੰਦੀਆਂ ਨੇ ਇਸ 'ਤੇ ਪਾਬੰਦੀ ਲਾਉਣ ਦੀ ਮੰਗ ਕੀਤੀ ਹੈ। ਸ਼੍ਰੋਮਣੀ ਅਕਾਲੀ ਦਲ ਸਮੇਤ ਸਿੱਖ ਜਥੇਬੰਦੀਆਂ ਨੇ ਫਿਲਮ ਦੇ ਨਿਰਮਾਤਾਵਾਂ 'ਤੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਅਤੇ ਉਨ੍ਹਾਂ ਦੀ ਗਲਤ ਤਸਵੀਰ ਦਿਖਾਉਣ ਦਾ ਦੋਸ਼ ਲਗਾਇਆ ਹੈ। ਭਾਈਚਾਰੇ ਦਾ ਦੋਸ਼ ਹੈ ਕਿ ਇਸ ਨਾਲ ਜੁੜੀਆਂ ਘਟਨਾਵਾਂ ਨੂੰ ਤੋੜ ਮਰੋੜ ਕੇ ਪੇਸ਼ ਕੀਤਾ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ -'ਐਮਰਜੈਂਸੀ' 'ਤੇ ਭੜਕੇ ਗੁਰਪ੍ਰੀਤ ਘੁੱਗੀ, ਕੰਗਨਾ ਦੀ ਫ਼ਿਲਮ ਨੂੰ ਦੱਸਿਆ ਏਜੰਡਾ

ਦਾਇਰ ਪਟੀਸ਼ਨ 'ਚ ਦਾਅਵਾ ਕੀਤਾ ਗਿਆ ਸੀ ਕਿ ਸੀ.ਬੀ.ਐਫ.ਸੀ. ਨੇ ਗੈਰ-ਕਾਨੂੰਨੀ ਅਤੇ ਮਨਮਾਨੇ ਢੰਗ ਨਾਲ ਪ੍ਰਮਾਣੀਕਰਨ ਨੂੰ ਰੋਕ ਦਿੱਤਾ ਹੈ। ਇਕ ਵਕੀਲ ਮੁਤਾਬਕ ਪਟੀਸ਼ਨ 'ਚ ਦਾਅਵਾ ਕੀਤਾ ਗਿਆ ਹੈ ਕਿ ਸੈਂਸਰ ਬੋਰਡ ਸਰਟੀਫਿਕੇਟ ਦੇਣ ਲਈ ਤਿਆਰ ਹੈ ਪਰ ਉਹ ਇਸ ਨੂੰ ਜਾਰੀ ਨਹੀਂ ਕਰ ਰਿਹਾ ਹੈ। ਜਸਟਿਸ ਬੀਪੀ ਕੋਲਾਬਾਵਾਲਾ ਅਤੇ ਫਿਰਦੋਸ਼ ਪੂਨੀਵਾਲਾ ਦੇ ਡਿਵੀਜ਼ਨ ਬੈਂਚ ਨੇ ਇਸ ਪਟੀਸ਼ਨ 'ਤੇ ਤੁਰੰਤ ਸੁਣਵਾਈ ਕਰਨ ਦੀ ਜ਼ਿੰਮੇਵਾਰੀ ਲਈ ਹੈ।

ਇਹ ਖ਼ਬਰ ਵੀ ਪੜ੍ਹੋ -ਸੰਨੀ ਲਿਓਨੀ 2024-25 'ਚ ਪੰਜ ਤੋਂ ਵੱਧ ਰਿਲੀਜ਼ ਨਾਲ ਧਾਰਨਾਵਾਂ ਨੂੰ ਤੋੜਨ ਲਈ ਤਿਆਰ

ਕੰਗਨਾ ਰਣੌਤ ਦੀ ਇਹ ਫਿਲਮ 25 ਜੂਨ, 1975 ਤੋਂ 21 ਮਾਰਚ, 1977 ਤੱਕ ਦੇਸ਼ ਟਚ ਲਗਾਈ ਗਈ 21 ਮਹੀਨਿਆਂ ਦੀ ਐਮਰਜੈਂਸੀ ਦੀ ਕਹਾਣੀ 'ਤੇ ਆਧਾਰਿਤ ਹੈ। ਕੰਗਨਾ ਇਸ ਫਿਲਮ ਦੀ ਨਿਰਦੇਸ਼ਕ ਅਤੇ ਨਿਰਮਾਤਾ ਵੀ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

Priyanka

Content Editor

Related News