ਸੁਸ਼ਾਂਤ ਸਿੰਘ ਰਾਜਪੂਤ ਨਾਲ ਸਬੰਧਤ ਮਾਮਲੇ ’ਚ ਦੋਸ਼ੀ ਅਦਾਕਾਰਾ ਰੀਆ ਚੱਕਰਵਰਤੀ ਨੂੰ ਅਦਾਲਤ ਨੇ ਦਿੱਤੀ ਵੱਡੀ ਰਾਹਤ

Thursday, Mar 07, 2024 - 01:37 AM (IST)

ਸੁਸ਼ਾਂਤ ਸਿੰਘ ਰਾਜਪੂਤ ਨਾਲ ਸਬੰਧਤ ਮਾਮਲੇ ’ਚ ਦੋਸ਼ੀ ਅਦਾਕਾਰਾ ਰੀਆ ਚੱਕਰਵਰਤੀ ਨੂੰ ਅਦਾਲਤ ਨੇ ਦਿੱਤੀ ਵੱਡੀ ਰਾਹਤ

ਮੁੰਬਈ (ਭਾਸ਼ਾ)– ਇਥੋਂ ਦੀ ਇਕ ਵਿਸ਼ੇਸ਼ ਅਦਾਲਤ ਨੇ ਬੁੱਧਵਾਰ ਨੂੰ ਆਪਣੇ ਦੋਸਤ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਨਾਲ ਸਬੰਧਤ ਡਰੱਗ ਮਾਮਲੇ ’ਚ ਦੋਸ਼ੀ ਅਦਾਕਾਰਾ ਰੀਆ ਚੱਕਰਵਰਤੀ ਨੂੰ ਆਪਣੇ ਪਰਿਵਾਰ ਨਾਲ ਥਾਈਲੈਂਡ ’ਚ ਛੁੱਟੀਆਂ ਮਨਾਉਣ ਲਈ ਵਿਦੇਸ਼ ਜਾਣ ਦੀ ਇਜਾਜ਼ਤ ਦੇ ਦਿੱਤੀ ਹੈ।

ਅਦਾਲਤ ਨੇ ਉਸ ਨੂੰ ਹੋਲੀ ਮਨਾਉਣ ਦੇ ਪ੍ਰੋਗਰਾਮ ’ਚ ਹਿੱਸਾ ਲੈਣ ਲਈ ਸ਼੍ਰੀਲੰਕਾ ਜਾਣ ਦੀ ਵੀ ਇਜਾਜ਼ਤ ਦੇ ਦਿੱਤੀ ਹੈ। ਹੋਲੀ ਇਸ ਮਹੀਨੇ ਦੇ ਅਖੀਰ ’ਚ ਮਨਾਈ ਜਾਵੇਗੀ।

ਇਹ ਖ਼ਬਰ ਵੀ ਪੜ੍ਹੋ : ਪੰਜਾਬੀਆਂ ਲਈ ਅਹਿਮ ਖ਼ਬਰ, ਪੰਜਾਬ ਦੇ ਇਕ ਹੋਰ ਜ਼ਿਲੇ ਨੂੰ ਮਿਲਿਆ ਵੰਦੇ ਭਾਰਤ ਦਾ ਸਟਾਪੇਜ

ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟਾਂਸਿਜ਼ (ਐੱਨ. ਡੀ. ਪੀ. ਐੱਸ.) ਐਕਟ ਨਾਲ ਸਬੰਧਤ ਕੇਸਾਂ ਦੀ ਸੁਣਵਾਈ ਕਰ ਰਹੀ ਵਿਸ਼ੇਸ਼ ਅਦਾਲਤ ਦੇ ਜੱਜ ਕੇ. ਪੀ. ਕਸ਼ੀਰਸਾਗਰ ਨੇ ਰੀਆ ਚੱਕਰਵਰਤੀ ਦੀ ਪਟੀਸ਼ਨ ਸਵੀਕਾਰ ਕਰ ਲਈ।

ਅਦਾਲਤ ਨੇ ਉਸ ਦੇ ਭਰਾ ਤੇ ਮਾਮਲੇ ਦੇ ਸਹਿ-ਦੋਸ਼ੀ ਸ਼ੌਵਿਕ ਚੱਕਰਵਰਤੀ ਵਲੋਂ ਦਾਇਰ ਕੀਤੀ ਅਜਿਹੀ ਹੀ ਅਰਜ਼ੀ ਨੂੰ ਵੀ ਮਨਜ਼ੂਰੀ ਦਿੱਤੀ। ਰੀਆ ਨੂੰ ਸਤੰਬਰ, 2020 ’ਚ ਇਸ ਮਾਮਲੇ ’ਚ ਗ੍ਰਿਫ਼ਤਾਰ ਕੀਤਾ ਗਿਆ ਸੀ ਤੇ ਉਸ ਦੀ ਗ੍ਰਿਫ਼ਤਾਰੀ ਤੋਂ ਲਗਭਗ ਇਕ ਮਹੀਨੇ ਬਾਅਦ ਬੰਬੇ ਹਾਈ ਕੋਰਟ ਨੇ ਉਸ ਨੂੰ ਜ਼ਮਾਨਤ ਦਿੱਤੀ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


author

Rahul Singh

Content Editor

Related News